ਭਰੋਵਾਲ ਕਲਾਂ ਮਾ. ਬਿੱਕਰ ਸਿੰਘ ਦੇ ਗ੍ਰਹਿ ਵਿਖੇ ਸੰਦੀਪ ਸੰਧੂ ਨਾਲ ਕੀਤੀ ਮੀਟਿੰਗ
ਮੁੱਲਾਂਪੁਰ ਦਾਖਾ 05 ਫਰਵਰੀ ( ਸਤਵਿੰਦਰ ਸਿੰਘ ਗਿੱਲ ) – ਦੇਸ਼ ਅਜ਼ਾਦ ਤੋਂ ਬਾਅਦ ਜੇਕਰ ਪੰਜਾਬ ਦਾ ਸਭ ਤੋਂ ਵੱਧ ਪੜੇ-ਲਿਖੇ ਮੁੱਖ ਮੰਤਰੀ ਦਾ ਮਾਣ ਹਾਸਲ ਹੋਇਆ ਉਹ ਚਰਨਜੀਤ ਸਿੰਘ ਚੰਨੀ ਨੂੰ ਹੋਇਆ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਪਟਨ ਸੰਦੀਪ ਸਿੰਘ ਸੰਧੂ ਨੇ ਪਿੰਡ ਭਰੋਵਾਲ ਕਲਾਂ ਵਿਖੇ ਚੈਅਰਮੇਨ ਮਨਜੀਤ ਸਿੰਘ ਦੀ ਅਗਵਾਈ ਵਿੱਚ ਮਾ ਬਿੱਕਰ ਸਿੰਘ ਸਿੰਮਕ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਹੋਈ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸ਼ਾਂਝੇ ਕੀਤੇ। ਇਸ ਤੋਂ ਪਹਿਲਾ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਅਤੇ ਜਸਟਿਸ ਗੁਰਨਾਮ ਸਿੰਘ ਨੂੰ ਮਾਣ ਪ੍ਰਾਪਤ ਹੋਇਆ ਹੈ।
ਇਸ ਮੌਕੇ ਚੇਅਰਮੈਨ ਮਨਜੀਤ ਸਿੰਘ ਭਰੋਵਾਲ ਨੇ ਕਿਹਾ ਕਿ ਆਉਣ ਵਾਲੀਆਂ ਵੋਟਾਂ ਦੇ ਵਿੱਚ ਕੈਪਟਨ ਸੰਦੀਪ ਸਿੰਘ ਸੰਧੂੁ ਦੇ ਹੱਥ ਮਜਬੂਤ ਕਰਕੇ ਕਾਂਗਰਸ ਪਾਰਟੀ ਨੂੰ ਦਾਖੇ ਹਲਕੇ ਵਿੱਚੋ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਾਂਗੇ ਤਾਂ ਕਿ ਅਉਣ ਵਾਲੇ ਸਮੇਂ ਵਿੱਚ ਰਹਿੰਦੇ ਕੰਮਕਾਰ ਹੋਰ ਵੀ ਵਧੀਆ ਹੋਣ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਮੁੱਲਾਂਪੁਰ, ਸਰਪੰਚ ਪ੍ਰਦੀਪ ਸਿੰਘ, ਸੁਰਜੀਤ ਸਿੰਘ ਠੁਲੇਦਾਰ, ਪੰਚ ਦਲਜੀਤ ਸਿੰਘ, ਮਾ. ਬਿਕਰ ਸਿੰਘ ਸਿੰਮਕ, ਦਰਸਨ ਸਿੰਘ ਪਟਵਾਰੀ, ਜੱਥੇਦਾਰ ਪ੍ਰਧਾਨ ਗੁਰਬਖਸ ਸਿੰਘ, ਪੰਚ ਤਰਲੋਕ ਸਿੰਘ, ਨਛੱਤਰ ਸਿੰਘ ਪੱਪੂ , ਮੈਂਬਰ ਜਸਵੰਤ ਸਿੰਘ, ਬੰਤ ਸਿੰਘ, ਕਰਮਜੀਤ ਸਿੰਘ ਕੰਮਾ, ਪ੍ਰਧਾਨ ਸੰਤੋਖ ਸਿੰਘ, ਪ੍ਰਿਤਪਾਲ ਸਿੰਘ, ਕਮਲਜੀਤ ਸਿੰਘ ਦਿਉਲ, ਪਰਮਿੰਦਰ ਸਿੰਘ ਦਿਉਲ, ਕਰਨੈਲ ਸਿੰਘ, ਗੁਰਦੀਪ ਸਿੰਘ, ਰਵਿੰਦਰ ਸਿੰਘ, ਕੁਲਦੀਪ ਸਿੰਘ ਗਰੇਵਾਲ ਅਤੇ ਮਾਣਕ ਭਰੋਵਾਲ ਆਦਿ ਹਾਜਰ ਸਨ।
ਫੋਟੋ ਤੇ ਕੈਪਸ਼ਨ– ਪਿੰਡ ਭਰੋਵਾਲ ਵਿਖੇ ਮਾ. ਬਿੱਕਰ ਸਿੰਘ ਦੇ ਘਰ ਕੈਪਟਨ ਸੰਦੀਪ ਸਿੰਘ ਸੰਧੂ ਦਾ ਸਨਮਾਨ ਕਰਨ ਸਮੇਂ ਪਿੰਡ ਵਾਸੀ