ਪਿੰਡ ਤਲਵਾੜਾ ਦੇ ਕਈ ਕਾਂਗਰਸੀ ਪਰਵਾਰ ਅਕਾਲੀ ਦਲ 'ਚ ਸ਼ਾਮਲ
ਮੁੱਲਾਂਪੁਰ ਦਾਖਾ,3ਫਰਵਰੀ(ਸਤਵਿੰਦਰ ਸਿੰਘ ਗਿੱਲ)— ਵਿਧਾਨ ਸਭਾ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੇ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਬੇਟ ਇਲਾਕੇ ਦੇ ਪ੍ਰਸਿੱਧ ਪਿੰਡ ਤਲਵਾੜਾ ਵਿਖੇ ਦਰਜਨਾਂ ਕਾਂਗਰਸੀ ਪਰਿਵਾਰਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਮੱਖਣ ਸਿੰਘ, ਸਤਪਾਲ ਸਿੰਘ ਬਿੱਲੂ, ਪਿਆਰਾ ਸਿੰਘ, ਪੰਚ ਬੂਟਾ ਸਿੰਘ, ਕੇਹਰ ਸਿੰਘ, ਮੱਖਣ ਸਿੰਘ, ਚਰਨਜੀਤ ਸਿੰਘ ਟੂਟੀਆਂ ਵਾਲਾ, ਗੁਰਦੀਪ ਸਿੰਘ ਦੀਪਾ, ਰਾਜੂ, ਬਚਨ ਸਿੰਘ, ਕਸ਼ਮੀਰਾ ਸਿੰਘ ਸਾਬਕਾ ਪੰਚ, ਬੱਗੀ, ਸੁੱਖਾ, ਨਿੰਦਰ ਸਿੰਘ, ਜੱਗਾ ਸਿੰਘ ਬੱਸੀਆਂ ਵਾਲਾ, ਮਨਸਾ ਸਿੰਘ, ਤਾਰੋ ਬਾਈ, ਚੰਦ ਸਿੰਘ, ਬਲਜਿੰਦਰ ਸਿੰਘ ਕੌਰ, ਜਸਵੀਰ ਸਿੰਘ ਨੂੰ ਵਿਧਾਇਕ ਇਆਲੀ ਨੇ ਪਾਰਟੀ ਵਿੱਚ ਸਵਾਗਤ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਨੇ ਪੰਜ ਸਾਲਾਂ ਵਿੱਚ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਬਲਕਿ ਲੋਕਾਂ ਨੂੰ ਅਕਾਲੀ ਸਰਕਾਰ ਸਮੇਂ ਮਿਲਦੀਆਂ ਸਹੂਲਤਾਂ ਵੀ ਖੋਹ ਲਈਆਂ, ਸਗੋਂ ਹਲਕਾ ਦਾਖਾ ਵਿੱਚ ਕਾਂਗਰਸ ਪਾਰਟੀ ਦੇ ਇੰਚਾਰਜ ਨੇ ਹਲਕੇ ਦਾ ਵਿਕਾਸ ਕਰਵਾਉਣ ਦੀ ਬਜਾਏ ਲੋਕਾਂ ਨਾਲ ਧੱਸੇਸਾਹੀ ਹੀ ਕੀਤੀਆਂ, ਜਦਕਿ ਉਨ੍ਹਾਂ ਅਕਾਲੀ ਸਰਕਾਰ ਸਮੇਂ ਹਲਕੇ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ, ਉਥੇ ਹੀ ਵਿਰੋਧੀ ਧਿਰ ਵਿੱਚ ਹੁੰਦੇ ਹੋਏ ਉਨ੍ਹਾਂ ਹਲਕੇ ਦੇ ਲੋਕਾਂ ਦੀ ਘਰ-ਪਰਵਾਰ ਸਮਝ ਕੇ ਸੇਵਾ ਕੀਤੀ।ਇਸ ਮੌਕੇ ਅਕਾਲੀ ਦਲ 'ਚ ਸ਼ਾਮਲ ਹੋਏ ਆਗੂਆਂ, ਪਰਿਵਾਰਾਂ ਅਤੇ ਪਿੰਡ ਵਾਸੀਆਂ ਨੇ ਵਿਧਾਇਕ ਇਆਲੀ ਨੂੰ ਭਰੋਸਾ ਦਿਵਾਇਆ ਕਿ 20 ਫਰਵਰੀ ਨੂੰ ਚੋਣ ਨਿਸ਼ਾਨ ਤੱਕੜੀ ਨੂੰ ਵੋਟਾਂ ਪਾ ਕੇ ਉਨ੍ਹਾਂ ਨੂੰ ਭਾਰੀ ਬੁਹਮੱਤ ਨਾਲ ਜਿਤਾਉਣਗੇ।ਇਸ ਮੌਕੇ ਸਾਬਕਾ ਸਰਪੰਚ ਅਮਰੀਕ ਸਿੰਘ, ਕੁਲਦੀਪ ਸਿੰਘ ਬਾਦਲ, ਸਤਨਾਮ ਸਿੰਘ ਸਾਬਕਾ ਸਰਪੰਚ ਜਿੱਤ ਸ਼ੇਰਪੁਰੀਆ ਸੁਖਦੇਵ ਸਿੰਘ ਸਾਬਕਾ ਸਰਪੰਚ ਇੰਦਰਜੀਤ ਸਿੰਘ ਢਿੱਲੋਂ ਸੁਖਵਿੰਦਰ ਸਿੰਘ ਸੋਮਾ ਪੰਚ ਸਮੇਤ ਵੱਡੀ ਗਿਣਤੀ 'ਚ ਲੋਕਾਂ ਹਾਜ਼ਰ ਸਨ।