ਭਰਵੇਂ ਚੋਣ ਜਲਸਿਆਂ ਨੇ ਹਲਕੇ 'ਚ ਇਆਲੀ ਪੱਖੀ ਲਹਿਰ ਨੂੰ ਕੀਤਾ ਮਜ਼ਬੂਤ 

ਪਿੰਡ ਤਲਵੰਡੀ ਖੁਰਦ ਵਿਖੇ ਇਆਲੀ ਦੇ ਹੱਕ 'ਚ ਨਿੱਤਰੇ ਪਿੰਡਵਾਸੀ
ਕਾਂਗਰਸ ਦੀਆਂ ਦਮਨਕਾਰੀ ਕਾਰਨ ਸੂਬਾ ਪਛੜਿਆ-ਇਆਲੀ

ਮੁੱਲਾਂਪੁਰ ਦਾਖਾ, 15 ਫਰਵਰੀ(ਸਤਵਿੰਦਰ ਸਿੰਘ ਗਿੱਲ )— ਹਲਕਾ ਦਾਖਾ ਤੋਂ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਮਜ਼ਬੂਤੀ ਨਾਲ ਅੱਗੇ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੀ ਸ਼ਖ਼ਸੀਅਤ ਤੋਂ ਪ੍ਰਭਾਵਿਤ ਹੋ ਕੇ ਦਿਨੋਂ ਦਿਨ ਹਲਕੇ ਦੇ ਲੋਕ ਵੱਡੇ ਪੱਧਰ 'ਤੇ ਉਨ੍ਹਾਂ ਨੂੰ ਡਟਵਾਂ ਸਮਰਥਨ ਦੇ ਰਹੇ ਹਨ, ਸਗੋਂ ਇਆਲੀ ਵੱਲੋਂ ਕੀਤੇ ਜਾ ਰਹੇ ਚੋਣ ਜਲਸਿਆਂ ਦੌਰਾਨ ਲੋਕਾਂ ਦੀ ਭਰਵੀਂ ਹਾਜ਼ਰੀ ਨੇ ਸਮੁੱਚੇ ਹਲਕੇ ਦੇ ਸਿਆਸੀ ਸਮੀਕਰਨਾਂ ਨੂੰ ਬਦਲ ਕੇ ਰੱਖ ਦਿੱਤਾ ਅਤੇ ਹਲਕੇ ਅੰਦਰ ਅਕਾਲੀ ਦਲ ਪੱਖੀ ਲਹਿਰ ਨੂੰ ਹੋਰ ਮਜ਼ਬੂਤ ਕਰ ਦਿੱਤਾ, ਸਗੋਂ ਅੱਜ ਪਿੰਡ ਤਲਵੰਡੀ ਖੁਰਦ ਦੇ ਚੋਣ ਜਲਸੇ ਦੌਰਾਨ ਲੋਕਾਂ ਨੇ ਵੱਡੀ ਤਦਾਦ ਵਿੱਚ ਹਾਜ਼ਰੀ ਲਗਵਾ ਕੇ ਆਪਣੇ ਭਰਵੇਂ ਸਮਰਥਨ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਆਖਿਆ ਕਿ ਕਾਂਗਰਸ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਕਾਰਨ ਪੰਜਾਬ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਕਾਫੀ ਪਛੜ ਗਿਆ ਹੈ। ਜਿਸ ਦੌਰਾਨ ਸਰਕਾਰ ਨੇ ਲੋਕ ਭਲਾਈ ਦੀਆਂ ਸਕੀਮਾਂ ਚਲਾਉਣੀਆਂ ਤਾਂ ਕੀ ਸਨ, ਸਗੋਂ ਅਕਾਲੀ ਸਰਕਾਰ ਸਮੇਂ ਚੱਲਦੀਆਂ ਲੋਕ ਹਿਤੈਸ਼ੀ ਸਕੀਮਾਂ ਨੂੰ ਬੰਦ ਕਰਕੇ ਰੱਖ ਦਿੱਤਾ, ਬਲਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਥੋਕ ਦੇ ਭਾਅ ਵਾਅਦੇ ਕਰਕੇ ਸੱਤਾ 'ਤੇ ਕਾਬਜ਼ ਹੋਈ ਕਾਂਗਰਸ ਪਾਰਟੀ ਵਾਅਦਿਆਂ ਤੋਂ ਭਗੌੜੀ ਹੋ ਗਈ, ਜਦਕਿ ਇਨ੍ਹਾਂ ਢਾਈ ਸਾਲਾਂ ਦੌਰਾਨ ਹਲਕਾ ਦਾਖਾ ਅੰਦਰ ਕਾਂਗਰਸ ਆਗੂਆਂ ਨੇ ਰੱਜ ਕੇ ਧੱਕੇਸ਼ਾਹੀਆਂ ਕੀਤੀਆਂ, ਜਿਨ੍ਹਾਂ ਦਾ ਖਮਿਆਜ਼ਾ ਕਾਂਗਰਸ ਨੂੰ ਚੋਣਾਂ ਵਿਚ ਭੁਗਤਣਾ ਪਵੇਗਾ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲੈਂਦਿਆਂ ਆਖਿਆ ਕਿ ਆਪ ਪਾਰਟੀ ਗੁੰਮਰਾਹਕੁਨ ਪ੍ਰਚਾਰ ਰਾਹੀਂ ਪੰਜਾਬ ਦੀ ਸੱਤਾ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ, ਜਦਕਿ ਆਪ ਪਾਰਟੀ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਸੂਬਾ ਦੇ ਲੋਕਾਂ ਵੱਲੋਂ ਜਿਤਾਏ ਆਪਣੇ ਵਿਧਾਇਕਾਂ ਨੂੰ ਸੰਭਾਲ ਕੇ ਰੱਖ ਨਹੀਂ ਸਕੀ ਤਾਂ ਸੂਬੇ ਨੂੰ ਕਿਵੇਂ ਸੰਭਾਲ ਸਕੇਗੀ, ਸਗੋਂ ਫੂਲਕਾ ਵੱਲੋਂ ਦਿੱਤੇ ਧੋਖੇ ਤੋਂ ਬਾਅਦ ਹਲਕੇ ਦੇ ਲੋਕ ਆਪਣੇ ਆਪ ਨੂੰ ਠੱਗਿਆ ਠੱਗਿਆ ਮਹਿਸੂਸ ਕਰ ਰਹੇ ਸਨ ਅਤੇ ਇਨ੍ਹਾਂ ਚੋਣਾਂ ਵਿੱਚ ਹਲਕੇ ਦੇ ਲੋਕ ਆਪ ਪਾਰਟੀ ਨੂੰ ਸਬਕ ਸਿਖਾਉਣਗੇ। ਇਸ ਮੌਕੇ ਅਵਨਿੰਦਰ ਸਿੰਘ ਗੋਲਡੀ, ਹਰਮਿੰਦਰ ਸਿੰਘ ਇੰਸਪੈਕਟਰ, ਨਿਰਭੈ ਸਿੰਘ ਧਨੋਆ, ਅਜਮੇਰ ਸਿੰਘ ਬਾਵਾ, ਕੁਲਦੀਪ ਸਿੰਘ ਧਨੋਆ, ਕਮਲਜੀਤ ਸਿੰਘ ਸਵੀਟਾ, ਗੁਰਚਰਨ ਸਿੰਘ ਪ੍ਰਧਾਨ, ਬਾਗ ਸਿੰਘ, ਦਵਿੰਦਰ ਸਿੰਘ ਚਾਹਲ, ਮੇਜਰ ਸਿੰਘ, ਪ੍ਰੇਮ ਸਿੰਘ, ਰੁਪਿੰਦਰ ਸਿੰਘ, ਸੁਰਿੰਦਰ ਸਿੰਘ, ਪੰਚ ਪਰਮਿੰਦਰ ਸਿੰਘ, ਪੰਚ ਹਰਜੀਤ ਸਿੰਘ, ਪੰਚ ਜਗਦੀਪ ਸਿੰਘ, ਪੰਚ ਹਾਕਮ ਸਿੰਘ, ਪੰਚ ਸਰਬਜੀਤ ਕੌਰ, ਜਗਵਿੰਦਰ ਸਿੰਘ, ਪਰਮਜੀਤ ਸਿੰਘ, ਮਨਪ੍ਰੀਤ ਸਿੰਘ, ਜੁਗਰਾਜ ਸਿੰਘ, ਗੁਰਵੀਰ ਸਿੰਘ ਸਰਾਂ ਆਦਿ ਹਾਜ਼ਰ ਸਨ।