ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ

ਹਠੂਰ,12,ਫਰਵਰੀ-(ਕੌਸ਼ਲ ਮੱਲ੍ਹਾ)-ਪਿਛਲੇ ਦੋ ਮਹੀਨਿਆ ਤੋ ਬੰਦ ਪਏ ਸਕੂਲ ਖੁੱਲ੍ਹਣ ਦੀ ਖੁਸੀ ਨੂੰ ਮੱਖ ਰੱਖਦਿਆ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮੀਰੀ ਪੀਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਦੀ ਪ੍ਰਬੰਧਕੀ ਕਮੇਟੀ ਵੱਲੋ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।ਇਸ ਮੌਕੇ ਸਕੂਲੀ ਬੱਚਿਆ ਨੇ ਰਸ-ਭਿੰਨਾ ਕੀਰਤਨ ਕੀਤਾ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪਰਮਜੀਤ ਕੌਰ ਮੱਲ੍ਹਾ ਨੇ ਕਿਹਾ ਕਿ ਅੱਜ ਬਹੁਤ ਹੀ ਭਾਗਾ ਵਾਲਾ ਦਿਨ ਹੈ ਕਿ ਅਸੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਸਾਇਆ ਹੇਠ ਸਕੂਲ ਖੋਲਿਆ ਹੈ।ਅਸੀ ਗੁਰੂ ਸਾਹਿਬ ਅੱਗੇ ਬੇਨਤੀ ਕਰਦੇ ਹਾਂ ਕਿ ਕੋਰੋਨਾ ਮਹਾਮਾਰੀ ਨੂੰ ਖਤਮ ਕੀਤਾ ਜਾਵੇ ਅਤੇ ਬੱਚਿਆ ਦੀ ਪੜ੍ਹਾਈ ਨਿਰਵਿਘਨ ਚੱਲਦੀ ਰਹੇ।ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਅਤੇ ਸਕੂਲ ਦੇ ਸਟਾਫ ਨੇ ਪਾਠੀ ਸਿੰਘਾ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਬੱਚਿਆ ਦੇ ਮਾਪਿਆ ਦਾ ਧੰਨਵਾਦ ਕੀਤਾ।ਇਸ ਮੌਕੇ ਉਨ੍ਹਾ ਨਾਲ ਵਾਇਸ ਪਿੰਸੀਪਲ ਕਸ਼ਮੀਰ ਸਿੰਘ,ਚੇਅਰਮੈਨ ਡਾ:ਚਮਕੌਰ ਸਿੰਘ, ਭਾਈ ਨਿਰਮਲ ਸਿੰਘ ਖਾਲਸਾ ਮੀਨੀਆ,ਹਰਪਾਲ ਸਿੰਘ ਮੱਲ੍ਹਾ,ਧਾਰਮਿਕ ਅਧਿਆਪਕ ਇੰਦਰਜੀਤ ਸਿੰਘ ਰਾਮਾ ਅਤੇ ਸਕੂਲ ਦਾ ਸਟਾਫ  ਹਾਜ਼ਰ ਸੀ।
ਫੋਟੋ ਕੈਪਸਨ:-ਪਾਠੀ ਸਿੰਘ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਦੇ ਹੋਏ