You are here

ਨਾਰਾਜ਼ ਆਗੂਆਂ ਨੂੰ ਇੱਕਜੁਟ ਹੋ ਕੇ ਕਾਂਗਰਸ ਦੀ ਸਰਕਾਰ ਬਣਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ - ਚੇਅਰਮੈਨ ਬਿਰਲਾ

ਜਗਰਾਉਂ (ਅਮਿਤ ਖੰਨਾ  ,ਰਣਜੀਤ ਸਿੱਧਵਾਂ)  :  ਸਾਰੇ ਨਾਰਾਜ਼ ਆਗੂਆਂ ਨੂੰ ਇਕਜੁੱਟ ਹੋ ਕੇ ਕਾਂਗਰਸ ਦੀ ਸਰਕਾਰ ਬਣਾਉਣ ਲਈ ਤੇ ਪਾਰਟੀ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਕੇ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਸਰਕਾਰ ਬਣਾ ਕੇ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਨਿਰਵਿਘਨ ਜਾਰੀ ਰੱਖਿਆ ਜਾ ਸਕੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮੇਂ ਸਿੰਘ ਵਿਰਲਾ ਚੇਅਰਮੈਨ ਦਲਿਤ ਵਿਕਾਸ  ਬੋਰਡ ਪੰਜਾਬ ਨੇ ਪੱਤਰਕਾਰਾਂ ਨਾਲ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦਿਆਂ ਦਾਖਾ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਾਉਣ ਕਿਉਂਕਿ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਲੋਕਾਂ ਦੇ ਕੰਮ ਕਰਾਉਣ ਦਾ ਸ਼ੌਂਕ ਹੈ ਤੇ ਉਹ ਇੱਕ ਲਾਇਕ ਇਨਸਾਨ ਹਨ । ਉਨ੍ਹਾਂ ਨੇ ਨਾਰਾਜ਼ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਫ਼ੈਸਲੇ ਦਾ ਸਮਰਥਨ ਕਰਨ ਕਿਉਂਕਿ ਟਿਕਟਾਂ ਦੇ ਦਾਅਵੇਦਾਰ ਬਹੁਤ ਹੁੰਦੇ ਹਨ ਪਰ ਟਿਕਟ ਕਿਸੇ ਇੱਕ ਹੀ ਆਗੂ ਨੂੰ ਦਿੱਤੀ ਜਾ ਸਕਦੀ ਹੈ। ਚੇਅਰਮੈਨ ਸਮੇਂ ਸਿੰਘ ਬਿਰਲਾ ਨੇ ਕਿਹਾ ਕਿ ਉਨ੍ਹਾਂ ਨੇ ਵੀ ਟਿਕਟ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ ਇਸ ਦੇ ਬਾਵਜੂਦ ਵੀ ਉਹ ਦਾਖਾ ਤੋਂ ਕੈਪਟਨ ਸੰਦੀਪ ਸਿੰਘ ਸੰਧੂ ਦੇ ਮੋਢੇ ਨਾਲ ਮੋਢਾ ਜੋੜ ਕੇ ਉਨ੍ਹਾਂ ਦੀ ਚੋਣ ਮੁਹਿੰਮ ਵਿੱਚ ਸਾਥ ਦੇ ਰਹੇ ਹਨ । ਚੇਅਰਮੈਨ ਬਿਰਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਤਾਂ ਨਾਮ ਦੀ ਹੀ ਆਮ ਆਦਮੀ ਪਾਰਟੀ ਹੈ ਅਸਲ ਵਿੱਚ ਆਮ ਆਦਮੀ ਚਰਨਜੀਤ ਸਿੰਘ ਚੰਨੀ ਹਨ ਜਿਹੜੇ ਕਿ ਬਹੁਤ ਹੀ ਗ਼ਰੀਬ ਪਰਿਵਾਰ ਚੋਂ ਉਠ ਕੇ ਮੁੱਖ ਮੰਤਰੀ ਬਣੇ ਹਨ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਚਿੱਟਾ ਤੇ ਗੈਂਗਸਟਰ ਅਕਾਲੀ ਦਲ ਦੀ ਦੇਣ ਹਨ। ਚੇਅਰਮੈਨ ਬਿਰਲਾ ਨੇ ਕੈਪਟਨ ਅਮਰਿੰਦਰ ਸਿੰਘ ਤੇ ਤੰਜ ਕੱਸਦਿਆਂ ਕਿਹਾ ਕਿ ਕੈਪਟਨ ਕੁਰਸੀ ਦਾ ਭੁੱਖਾ ਹੈ । ਇਸ ਮੌਕੇ ਚੇਅਰਮੈਨ ਬਿਰਲਾ ਨੇ ਪੂਰੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਾਂਗਰਸ ਨੂੰ ਵੋਟਾਂ ਪਾਉਣ ਤਾਂ ਜੋ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣ ਸਕੇ । ਇਸ ਮੌਕੇ ਉਨ੍ਹਾਂ ਨਾਲ ਵਿੱਕੀ ਘਈ ਪ੍ਰਧਾਨ ਭਾਰਤੀ ਦਲਿਤ ਕਾਂਗਰਸ ਲੁਧਿਆਣਾ ਦਿਹਾਤੀ, ਪੀ.ਏ ਦਵਿੰਦਰ ਸਿੰਘ ਹਾਜ਼ਰ ਸਨ।