ਖੂਨ ਦਾਨ ਕੈਪ ਲਗਾਇਆ

ਜਗਰਾਉਂ ,ਹਠੂਰ,31,ਜਨਵਰੀ-(ਕੌਸ਼ਲ ਮੱਲ੍ਹਾ)-ਸੱਚਖੰਡ ਵਾਸੀ ਬਾਬਾ ਜੋਰਾ ਸਿੰਘ ਲੱਖਾ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਵਿਖੇ ਭਾਈ ਘਨਈਆਂ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਸਲਾਨਾ ਖੂਨ ਦਾਨ ਕੈਂਪ ਲਗਾਇਆ ਗਿਆ।ਇਸ ਮੌਕੇ ਇਲਾਕੇ ਦੇ 60 ਨੌਜਵਾਨਾ ਨੇ ਖੂਨ ਦਾਨ ਕੀਤਾ।ਇਸ ਮੌਕੇ ਭਾਈ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਇਸ ਸੁਸਾਇਟੀ ਵੱਲੋ ਅੱਜ ਤੱਕ 503 ਖੂਨ ਦਾਨ ਕੈਪ ਲਾਏ ਜਾ ਚੁੱਕੇ ਹਨ ਇਸ ਮੌਕੇ ਉਨ੍ਹਾ ਸੁਸਾਇਟੀ ਦਾ ਫੋਨ ਨੰਬਰ ਵੀ ਜਾਰੀ ਕੀਤਾ ਅਤੇ ਕਿਹਾ ਕਿ ਜਦੋ ਵੀ ਕਿਸੇ ਲੋੜਵੰਦ ਵਿਅਕਤੀ ਨੂੰ ਖੂਨ ਦੀ ਲੋੜ ਹੋਵੇ ਤਾਂ ਫਰੀ ਖੂਨ ਲੈ ਸਕਦਾ ਹੈ।ਇਸ ਮੌਕੇ ਖੂਨ ਦਾਨ ਕਰਨ ਵਾਲਿਆ ਅਤੇ ਬਲੱਡ ਬੈਕ ਰਘੂਨਾਥ ਹਸਪਤਾਲ ਲੁਧਿਆਣਾ ਦੀ ਟੀਮ ਨੂੰ ਗਿਆਨੀ ਰਘਵੀਰ ਸਿੰਘ ਖਾਲਸਾ ਅਤੇ ਬਾਬਾ ਕੁਲਵੰਤ ਸਿੰਘ ਲੱਖਾ ਨੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਖੂਨ ਦਾਨ ਸਭ ਤੋ ਉੱਤਮ ਦਾਨ ਹੈ ਕਿਉਕਿ ਖੂਨ ਕਿਸੇ ਲੋੜਵੰਦ ਵਿਅਕਤੀ ਦੀ ਜਾਨ ਬਚਾ ਸਕਦਾ ਹੈ।ਇਸ ਕਰਕੇ ਸਾਨੂੰ ਸਮੇਂ-ਸਮੇਂ ਤੇ ਖੂਨ ਦਾਨ ਜਰੂਰ ਕਰਨਾ ਚਾਹੀਦਾ ਹੈ।ਇਸ ਮੌਕੇ ਉਨ੍ਹਾ ਖੂਨ ਦਾਨ ਕਰਨ ਵਾਲਿਆ ਨੂੰ ਮੌਕੇ ਤੇ ਹੀ ਸਰਟੀਫਿਕੇਟ ਜਾਰੀ ਕੀਤੇ।ਇਸ ਮੌਕੇ ਉਨ੍ਹਾ ਨਾਲ ਜਸਵੀਰ ਸਿੰਘ ਮੁੱਲਾਪੁਰ,ਗੁਰਮੀਤ ਸਿੰਘ,ਸੁਖਦੇਵ ਸਿੰਘ,ਅਜੈਬ ਸਿੰਘ,ਜਸ਼ਨਦੀਪ ਸਿੰਘ,ਹਰਵਿੰਦਰ ਸਿੰਘ,ਹੈਰੀ ਹਠੂਰ,ਡਾ:ਤਾਜ ਮਹੁੰਮਦ,ਦਿਲਬਾਗ ਸਿੰਘ, ਕੰਵਲਜੀਤ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ:- ਜਥੇਦਾਰ ਗਿਆਨੀ ਰਘਵੀਰ ਸਿੰਘ ਖਾਲਸਾ ਅਤੇ ਬਾਬਾ ਕੁਲਵੰਤ ਸਿੰਘ ਲੱਖਾ ਖੂਨ ਦਾਨ ਕਰਨ ਵਾਲਿਆ ਨੂੰ ਸਰਟੀਫਿਕੇਟ ਜਾਰੀ ਕਰਦੇ ਹੋਏ।