ਪਿੰਡ ਗਹਿਲ ਵਿਖੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਨੂੰ ਸਿਜਦਾ ਕੀਤਾ

ਕਮੇਟੀ ਵੱਲੋਂ ਸੰਤ ਬਲਵੀਰ ਸਿੰਘ ਘੁੰਨਸ ਤੇ ਅਕਾਲੀ ਆਗੂਆਂ ਦਾ ਸਨਮਾਨ

ਮਹਿਲ ਕਲਾਂ/ ਬਰਨਾਲਾ- 24 ਫਰਵਰੀ- (ਗੁਰਸੇਵਕ ਸੋਹੀ)- ਇਤਿਹਾਸਕ ਪਿੰਡ ਗਹਿਲ ਵਿਖੇ ਵੱਡੇ ਘੱਲੂਘਾਰੇ ਦੇ ਸਹੀਦਾਂ ਦੀ ਯਾਦ ਨੂੰ  ਸਮਰਪਿਤ ਕਰਵਾਏ ਜਾ ਰਹੇ ਸ਼ਲਾਨਾ ਤਿੰਨ ਰੋਜਾਂ ਧਾਰਮਿਕ ਸਮਾਗਮਾਂ ਦੇ ਦੂਜੇ ਦਿਨ ਸਾਬਕਾ ਸੰਸਦੀ ਸਕੱਤਰ ਤੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਦਿਆਂ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਨੂੰ ਸਿਜਦਾ ਕੀਤਾ। ਇਸ ਮੌਕੇ ਸੰਤ ਬਲਵੀਰ ਸਿੰਘ ਘੁੰਨਸ ਨੇ ਕਿਹਾ ਕਿ ਉਸ ਸਮੇਂ ਦੀ ਜਾਲਮ ਮੁਗਲ ਹਕੂਮਤ ਵੱਲੋਂ ਇਸ ਘੱਲੂਘਾਰੇ 'ਚ 35 ਹਜਾਰ ਸਿੰਘਾਂ ਸਿੰਘਣੀਆਂ ਤੇ ਬੱਚਿਆਂ ਨੂੰ ਸਹੀਦ ਕਰ ਦਿੱਤਾ ।ਪਰ ਜੱਥੇਦਾਰ ਜੱਸਾ ਸਿੰਘ ਆਹਲੂਵਾਲੀਆਂ ਦੀ ਅਗਵਾਈ 'ਚ ਸਿੱਖਾਂ ਨੇ ਮੁਗਲ ਫੌਜ ਦਾ ਡਟ ਕੇ ਮੁਕਾਬਲਾ ਕੀਤਾ, ਉਸ 'ਚ ਮੁਗਲ ਫੌਜ ਨੂੰ ਮੂੰਹ ਦੀ ਖਾਣੀ ਪਈ । ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦਾ ਦੀਆਂ ਕੁਰਬਾਨੀਆਂ ਸਾਡੇ ਲਈ ਪ੍ਰੇਰਨਾਂਸ੍ਰੋਤ ਹਨ। ਇਸ ਮੌਕੇ ਜੱਥੇਦਾਰ ਬਲਦੇਵ ਸਿੰਘ ਚੁੰਘਾ ਮੈਂਬਰ ਸ੍ਰੋਮਣੀ ਗੁਰਦੁਆਰਾ ਕਮੇਟੀ ਤੇ ਮੈਨੇਜਰ ਅਮਰੀਕ ਸਿੰਘ ਦੀ ਅਗਵਾਈ ਵਿਚ ਸੰਤ ਬਲਵੀਰ ਸਿੰਘ ਘੁੰਨਸ ਅਤੇ ਜੱਥੇਦਾਰ ਗੁਰਮੇਲ ਸਿੰਘ ਛੀਨੀਵਾਲ,ਸਰਕਲ ਪ੍ਰਧਾਨ ਜਥੇਦਾਰ ਸੁਖਵਿੰਦਰ ਸਿੰਘ ਸੁੱਖਾ,ਜਥੇਦਾਰ ਬਚਿੱਤਰ ਸਿੰਘ ਰਾਏਸਰ ਦਾ ਸਨਮਾਨ ਕੀਤਾ ਗਿਆ ।ਇਸ ਮੌਕੇ ਜਗਦੇਵ ਸਿੰਘ ਸੰਧੂ, ਬਲਵੀਰ ਸਿੰਘ ਮਾਨ, ਸੁਰਜੀਤ ਸਿੰਘ ਸਿੱਧੂ,ਗੁਰਮੇਲ ਸਿੰਘ ਸੰਧੂ, ਜਸਪਾਲ ਸਿੰਘ ਇੰਚਾਰਜ, ਸੁਰਜੀਤ ਸਿੰਘ ਪ੍ਰਧਾਨ, ਬਲਦੇਵ ਸਿੰਘ ਬੀਹਲਾ, ਜਸਵਿੰਦਰ ਸਿੰਘ ਲੱਧੜ, ਰਾਜ ਸਿੰਘ ਹੰਢਿਆਇਆ, ਕਥਾ ਵਾਚਕ ਸਤਨਾਮ ਸਿੰਘ, ਰਮਨਦੀਪ ਸਿੰਘ ਦੀਵਾਨਾ, ਹਰਜਿੰਦਰ ਸਿੰਘ ਦੀਵਾਨਾ ਹਾਜਰ ਸਨ।