ਪਿੰਡ ਚੀਮਿਆਂ ‘ਚ ਚੱਲਿਆ ਆਮ ਆਦਮੀ ਪਾਰਟੀ ਦਾ ਯਾਦੂ

ਲੋਕ ਆਪ ਮੁਹਾਰੇ ਬੀਬੀ ਮਾਣੂੰਕੇ ਦੇ ਹੱਕ ‘ਚ ਨਿੱਤਰੇ

ਜਗਰਾਉਂ , 11 ਫ਼ਰਵਰੀ ( ਜਸਮੇਲ ਗ਼ਾਲਿਬ )ਅਕਾਲੀਆਂ ਦੇ ਗੜ੍ਹ ਮੰਨੇ ਜਾਂਦੇ ਪਿੰਡ ਚੀਮਿਆਂ ‘ਚ ਵੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲਹਿਰ ਚੱਲ ਪਈ ਹੈ ਤੇ ਪਿੰਡ ਦੇ ਲੋਕ ਆਪ ਮੁਹਾਰੇ ‘ਆਪ’ ਉਮੀਦਵਾਰ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਹੱਕ ਵਿੱਚ ਨਿੱਤਰ ਆਏ ਹਨ। ਜਿਵੇਂ ਹੀ ਪਿੰਚ ਚੀਮਾਂ ਦੇ ਨੌਜੁਆਨ ਨੰਬਰਦਾਰ ਹਰਦੀਪ ਸਿੰਘ ਸਿੱਧੂ ਨੇ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਹੱਕ ਵਿੱਚ ਨੁੱਕੜ ਮੀਟਿੰਗ ਦਾ ਪ੍ਰਬੰਧ ਕੀਤਾ ਤਾਂ ਵੱਡੀ ਗਿਣਤੀ ਵਿੱਚ ਇਕੱਠੇ ਲੋਕਾਂ ਨੇ ਬੀਬੀ ਮਾਣੂੰਕੇ ਨੂੰ ਵੱਧ ਤੋਂ ਵੱਧ ਵੋਟਾਂ ਪਾਕੇ ਜਿਤਾਉਣ ਤੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਨਾਉਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਬੋਲਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਅਕਾਲੀਆਂ ਤੇ ਕਾਂਗਰਸੀਆਂ ਦੀਆਂ ਵਧੀਕੀਆਂ ਤੋਂ ਅੱਕੇ ਹੋਏ ਲੋਕ ਬਦਲਾ ਚਾਹੁੰਦੇ ਹਨ ਅਤੇ ਪੰਜਾਬ ਦੇ ਲੋਕ ਅਕਾਲੀ-ਕਾਂਗਰਸੀਆਂ ਦੇ 71 ਸਾਲਾਂ ਤੋਂ ਚੱਲੇ ਆ ਰਹੇ ਭ੍ਰਿਸ਼ਟ ਨਿਜ਼ਾਮ ਨੂੰ ਬਦਲਣ ਲਈ ਪੱਬਾਂ ਭਾਰ ਹਨ। ਜਿਸ ਕਰਕੇ ਇਸ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਲੋਕਾਂ ਦੀ ਸਰਕਾਰ ਬਨਾਉਣ ਜਾ ਰਹੀ ਹੈ।  ਉਹਨਾਂ ਆਖਿਆ ਕਿ ‘ਆਪ’ ਦੀ ਸਰਕਾਰ ਬਣਨ ਤੇ ਦਿੱਲੀ ਦੀ ਤਰਾਂ ਸਿੱਖਿਆ ਅਤੇ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ, ਪੰਜਾਬ ਵਿੱਚੋਂ ਗੁੰਡਾ ਰਾਜ ਤੇ ਮਾਫੀਆ ਖਤਮ ਕੀਤਾ ਜਾਵੇਗਾ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਗਰੀਬ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾਵੇਗਾ, 18 ਸਾਲ ਤੋਂ ਉੱਪਰ ਹਰ ਇੱਕ ਔਰਤ ਨੂੰ 
ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ ਅਤੇ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਤੇ ਹੋਰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਬੀਬੀ ਮਾਣੂੰਕੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਐਤਕੀਂ ਅਕਾਲੀਆਂ, ਕਾਂਗਰਸੀ ਤੇ ਭਾਜਪਾ ਦਾ ਤਖਤਾ ਪਲਟ ਦੇਣ ਆਪਣਾ ਰਾਜ ਸਥਾਪਿਤ ਕਰਨ। ਇਸ ਮੌਕੇ ਉਹਨਾਂ ਦੇ ਨਾਲ ਨੰਬਰਦਾਰ ਹਰਦੀਪ ਸਿੰਘ ਸਿੱਧੀ, ਇਕਬਾਲ ਸਿੰਘ, ਪਰਮਜੀਤ ਸਿੰਘ ਪੰਮੀ, ਕੇਵਲ ਸਿੰਘ ਸਿੱਧੂ, ਪੰਚ ਚੂਹੜ ਸਿੰਘ, ਰਾਮਾ ਸਿੰਘ,  ਨਛੱਤਰ ਸਿੰਘ, ਬਿਕਰਮ ਸਿੰਘ, ਰਵਿੰਦਰ ਸਿੰਘ ਬਿੰਦੂ, ਰਣਦੀਪ ਸਿੰਘ, ਜਸਵੰਤ ਸਿੰਘ, ਪਿਆਰਾ ਸਿੰਘ, ਪ੍ਰਦੀਪ ਸਿੰਘ, ਸ਼ਮਸ਼ੇਰ ਸਿੰਘ, ਅਜੀਤ ਸਿੰਘ ਜੀਤਾ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸੁੱਚਾ ਸਿੰਘ, ਮੱਘਰ ਸਿੰਘ ਕਰੜੇ, ਸਾਬਕਾ ਪੰਚ ਜਸਵਿੰਦਰ ਸਿੰਘ ਮੀਤਕੇ, ਜਰਨੈਲ ਸਿੰਘ ਜੈਲਾ, ਮੱਖਣ ਸਿੰਘ ਫ਼ੌਜੀ , ਜੈਪਾਲ ਸਿੰਘ, ਸੱਗੜ ਸਿੰਘ ਆਦਿ ਵੀ ਹਾਜ਼ਰ ਸਨ।