ਮੁੱਲਾਂਪੁਰ,04 ਫਰਵਰੀ (ਸਤਵਿੰਦਰ ਸਿੰਘ ਗਿੱਲ )-ਹਲਕਾ ਦਾਖਾ ਤੋਂ ਪੰਜਾਬ ਲੋਕ ਕਾਂਗਰਸ ਗੱਠਜੋੜ ਦੇ ਉਮੀਦਵਾਰ ਦਮਨਜੀਤ ਸਿੰਘ ਮੋਹੀ ਦੇ ਹੱਕ 'ਚ ਉਨ੍ਹਾਂ ਦੀ ਧਰਮਪਤਨੀ ਬੀਬੀ ਗੁਣਵੀਰ ਕੌਰ ਮੋਹੀ ਨੇ ਪਿੰਡ ....ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ।ਇਸ ਮੌਕੇ ਗੁਣਵੀਰ ਕੌਰ ਮੋਹੀ ਨੇ ਹਲਕੇ ਦੇ ਵੋਟਰਾਂ ਨੂੰ ਘਰੋਂ-ਘਰ ਜਾ ਕੇ ਅਪੀਲ ਕੀਤੀ ਕਿ ਉਹ ਦਮਨਜੀਤ ਮੋਹੀ ਅਤੇ ਸ.ਅਨੰਦ ਸਰੂਪ ਮੋਹੀ ਦੀ ਸਾਫ਼-ਸੁਥਰੀ ਰਾਜਨੀਤੀ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਵੱਲੋਂ ਅੱਜ ਤੱਕ ਦੇ ਲੋਕ ਭਲਾਈ ਦੇ ਕਾਰਜਾਂ ਨੂੰ ਧਿਆਨ ਵਿਚ ਰੱਖਦਿਆਂ ਉਹ ਹਲਕੇ ਦੀ ਕਮਾਂਡ ਪੰਜਾਬ ਲੋਕ ਕਾਂਗਰਸ ਗੱਠਜੋੜ ਦੇ ਹੱਥਾਂ ’ਚ ਸੌਂਪਣ।ਉਨ੍ਹਾਂ ਆਖਿਆ ਕਿ ਆਉਣ ਵਾਲੀ ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਗਠਜੋੜ ਸਰਕਾਰ ਦੌਰਾਨ ਹਲਕੇ ਨੂੰ ਵਿਕਾਸ ਪੱਖੋਂ ਨੰਬਰ ਇੱਕ ਹਲਕਾ ਬਣਾਉਣ ਦਾ ਉਨ੍ਹਾਂ ਦੇ ਪਤੀ ਦਮਨਜੀਤ ਸਿੰਘ ਮੋਹੀ ਦਾ ਸੁਪਨਾ ਪੂਰਾ ਕਰਨ ਲਈ ਪੰਜਾਬ ਲੋਕ ਕਾਂਗਰਸ ਗਠਜੋੜ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਤਾਂਕਿ ਆਪਣੀ ਆਉਣ ਵਾਲੀ ਆਪਣੀ ਸਰਕਾਰ ’ਚ ਹਲਕੇ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ਮੁਕੰਮਲ ਕਰਵਾਏ ਜਾ ਸਕਣ। ਇਸ ਮੌਕੇ ਗੁਣਵੀਰ ਮੋਹੀ ਨੇ ਆਖਿਆ ਕਿ ਬੀਬੀਆਂ ’ਚ ਪੰਜਾਬ ਲੋਕ ਕਾਂਗਰਸ ਗਠਜੋੜ ਦੀ ਸਰਕਾਰ ਬਣਾਉਣ ਲਈ ਚਾਅ ਹੈ ਅਤੇ ਹਲਕੇ ਦੇ ਲੋਕ ਦਮਨਜੀਤ ਮੋਹੀ ਨੂੰ ਮੁੜ ਵੱਡੀ ਜਿੱਤ ਦਿਵਾਉਣ ਦਾ ਮਨ ਬਣਾ ਚੁੱਕੇ ਹਨ।