ਸ਼ਹਿਰ ਵਿੱਚ ਥਾਂ-ਥਾਂ ਲੱਗੇ ਕੂੜੇ ਦੇ ਢੇਰ ਦੇ ਰਹੇ ਨੇ ਬਿਮਾਰੀਆਂ ਨੂੰ ਸੱਦਾ

ਜਗਰਾਂਓ,8 ਫਰਵਰੀ (ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) :- ਥਾਂ-ਥਾਂ ਲੱਗੇ ਕੂੜੇ ਦੇ ਢੇਰ ਸਬੰਧੀ ਨਗਰ ਕੌਂਸਲ ਫਿਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ।ਪੁਰਾਣੀ ਦਾਣਾ ਮੰਡੀ ਵਿੱਚ ਲੱਗੇ ਕੂੜੇ ਦੇ ਢੇਰਾਂ ਚੋਂ ਪਸ਼ੂ ਆਪਣੇ ਪੇਟ ਭਰਦੇ ਹਨ।ਪੁਰਾਣੀ ਦਾਣਾ ਮੰਡੀ ਵਿੱਚ ਅਮੀਰ ਘਰਾਂ ਦੀਆਂ ਰਿਹਾਇਸ਼ਾਂ ਵੀ ਹਨ।ਪੁਰਾਣੀ ਦਾਣਾ ਮੰਡੀ ਦੇ ਬਿਲਕੁਲ ਵਿਚਕਾਰ ਲੱਗੇ ਕੂੜੇ ਦੇ ਢੇਰ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ।ਜਿਹਨਾਂ ਕੋਲੋਂ ਲੰਘਣਾ ਬਹੁਤ ਮੁਸ਼ਕਿਲ ਹੈ ਕਿਉਂਕਿ ਚਾਰੇ ਪਾਸੇ ਬਦਬੂ ਹੀ ਬਦਬੂ ਹੈ।ਇੱਕ ਪਾਸੇ ਸਿਹਤ ਵਿਭਾਗ ਵੱਲੋਂ ਕਰੋਨਾ ਬਿਮਾਰੀ ਦੀ ਰੋਕਥਾਮ ਲਈ ਥਾਂ-ਥਾਂ ਤੇ ਕੈਂਪ ਲਗਾ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਸ਼ਹਿਰ ਵਿੱਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰ ਕਰੋਨਾ ਵਰਗੀ ਭਿਆਨਿਕ ਬਿਮਾਰੀ ਨੂੰ ਸੱਦਾ ਦੇ ਰਹੇ ਹਨ।ਇੱਥੋਂ ਇਹ ਸਾਫ ਜਾਹਰ ਹੁੰਦਾ ਹੈ ਕਿ ਨਗਰ ਕੌਂਸਲ ਸਿਰਫ ਆਪਣੀਆਂ ਜੇਬਾਂ ਗਰਮ ਕਰਨ ਤੋਂ ਇਲਾਵਾ ਸ਼ਹਿਰ ਦੇ ਵਿਕਾਸ ਦਾ ਕੋਈ ਵੀ ਕੰਮ ਨਹੀਂ ਕਰ ਰਿਹਾ।ਸ਼ਹਿਰ ਦੇ ਵਿਕਾਸ ਦੇ ਦ੍ਰਿਸ਼ ਨੂੰ ਚੰਗਾ ਦਿਖਾਉਣ ਵਾਲਾ ਨਗਰ ਕੌਂਸਲ ਇਹਨਾਂ ਕੂੜੇ ਦੇ ਢੇਰਾਂ ਨੂੰ ਆਪਣੀਆਂ ਸਫਲਤਾਵਾਂ ਵਿੱਚ ਕਿਉਂ ਨੀ ਦਿਖਾਉਂਦਾ।