ਚੰਨੀ ਨੇ ਸੰਧੂ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ
ਮੁੱਲਾਂਪੁਰ ਦਾਖਾ,( ਸਤਵਿੰਦਰ ਸਿੰਘ ਗਿੱਲ ) ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਕਾਂਗਰਸ ਹਾਈਕਮਾਨ ਵੱਲੋਂ ਸ੍ਰੀ ਰਾਹੁਲ ਗਾਂਧੀ ਨੇ ਜਿਵੇਂ ਹੀ ਮੁੱਖ ਮੰਤਰੀ ਦੇ ਚਿਹਰੇ ਦੇ ਰੂਪ ਵਿਚ ਚਰਨਜੀਤ ਸਿੰਘ ਚੰਨੀ ਦੇ ਨਾਂ ਦਾ ਐਲਾਨ ਕੀਤਾ ।ਹਰਸ਼ਿਲਾ ਰਿਜ਼ੋਰਟ ਵਿਖੇ ਇਕੱਠੇ ਹੋਏ ਕਾਂਗਰਸੀ ਵਰਕਰਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਚੰਨੀ ਦੇ ਨਾਂ ਦਾ ਸਵਾਗਤ ਕੀਤਾ ਗਿਆ। ਕਾਗਰਸ ਦੀ ਰੈਲੀ ਖ਼ਤਮ ਹੋਣ ਤੋਂ ਬਾਅਦ ਜਿਵੇਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀਆਂ ਗੱਡੀਆਂ ਦੇ ਕਾਫਲੇ ਨਾਲ ਰੈਲੀ ਵਾਲੀ ਥਾ ਤੋਂ ਮੁੱਲਾਂਪੁਰ ਸ਼ਹਿਰ ਵੱਲ ਰਵਾਨਾ ਹੋਏ ਤਾ ਵਿਧਾਨ ਸਭਾ ਹਲਕਾ ਦਾਖਾ ਦੇ ਕਾਗਰਸ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ ਹਲਕਾ ਦਾਖਾ ਦੇ ਵੱਖ ਵੱਖ ਪਿੰਡਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚ ਹੋਈ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਆਪਣੇ ਮਹਿਬੂਬ ਨੇਤਾ ਚਰਨਜੀਤ ਸਿੰਘ ਚੰਨੀ ਦਾ ਹਲਕਾ ਦਾਖਾ ਵਿਚ ਪਹੁੰਚਣ ਤੇ ਸਵਾਗਤ ਕੀਤਾ ।ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਸਰ੍ਹੋਂ ਦਾ ਤੇਲ ਚੋਅ ਕੇ ਚੰਨੀ ਦਾ ਮੁੱਲਾਂਪੁਰ ਵਿਖੇ ਪਹੁੰਚਣ ਤੇ ਵਿਸ਼ੇਸ਼ ਤੌਰ ਤੇ ਸਵਾਗਤ ਕੀਤਾ।ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਹਲਕਾ ਦਾਖਾ ਦੇ ਸਮੂਹ ਵਰਕਰਾਂ ਤੇ ਕਾਂਗਰਸੀ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਕੈਪਟਨ ਸੰਦੀਪ ਸੰਧੂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣ ਤਾਂ ਜੋ ਹਲਕਾ ਦਾਖਾ ਨੂੰ ਵਿਕਾਸ ਕਾਰਜਾਂ ਵਿੱਚ ਹੋਰ ਬੁਲੰਦੀਆਂ ਤੇ ਪਹੁੰਚਾਇਆ ਜਾ ਸਕੇ । ਅੱਜ ਜਿਸ ਤਰ੍ਹਾਂ ਹਜਾਰਾਂ ਦੀ ਗਿਣਤੀ ਵਿੱਚ ਲੋਕ ਪੁਹੰਚੇ ਹੋਏ ਸਨ।ਉਨ੍ਹਾਂ ਦੇ ਇੱਕਠ ਨੂੰ ਦੇਖ ਕੇ ਅੱਜ ਹਲਕਾ ਦਾਖਾ ਦੀ ਤਸਵੀਰ ਬਦਲੀ ਬਦਲੀ ਨਜ਼ਰ ਆਈ।ਇਸ ਮੌਕੇ ਤੇ ਹਲਕਾ ਦਾਖਾ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ ।