ਚੰਨੀ ਨੂੰ ਮੁੱਖ ਮੰਤਰੀ ਬਣਾਉਣ ਲਈ ਵੋਟ ਦੀ ਅਪੀਲ ਕਰ ਰਿਹਾ ਜੱਗਾ  

ਜਗਰਾਉਂ  (  ਅਮਿਤ ਖੰਨਾ  ) ਜਗਰਾਉਂ ਤੋਂ ਕਾਂਗਰਸ ਦੇ ਉਮੀਦਵਾਰ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਸਥਾਨਕ ਲੀਡਰਸ਼ਿਪ ਨਾਲ ਅੱਜ ਇਲਾਕੇ ਦੇ ਪਿੰਡਾਂ ਦਾ ਦੌਰਾ ਕਰਦਿਆਂ ਵੋਟ ਦੀ ਅਪੀਲ ਕੀਤੀ  । ਪਿੰਡ ਅਲੀਗਡ਼੍ਹ ਵਿਖੇ  ਉਨ੍ਹਾਂ ਦੇ ਹੱਕ ਵਿਚ ਰੱਖੇ ਗਏ ਸਮਾਗਮ ਵਿਚ ਵੱਡੇ ਇਕੱਠ ਨੇ ਸ਼ਮੂਲੀਅਤ ਕਰਦਿਆਂ ਵੋਟ ਪਾ ਕੇ ਜਿਤਾਉਣ ਦਾ ਭਰੋਸਾ ਦਿੱਤਾ ।  ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਜੱਗਾ ਹਿੱਸੋਵਾਲ ਨੇ ਕਿਹਾ ਕਿ  ਉਹ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿਚ ਇਸ ਲਈ ਸ਼ਾਮਲ ਹੋਏ ਹਨ ਕਿਉਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 111 ਦਿਨਾਂ ਦੇ ਵਿੱਚ ਪੂਰੇ ਪੰਜਾਬ ਦੀ ਨੁਹਾਰ ਬਦਲ ਕੇ ਹਰ ਇਕ ਵਰਗ ਦੀ  ਬਾਂਹ ਫੜੀ ।  ਵਿਧਾਇਕ ਜੱਗਾ ਹਿੱਸੋਵਾਲ ਨੇ ਕਿਹਾ ਕਿ ਜਗਰਾਉਂ ਦੇ ਲੋਕ  ਕਾਂਗਰਸ ਸਰਕਾਰ ਵੱਲੋਂ ਪਿਛਲੇ ਪੰਜ ਸਾਲ ਕੀਤੇ ਵਿਕਾਸ ਕੰਮਾਂ ਸਦਕਾ ਕਾਂਗਰਸ ਦੇ ਨਾਲ ਖੜ੍ਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਦਾ ਮੁੜ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਲਈ ਉਨ੍ਹਾਂ ਨੂੰ  ਵੋਟ ਪਾਉਣ । ਉਨ੍ਹਾਂ ਕਿਹਾ ਕਿ ਇਸ ਵਾਰ ਵੀ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨੀ ਤੈਅ ਹੈ   ।ਇਸ ਲਈ ਵਿਰੋਧੀ ਪਾਰਟੀਆਂ ਦੇ ਭੰਡੀ ਪ੍ਰਚਾਰ ਵਿੱਚ ਆ ਕੇ ਧੋਖਾ ਨਾ ਖਾ ਜਾਇਓ  ਆਪਣਾ ਇਕ ਇਕ ਕੀਮਤੀ ਵੋਟ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਤੇ ਲਾਉਣ ਤਾਂ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਵਿਚ ਜਗਰਾਉਂ ਤੋਂ ਵੱਡਾ ਯੋਗਦਾਨ ਪਾਇਆ ਜਾ ਸਕੇ ਇਸ ਮੌਕੇ ਸਰਪੰਚ ਹਰਦੀਪ ਸਿੰਘ ਲਾਲੀ  ਨੇ ਦਾਅਵਾ ਕੀਤਾ ਕਿ ਅਲੀਗਡ਼੍ਹ ਤੋਂ ਇਕ ਇਕ ਵੋਟ ਕਾਂਗਰਸ ਨੂੰ ਪਾਈ ਜਾਵੇਗੀ ਕਿਉਂਕਿ ਕਾਂਗਰਸ ਪਾਰਟੀ ਨੇ ਪਿਛਲੇ ਤਿੰਨ ਸਾਲਾਂ ਵਿਚ ਹਲਕੇ ਦੇ ਵਿਕਾਸ ਲਈ ਜਿੱਥੇ ਕਰੋੜਾਂ ਰੁਪਏ ਖਰਚ ਕੀਤੇ ਉੱਥੇ ਅਲੀਗਡ਼੍ਹ ਪਿੰਡ ਨੂੰ   63 ਲੱਖ ਰੁਪਏ ਦੀ ਗਰਾਂਟ ਨਾਲ ਨਿਵਾਜ਼ਿਆ   ।ਇਸ ਮੌਕੇ ਜ਼ਿਲ੍ਹਾ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਕਰਨਜੀਤ ਸੋਨੀ ਗਾਲਿਬ , ਕਾਂਗਰਸੀ ਆਗੂ ਮੇਜਰ ਸਿੰਘ ਭੈਣੀ ਜਗਰਾਉਂ, ਮਾਰਕੀਟ ਕਮੇਟੀ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ,  ਜਗਤਾਰ ਸਿੰਘ ਸਿੱਧੂ, ਜਗਰਾਜ ਸਿੰਘ,  ਹਰਪ੍ਰੀਤ ਸਿੰਘ , ਮਲਕੀਅਤ ਸਿੰਘ , ਬਲਵੀਰ ਸਿੰਘ , ਜਰਨੈਲ ਕੌਰ,  ਬਲਵਿੰਦਰ ਸਿੰਘ , ਨਿਰਮਲ ਸਿੰਘ , ਜਤਿੰਦਰਪਾਲ ਸਿੰਘ, ਕਪੂਰ ਸਿੰਘ ,  ਸੁਰਿੰਦਰ ਸਿੰਘ ਟੂਸਾ , ਸਰਪੰਚ ਕੁਲਵਿੰਦਰ ਸਿੰਘ