ਕੁੱਲ ਹਿੰਦ ਕਿਸਾਨ ਸਭਾ ਨੇ ਮੋਦੀ ਸਰਕਾਰ ਦਾ ਪੁੱਤਲਾ ਸਾੜਿਆ

ਜਗਰਾਉਂ,ਹਠੂਰ,31,ਜਨਵਰੀ-(ਕੌਸ਼ਲ ਮੱਲ੍ਹਾ)-ਦਿੱਲੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਮੀਤ ਪ੍ਰਧਾਨ ਕਾਮਰੇਡ ਬਲਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਰਾਏਕੋਟ ਦੇ ਵੱਖ-ਵੱਖ ਪਿੰਡਾ ਦੇ ਕਿਸਾਨਾ ਅਤੇ ਮਜਦੂਰਾ ਵੱਲੋ ਰੋਸ ਪ੍ਰਦਰਸਨ ਕਰਕੇ ਐਸ ਡੀ ਐਮ ਦਫਤਰ ਰਾਏਕੋਟ ਵਿਖੇ ਕੇਂਦਰ ਸਰਕਾਰ ਦਾ ਪੁੱਤਲਾ ਸਾੜਿਆ ਗਿਆ।ਇਸ ਮੌਕੇ ਮੀਤ ਪ੍ਰਧਾਨ ਕਾਮਰੇਡ ਬਲਜੀਤ ਸਿੰਘ ਗਰੇਵਾਲ,ਕਾਮਰੇਡ ਮੁਖਤਿਆਰ ਸਿੰਘ,ਕਾਮਰੇਡ ਫਕੀਰ ਸਿੰਘ ਦੱਧਾਹੂਰ,ਕਾਮਰੇਡ ਹਰਿੰਦਰਪ੍ਰੀਤ ਸਿੰਘ ਹਨੀ ਜਲਾਲਦੀਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋ ਅੱਜ ਵਿਸਵਾਸਘਾਤ ਦਿਵਸ ਮਨਾਇਆ ਗਿਆ ਹੈ ਕਿਉਕਿ ਕੇਂਦਰ ਸਰਕਾਰ ਨੇ ਜੋ ਨਵੰਬਰ ਮਹੀਨੇ ਵਿਚ ਕਿਸਾਨ ਜੱਥੇਬੰਦੀਆ ਨਾਲ ਵਾਅਦੇ ਕੀਤੇ ਸਨ ਉਨ੍ਹਾ ਵਾਅਦਿਆ ਨੂੰ ਅੱਜ ਤੱਕ ਅਮਲੀ ਜਾਮਾ ਨਹੀ ਪਹਿਨਾਇਆ ਗਿਆ।ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਨੇ ਭਾਵੇ ਤਿੰਨ ਕਾਲੇ ਕਾਨੂੰਨ ਵਾਪਸ ਲੈ ਲਏ ਹਨ ਪਰ ਲੜਾਈ ਅਜੇ ਵੀ ਜਾਰੀ ਹੈ ਕਿਉਕਿ ਕਿਸਾਨੀ ਸੰਘਰਸ ਦੌਰਾਨ 730 ਸ਼ਹੀਦ ਕਿਸਾਨਾ ਦੇ ਪਰਿਵਾਰਾ ਨੂੰ ਮੁਆਵਜਾ ਦਿਵਾਉਣਾ ਅਤੇ ਸਹੀਦ ਕਿਸਾਨਾ ਦੇ ਪਰਿਵਾਰਿਕ ਮੈਬਰ ਨੂੰ ਸਰਕਾਰੀ ਨੌਕਰੀ ਦਿਵਾਉਣ ਲਈ ਸਾਨੂੰ ਸਮੇਂ-ਸਮੇਂ ਤੇ ਇਕੱਠੇ ਹੋਣਾ ਪਵੇਗਾ।ਇਸ ਮੌਕੇ ਉਨ੍ਹਾ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋ ਸੂਬਾ ਵਾਸੀਆ ਨਾਲ ਸਮੇਂ-ਸਮੇਂ ਤੇ ਕੀਤੇ ਝੂਠੇ ਵਾਅਦੇ ਯਾਦ ਕਰਵਾਏ ਅਤੇ ਦੋਵੇ ਸਰਕਾਰਾ ਦੀਆ ਲੋਕ ਵਿਰੋਧੀ ਨੀਤੀਆ ਬਾਰੇ ਜਾਣੂ ਕਰਵਾਇਆ।ਅੰਤ ਵਿਚ ਉਨ੍ਹਾ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਹ ਕਿਸਾਨਾ ਨਾਲ ਕੀਤੇ ਵਾਅਦੇ  ਜਲਦੀ ਹੱਲ ਨਾ ਕੀਤੇ ਤਾਂ ਕੁੱਲ ਹਿੰਦ ਕਿਸਾਨ ਸਭਾ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਸੰਘਰਸ ਨੂੰ  ਹੋਰ ਤਿੱਖਾ ਕਰੇਗੀ।ਇਸ ਮੌਕੇ ਉਨ੍ਹਾ ਕੇਂਦਰ ਸਰਕਾਰ ਮੁਰਦਾਬਾਦ,ਲੋਕ ਵਿਰੋਧੀ ਸਰਕਾਰ ਮੁਰਦਾਬਾਦ ਅਤੇ ਲੋਕਤਤੰਰ ਬਚਾਉ,ਕਿਸਾਨ ਬਚਾਉ ਦੇ ਨਾਅਰੇ ਲਾ ਕੇ ਰੋਸ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਉਨ੍ਹਾ ਨਾਲ ਹਰਪਾਲ ਸਿੰਘ,ਰਣਧੀਰ ਸਿੰਘ,ਕੁਲਦੀਪ ਸਿੰਘ,ਜਸਵੀਰ ਸਿੰਘ,ਬਿੱਲੂ ਸਿੰਘ,ਗੁਰਮੀਤ ਸਿੰਘ,ਭਾਗ ਸਿੰਘ,ਸਤਨਾਮ ਸਿੰਘ ਬੜੈਚ,ਦਰਸਨ ਸਿੰਘ,ਇੰਦਰਜੀਤ ਸਿੰਘ,ਸੁਖਦੇਵ ਸਿੰਘ,ਬਲਕਾਰ ਸਿੰਘ,ਮੇਜਰ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸਨ:- ਕਾਮਰੇਡ ਬਲਜੀਤ ਸਿੰਘ ਗਰੇਵਾਲ ਅਤੇ ਹੋਰ ਰੋਸ ਪ੍ਰਦਰਸਨ ਕਰਦੇ  ਹੋਏ।