ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ....ਮਾ. ਬੁੱਘੀ
ਬਰਨਾਲਾ /ਭਦੌੜ ( ਗੁਰਸੇਵਕ ਸੋਹੀ )- ਵਿਧਾਨ ਸਭਾ ਚੋਣਾਂ ਦਾ ਮੋਰਚਾ ਫ਼ਤਿਹ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਬਸਪਾ ਨੂੰ ਪਿੰਡਾਂ ਵਿੱਚ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੇ ਚੋਣ ਮੁਹਿੰਮ ਨੂੰ ਭਦੌੜ ਹਲਕੇ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਕਸਬਾ ਭਦੌੜ ਅਤੇ ਪਿੰਡਾਂ ਵਾਲਿਆਂ ਨੇ ਸਤਨਾਮ ਸਿੰਘ ਰਾਹੀ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾਉਣ ਦਾ ਸੰਕਲਪ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਸਟਰ ਸੁਰਜੀਤ ਸਿੰਘ ਬੁੱਘੀ ਨੇ ਕਿਹਾ ਕਿ ਪਿੰਡਾਂ ਵਿੱਚ ਟਕਸਾਲੀ ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਪ੍ਰਤੀ ਮੋਹ ਜਿਉਂ ਦੀ ਤਿਉਂ ਬਰਕਰਾਰ ਹੈ। ਉਨ੍ਹਾਂ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਪੇਂਡੂ ਖਿੱਤੇ ਦੇ ਵੋਟਰਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਪੂਰਨ ਵਿਸ਼ਵਾਸ ਨਾਲ ਕਿਹਾ ਜਾ ਸਕਦਾ ਹੈ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾਂ ਲਗਭਗ ਤਹਿ ਹੈ।