ਕਿਹਾ! ਕਿ ਉਹ ਕੈਪਟਨ ਸੰਧੂ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕੀਤੀ ਕਾਂਗਰਸ ਜੁਆਇਨ
ਕੈਪਟਨ ਸੰਦੀਪ ਸਿੰਘ ਸੰਧੂ ਸ਼ਾਮਲ ਹੋਣ ਵਾਲਿਆ ਦਾ ਕੀਤਾ ਨਿੱਘਾ ਸਵਾਗਤ
ਮੁੱਲਾਂਪੁਰ ਦਾਖਾ / ਜੋਧਾ 5 ਫਰਵਰੀ ( ਸਤਵਿੰਦਰ ਸਿੰਘ ਗਿੱਲ ) – ਹਲਕਾ ਦਾਖਾ ਤੋਂ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਦੀ ਚੋਣ ਨੂੰ ਮੁਹਿੰਮ ਨੂੰ ਉਦੋਂ ਭਰਪੂਰ ਹੁੰਗਾਰਾਂ ਮਿਲਿਆ ਜਦੋਂ ਹਲਕਾ ਦਾਖਾ ਦੇ ਬਹੁਚਰਚਿਤ ਪਿੰਡ ਸਹੌਲੀ ਦੇ ਮੌਜ਼ੂਦਾਂ ਤਿੰਨ ਪੰਚਾਇਤ ਮੈਂਬਰ, ਇੱਕ ਸਾਬਕਾ ਪੰਚ, ਸਾਬਕਾ ਨੰਬਰਦਾਰ ਤੇ ਇੱਕ ਦਰਜਨ ਹੋਰ ਆਗੂਆਂ ਨੇ ਅਕਾਲੀ ਦਲ ਨੂੰ ਬਾਏ-ਬਾਏ ਕਰਦਿਆ ਕਾਂਗਰਸ ਪਾਰਟੀ ਵਿੱਚ ਸਮੂਲੀਅਤ ਕੀਤੀ। ਕੈਪਟਨ ਸੰਧੂ ਨੇ ਕਾਂਗਰਸ ਵਿੱਚ ਸਮੂਲੀਅਤ ਕਰਨ ਵਾਲਿਆਂ ਨੂੰ ਜੀ ਆਇਆ ਕਿਹਾ ਅਤੇ ਉਨ੍ਹਾਂ ਨੂੰ ਪੂਰਨ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਉਨ੍ਹਾਂ ਦਾ ਬਣਦਾ ਮਾਣ ਸਤਿਕਾਰ ਮਿਲਦਾ ਰਹੇਗਾ।
ਸਮੂਲੀਅਤ ਕਰਨ ਵਾਲਿਆਂ ਵਿੱਚ ਮੈਂਬਰ ਪੰਚਾਇਤ ਬਲਵੀਰ ਕੌਰ, ਪੰਚ ਸਮਸ਼ੇਰ ਸਿੰਘ, ਪੰਚ ਕਰਨੈਲ ਸਿੰਘ, ਸਾਬਕਾ ਪੰਚ ਪ੍ਰਮਿੰਦਰ ਸਿੰਘ, ਸਾਬਕਾ ਨੰਬਰਦਾਰ ਦਰਸ਼ਨ ਸਿੰਘ ਲਿੱਟ, ਸੁਸਾਇਟੀ ਮੈਂਬਰ ਜਸਵਿੰਦਰ ਸਿੰਘ, ਪਲਵਿੰਦਰ ਸਿੰਘ, ਸਮਸ਼ੇਰ ਸਿੰਘ ਅਤੇ ਨਛੱਤਰ ਸਿੰਘ ਗਰੇਵਾਲ, ਚਰਨ ਸਿੰਘ, ਸੁਖਦੇਵ ਸਿੰਘ, ਜਸਵਿੰਦਰ ਸਿੰਘ, ਸੁਰਜੀਤ ਸਿੰਘ, ਦਰਸ਼ਨ ਸਿੰਘ ਨੇ ਕਿਹਾ ਕਿ ਉਹ ਕੈਪਟਨ ਸੰਧੂ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਜਿਮਨੀ ਚੋਣ ਹਾਰ ਜਾਣ ਦੇ ਬਾਵਜੂਦ ਵੀ ਕੈਪਟਨ ਸੰਧੂ ਨੇ ਵਿਕਾਸ ਕਾਰਜਾਂ ਦੇ ਵੱਡੇ ਮੀਲ ਪੱਥਰ ਗੱਡੇ, ਜਿਸ ਕਰਕੇ ਉਨ੍ਹਾਂ ਅੱਜ ਕਾਂਗਰਸ ਪਾਰਟੀ ਜੁਆਇੰਨ ਕੀਤੀ ਹੈ। ਸ਼ਾਮਲ ਹੋਣ ਵਾਲੇ ਆਗੂਆਂ ਨੇ ਕੈਪਟਨ ਸੰਧੂ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਪਿੰਡ ਸਹੌਲੀ ਵਿੱਚੋਂ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਦਰਜ ਕਰੇਗੀ ਅਤੇ ਕੈਪਟਨ ਸੰਧੂ ਵਿਧਾਇਕ ਚੁਣੇ ਜਾਣਗੇ। ਇਸ ਮੌਕੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ, ਸਾਬਕਾ ਸਰਪੰਚ ਹਰਵਿੰਦਰ ਸਿੰਘ ਬਿੱਲੂ, ਸੰਜੀਵ ਬੱਬੂ, ਜਗਪਾਲ ਸਿੰਘ ਸੁਸਾਇਟੀ ਪ੍ਰਧਾਨ ਅਤੇ ਵਰਿੰਦਰ ਸਿੰਘ ਸਹੌਲੀ ਆਦਿ ਹਾਜਰ ਸਨ। ਫੋਟੋ ਤੇ ਕੈਪਸ਼ਨ ;ਪਿੰਡ ਸਹੌਲੀ ਵਿਖੇ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਆਗੂ ਅਤੇ ਕੈਪਟਨ ਸੰਦੀਪ ਸਿੰਘ ਸੰਧੂ