ਇਆਲੀ ਦੇ ਚੋਣ ਜਲਸੇ 'ਚ ਗੱਗ ਕਲਾਂ ਵਸਨੀਕਾਂ ਵੱਲੋਂ ਭਰਵੀਂ ਹਾਜ਼ਰੀ 

ਉਨ੍ਹਾਂ ਦਾ ਪਰਿਵਾਰ ਹਲਕੇ ਦੇ ਲੋਕਾਂ ਨਾਲ ਭਾਵਨਾਤਮਕ ਤੌਰ 'ਤੇ ਜੁੜਿਆ ਹੋਇਆ-ਇਆਲੀ 
ਮੁੱਲਾਂਪੁਰ ਦਾਖਾ, 13 ਫਰਵਰੀ (ਸਤਵਿੰਦਰ ਸਿੰਘ ਗਿੱਲ)—  ਵਿਧਾਨ ਸਭਾ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਵੱਲੋਂ ਪਿੰਡ ਗੱਗ ਕਲਾਂ ਵਿਖੇ ਕੀਤੇ ਚੋਣ ਜਲਸੇ ਵਿੱਚ ਵਸਨੀਕਾਂ ਵੱਲੋਂ ਲਗਾਈ ਭਰਵੀੰ ਹਾਜ਼ਰੀ ਨੇ ਉਨ੍ਹਾਂ ਦੀ ਜਿੱਤ ਯਕੀਨੀ ਬਣਾਈ। ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਆਖਿਆ ਕਿ ਉਹ ਪਿਛਲੇ ਦੋ ਦਹਾਕਿਆਂ ਤੋਂ ਹਲਕੇ ਵਿੱਚ ਵਿਚਰ ਰਹੇ ਹਨ ਅਤੇ ਉਨ੍ਹਾਂ ਦਾ ਪਰਿਵਾਰ ਹਲਕੇ ਦੇ ਲੋਕਾਂ ਨੂੰ ਭਾਵਨਾਤਮਕ ਤੌਰ ਤੇ ਜੁੜਿਆ ਹੋਇਆ ਹੈ। ਜਿਸ ਦੌਰਾਨ ਜਿਥੇ ਹਲਕੇ ਦੇ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੇ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਹਨ, ਜਦਕਿ ਬੇਟ ਇਲਾਕੇ ਦੇ ਪਿੰਡਾਂ ਦਾ ਵਿਕਾਸ ਅਕਾਲੀ ਸਰਕਾਰ ਸਮੇਂ ਉਨ੍ਹਾਂ ਵੱਲੋਂ ਕਰਵਾਇਆ ਗਿਆ। ਉਨ੍ਹਾਂ ਵਿਰੋਧੀ ਪਾਰਟੀਆਂ 'ਤੇ ਵਰ੍ਹਦਿਆਂ ਆਖਿਆ ਕਿ ਕਾਂਗਰਸ ਅਤੇ ਆਪ ਨੇ ਕਦੇ ਵੀ ਹਲਕੇ ਦੇ ਵਸਨੀਕਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਸਿਰਫ਼ ਵੋਟਾਂ ਸਮੇਂ ਹੀ ਬਾਹਰੀ ਉਮੀਦਵਾਰਾਂ ਨੂੰ ਭੇਜ ਕੇ ਸਬਜ਼ਬਾਗ ਦਿਖਾ ਕੇ ਬਦਲਾਉਣ ਦੀ ਕੋਸ਼ਿਸ਼ ਕੀਤੀ, ਜਦਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤਣ ਦੇ ਬਾਵਜੂਦ ਆਮ ਆਦਮੀ ਪਾਰਟੀ ਅਤੇ ਵਿਧਾਇਕ ਫੂਲਕਾ ਹਲਕੇ ਦੇ ਲੋਕਾਂ ਨਾਲ ਦਗ਼ਾ ਕਮਾਇਆ। ਇਸੇ ਤਰ੍ਹਾਂ ਮੌਜੂਦਾ ਚੋਣਾਂ ਵਿੱਚ ਭੇਜੇ ਬਾਹਰੀ ਉਮੀਦਵਾਰ ਵੀ 20 ਫਰਵਰੀ ਤੋਂ ਬਾਅਦ ਉਡਾਰੀ ਮਾਰ ਜਾਣਗੇ। ਇਸ ਮੌਕੇ ਪਿੰਡ ਵਾਸੀਆਂ ਨੇ ਆਖਿਆ ਕਿ ਉਹ ਵਿਧਾਇਕ ਇਆਲੀ ਨੂੰ ਪਿਛਲੇ ਲੰਮੇ ਸਮੇਂ ਤੋਂ ਜਾਣਦੇ ਹਨ ਅਤੇ ਉਹ ਉਨ੍ਹਾਂ ਦੇ ਦੁੱਖ ਸੁੱਖ ਦੇ ਭਾਈਵਾਲ ਹਨ। ਇਸ ਲਈ ਇਨ੍ਹਾਂ ਚੋਣਾਂ ਵਿੱਚ ਬਾਹਰੀ ਉਮੀਦਵਾਰਾਂ ਨੂੰ ਕਰਾਰੀ ਮਾਤ ਦਿੰਦੇ ਹੋਏ ਆਪਣੇ ਹਲਕੇ ਦੇ ਪੁੱਤਰ ਨੂੰ ਵੱਡੀ ਗਿਣਤੀ ਵਿਚ ਵੋਟਾਂ ਨਾਲ ਜਿਤਾਉਣਗੇ। ਜਲਸੇ ਦੌਰਾਨ ਕਾਂਗਰਸੀ ਪੰਚ ਗੁਰਨਾਮ ਸਿੰਘ ਪਰਿਵਾਰ ਸਮੇਤ ਅਕਾਲੀ ਦਲ ਦੀਆਂ ਨੀਤੀਆਂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਕਰਵਾਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਇਆ। ਇਸ ਮੌਕੇ ਵਿਧਾਇਕ ਇਆਲੀ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਵਾਗਤ ਕੀਤਾ। ਇਸ ਮੌਕੇ ਜ਼ੋਨ ਇੰਚਾਰਜ ਮਨਜਿੰਦਰ ਸਿੰਘ ਬਿੰਦਾ ਭੁਮਾਲ, ਸਰਕਲ ਪ੍ਰਧਾਨ ਅਰਸ਼ਦੀਪ ਸਿੰਘ ਸਲੇਮਪੁਰਾ, ਨੰਬਰਦਾਰ ਹਰਿੰਦਰ ਸਿੰਘ, ਗੁਰਮੀਤ ਸਿੰਘ ਹਾਂਸ, ਹਰਦੀਪ ਸਿੰਘ ਦੀਪਾ ਸਲੇਮਪੁਰਾ, ਹਰਮੇਸ਼ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ ਬਾਦਲ, ਪੰਚ ਸਵਰਨ ਸਿੰਘ,ਪੰਚ ਗੁਰਮੁਖ ਸਿੰਘ, ਗੁਰਮੀਤ ਸਿੰਘ, ਮਲਕੀਤ ਸਿੰਘ, ਗੁਰਦੀਪ ਸਿੰਘ, ਬੱਗਾ ਸਿੰਘ, ਕਰਨੈਲ ਸਿੰਘ, ਮਨਜੀਤ ਸਿੰਘ ਮੋਨੀ, ਗੁਰਮੇਲ ਸਿੰਘ, ਡਾ. ਜਗੀਰ ਸਿੰਘ, ਮੇਵਾ ਸਿੰਘ ਆਦਿ ਹਾਜ਼ਰ ਸਨ।