ਪਿੰਡ ਸਵੱਦੀ ਕਲਾਂ ਦੇ ਭਰਵੇਂ ਚੋਣ ਜਲਸੇ ਨੇ ਇਆਲੀ ਦੀ ਜਿੱਤ 'ਤੇ ਲਗਾਈ ਮੋਹਰ 

ਅਕਾਲੀ ਸਰਕਾਰ ਸਮੇਂ ਹੋਏ ਵਿਕਾਸ ਸਦਕਾ ਹਲਕਾ ਦਾਖਾ ਰੋਲ ਮਾਡਲ ਹਲਕੇ ਵਜੋਂ ਉੱਭਰਿਆ-ਇਆਲੀ 
ਚੌਕੀਂਮਾਨ, 15 ਫਰਵਰੀ (ਸਤਵਿੰਦਰ ਸਿੰਘ ਗਿੱਲ )—  2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਦਾਖਾ ਤੋਂ ਚੋਣ ਮੈਦਾਨ ਵਿੱਚ ਡਟੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋ ਜ਼ੋਰਾਂ ਸ਼ੋਰਾਂ ਨਾਲ ਚਲਾਈ ਜਾ ਰਹੀ ਚੋਣ ਮੁਹਿੰਮ ਤਹਿਤ ਹਲਕੇ ਦੇ ਲੋਕਾਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ ਬਲਕਿ ਇਆਲੀ ਦੇ ਚੋਣ ਜਲਸਿਆਂ ਵਿੱਚ ਵੋਟਰਾਂ ਦੀ ਜੋੜ ਰਹੀ ਭੀੜ ਉਨ੍ਹਾਂ ਦੀ ਮਜ਼ਬੂਤ ਸਥਿਤੀ ਦਾ ਪ੍ਰਗਟਾਵਾ ਕਰ ਰਹੀ ਹੈ, ਬਲਕਿ ਪਿੰਡ ਸਵੱਦੀ ਕਲਾਂ ਵਿਖੇ ਹੋਏ ਚੋਣ ਜਲਸੇ ਦੌਰਾਨ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੇ ਇਆਲੀ ਦੀ ਜਿੱਤ ਉਪਰ ਮੋਹਰ ਲਗਾ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਪੰਜਾਬ ਦੇ ਲੋਕਾਂ ਨੂੰ ਵੱਡੇ ਵੱਡੇ ਸੁਪਨੇ ਦਿਖਾ ਕੇ ਗੁੰਮਰਾਹ ਕਰ ਰਹੀਆਂ ਹਨ, ਜਦਕਿ ਇਹ ਸੁਪਨੇ ਕਿਸੇ ਹਾਲਾਤ ਵਿੱਚ ਪੂਰੇ ਨਹੀਂ ਹੋ ਸਕਦੇ, ਸਗੋਂ ਇਨ੍ਹਾਂ ਪਾਰਟੀਆਂ ਦਾ ਮਕਸਦ ਸਿਰਫ਼ ਸੂਬੇ ਦੀ ਸੱਤਾ 'ਤੇ ਕਾਬਜ਼ ਹੋਣਾ ਹੀ ਹੈ, ਬਲਕਿ ਪਿਛਲੀਆਂ ਚੋਣਾਂ ਸਮੇਂ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਹਾਸਿਲ ਕਰਨ ਵਾਲੀ ਕਾਂਗਰਸ ਪਾਰਟੀ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਸਗੋਂ ਗਲਤ ਨੀਤੀਆਂ ਨਾਲ ਪੰਜਾਬ ਨੂੰ ਬਰਬਾਦੀ ਦੇ ਕਿਨਾਰੇ ਉੱਪਰ ਲਿਆ ਕੇ ਖੜ੍ਹਾ ਕਰ ਦਿੱਤਾ। ਉਨ੍ਹਾਂ ਆਖਿਆ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਅਤੇ ਪੰਜਾਬੀਆਂ ਨਾਲ ਸੁਹਿਰਦਤਾ ਨਾਲ ਜੁੜਿਆ ਹੋਇਆ ਹੈ ਅਤੇ ਹੁਣ ਤਕ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਹੋਇਆ ਹੈ, ਬਲਕਿ ਉਨ੍ਹਾਂ ਵੱਲੋਂ ਹਲਕਾ ਦਾਖਾ 'ਚ ਕਰਵਾਏ ਕੰਮਾਂ ਸਦਕਾ ਹਲਕਾ ਦਾਖਾ ਪੰਜਾਬ ਹੀ ਨਹੀਂ, ਪੂਰੇ ਦੇਸ਼ ਵਿੱਚ ਰੋਲ ਮਾਡਲ ਬਣ ਕੇ ਉੱਭਰਿਆ। ਵਿਧਾਇਕ ਇਆਲੀ ਨੇ ਆਖਿਆ ਕਿ ਉਹ ਹਰ ਵਕਤ ਹਲਕੇ ਵਿੱਚ ਵਿਚਰਦੇ ਰਹਿੰਦੇ ਹਨ ਅਤੇ ਪੂਰੀ ਤਨਦੇਹੀ ਨਾਲ ਹਲਕੇ ਦੇ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ, ਜਦਕਿ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਸਿਰਫ ਚੋਣਾਂ ਦੇ ਦਿਨਾਂ ਵਿੱਚ ਹੀ ਹਲਕੇ ਦੇ ਲੋਕਾਂ ਨੂੰ ਆਪਣਾ ਮੂੰਹ ਦਿਖਾਉਂਦੇ ਹਨ ਅਤੇ ਇਨ੍ਹਾਂ ਨੇ ਵੋਟਾਂ ਤੋਂ ਮੁੜ ਆਪਣੇ ਅਸਲ ਟਿਕਾਣਿਆਂ ਵੱਲ ਨੂੰ ਉਡਾਰੀ ਮਾਰ ਜਾਣੀ ਹੈ।ਇਸ ਮੌਕੇ ਪਿੰਡਵਾਸੀਆਂ ਨੇ ਆਕਾਸ਼ ਗੁੰਜਾਊ ਨਾਅਰੇ ਲਗਾਉਂਦਿਆਂ ਵਿਸ਼ਵਾਸ ਦਿਵਾਇਆ ਕਿ 20 ਫਰਵਰੀ ਨੂੰ ਚੋਣ ਨਿਸ਼ਾਨ ਤੱਕੜੀ ਨੂੰ ਵੋਟਾਂ ਪਾ ਕੇ ਇਆਲੀ ਨੂੰ ਭਾਰੀ ਬੁਹਮੱਤ ਨਾਲ ਜਿਤਾਉਣਗੇ। ਇਸ ਮੌਕੇ ਜ਼ੋਨ ਇੰਚਾਰਜ ਜਗਦੀਪ ਸਿੰਘ ਵਿੱਕੀ, ਗੁਰਭੇਜ ਸਿੰਘ ਤੂਰ, ਅਵਤਾਰ ਸਿੰਘ ਤਾਰੀ, ਗੁਰਦੀਪ ਸਿੰਘ ਕਾਕਾ, ਸਤਪਾਲ ਸਿੰਘ ਸੱਤਾ, ਅਮਨਦੀਪ ਸਿੰਘ ਅਮਨਾ, ਰਵਿੰਦਰ ਸਿੰਘ, ਕਰਤਾਰ ਸਿੰਘ, ਜਸਵੰਤ ਸਿੰਘ, ਖੁਸ਼ਵੰਤ ਸਿੰਘ, ਹਰਦੀਪ ਸਿੰਘ, ਬਲਜਿੰਦਰ ਸਿੰਘ, ਜਗਤਾਰ ਸਿੰਘ, ਗੁਰਚਰਨ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ ਪੱਪੀ, ਨੀਟੂ ਰਫਿਊਜ਼ੀ, ਬੇਅੰਤ ਸਿੰਘ, ਬਹਾਦਰ ਸਿੰਘ ਸਾਬਕਾ ਪੰਚ, ਕੁਲਵਿੰਦਰ ਸਿੰਘ, ਅਮਨਦੀਪ, ਨੰਬਰਦਾਰ ਜਗਸੀਰ ਸਿੰਘ, ਮਨਿੰਦਰ ਸਿੰਘ, ਚਮਕੌਰ ਸਿੰਘ, ਪਿੰਕੀ ਤੂਰ, ਸੁਖਵਿੰਦਰ ਸਿੰਘ ਸਾਬਕਾ ਪੰਚ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।