ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਲਾਈਆਂ ਕਾਂਗਰਸੀਆਂ ਵਰਕਰਾਂ ਦੀਆਂ ਡਿਊਟੀਆਂ
ਮੁੱਲਾਂਪੁਰ ਦਾਖਾ 04 ਫਰਵਰੀ (ਸਤਵਿੰਦਰ ਸਿੰਘ ਗਿੱਲ )– 20 ਫਰਵਰੀ ਨੂੰ ਪੰਜਾਬ ਅੰਦਰ ਹੋ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਆਪਣੀ ਪੰਜਾਬ ਲੈ ਕੇ ਸ਼੍ਰੀ ਰਾਹੁੁਲ ਗਾਂਧੀ 6 ਫਰਵਰੀ ਦਿਨ ਐਤਵਾਰ ਨੂੰ) ਹਲਕਾ ਦਾਖਾ ਅੰਦਰ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਲੈ ਕੇ ਅੱਜ ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਆਪਣੇ ਮੁੱਖ ਦਫਤਰ ਵਿਖੇ ਕਾਂਗਰਸੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਕੈਪਟਨ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਆਪਣੇ ਮਹਿਬੂਬ ਨੇਤਾ ਸ਼੍ਰੀ ਰਾਹੁਲ ਗਾਂਧੀ ਦੇ ਸਵਾਗਤ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ ਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਕੈਪਟਨ ਸੰਧੂ ਨੇ ਕਿਹਾ ਕਿ ਸ਼੍ਰੀ ਰਾਹੁਲ ਗਾਂਧੀ ਦੂਸਰੀ ਵਾਰ ਹਲਕਾ ਦਾਖਾ ਵਿੱਚ ਆ ਰਹੇ ਹਨ ਪਹਿਲਾ ਉਹ ਸਾਂਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਮੈਂਬਰ ਪਾਰਲੀਮੈਂਟ ਦੀ ਚੋਣ ਵੇਲੇ ਹਲਕੇ ਦਾਖੇ ਅੰਦਰ ਆਏ ਸਨ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਸੂਬਾ ਪ੍ਰਧਾਨ ਸ੍ਰ. ਨਵਜੋਤ ਸਿੰਘ ਸਿੱਧੂ ਸਮੇਤ ਹੋਰ ਵੀ ਸੀਨੀਅਰ ਲੀਡਰਸ਼ਿਪ ਹੋਵੇਗੀ। ਇਸ ਮੌਕੇ ਹਲਕਾ ਦਾਖਾ ਨਾਲ ਸਬੰਧਤ ਵੱਡੀ ਤਾਦਾਦ ਵਿੱਚ ਆਗੂ ਤੇ ਵਰਕਰ ਹਾਜਰ ਸਨ।