You are here

ਗੁਰੂ ਰਵਿਦਾਸ ਜੀ ਦੇ ਤਪ ਸਥਾਨ ਸ੍ਰੀ ਖੁਰਾਲਗਡ਼੍ਹ ਸਾਹਿਬ (ਹੁਸ਼ਿਆਰਪੁਰ) ਨਤਮਸਤਕ ਹੋਏ ਵਿਧਾਇਕ ਇਆਲੀ 

ਸਰਬੱਤ ਦੇ ਭਲੇ ਅਤੇ ਚੜ੍ਹਦੀ ਕਲਾਂ ਲਈ ਕੀਤੀ ਅਰਦਾਸ 
ਗੁਰੂ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਦੀ ਸੰਗਤਾਂ ਨੂੰ ਦਿੱਤੀ ਮੁਬਾਰਕਬਾਦ 

ਮੁੱਲਾਂਪੁਰ ਦਾਖਾ, 16 ਫਰਵਰੀ(ਸਤਵਿੰਦਰ ਸਿੰਘ ਗਿੱਲ )—  ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ 645ਵੇਂ ਅਵਤਾਰ ਦਿਹਾਡ਼ੇ ਮੌਕੇ ਵਿਧਾਨ ਸਭਾ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਤਪ ਅਸਥਾਨ ਸ੍ਰੀ ਖੁਰਾਲਗਡ਼੍ਹ ਸਾਹਿਬ ਹੁਸ਼ਿਆਰਪੁਰ ਵਿਖੇ ਨਤਮਸਤਕ ਹੋਏ। ਇਸ ਮੌਕੇ ਮੌਕੇ ਉਨ੍ਹਾਂ ਪਾਵਨ ਤਪ ਅਸਥਾਨ ਵਿਖੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਤੇ ਚਡ਼੍ਹਦੀ ਕਲਾ ਦੀ ਅਰਦਾਸ ਬੇਨਤੀ ਕੀਤੀ। ਇਸ ਮੌਕੇ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਇਕ ਕ੍ਰਾਂਤੀਕਾਰੀ ਮਹਾਂਪੁਰਸ਼ ਸਨ, ਜਿਨ੍ਹਾਂ ਜਿੱਥੇ ਦੱਬੇ ਕੁਚਲੇ ਲੋਕਾਂ ਦੇ ਧਾਰਮਕ ਸਮਾਜਿਕ ਆਜ਼ਾਦੀ ਲਈ ਆਵਾਜ਼ ਬੁਲੰਦ ਕੀਤੀ, ਉਥੇ ਹੀ ਪ੍ਰਮਾਤਮਾ ਦੀ ਭਜਨ ਬੰਦਗੀ ਅਤੇ ਸੱਚੀ ਸੁੱਚੀ ਕਿਰਤ ਕਰਨ ਦਾ ਉਪਦੇਸ਼ ਦਿੱਤਾ। ਵਿਧਾਇਕ ਇਯਾਲੀ ਨੇ ਆਖਿਆ ਕਿ  ਇਸ ਪਾਵਨ ਦਿਹਾੜੇ ਮੌਕੇ ਸਾਨੂੰ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ ਉੱਥੇ ਹੀ ਕੌਮ ਸਮਾਜ ਅਤੇ ਮਨੁੱਖਤਾ ਦੀ ਬਿਹਤਰੀ ਲਈ ਵੀ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਸ੍ਰੀ ਗੁਰੂ ਰਵੀਦਾਸ ਤਪ ਅਸਥਾਨ ਸ੍ਰੀ ਖੁਰਾਲਗਡ਼੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੇਵਲ ਸਿੰਘ ਅਤੇ ਗ੍ਰੰਥੀ ਭਾਈ ਨਰੇਸ਼ ਸਿੰਘ ਸਮੇਤ ਸਮੁੱਚੀ ਕਮੇਟੀ ਨੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।