ਲੋਕਾਂ ਨੂੰ ਸਰਕਾਰੀ ਅਤੇ ਗੈਰ ਸਰਕਾਰੀ ਸਹੂਲਤਾਂ ਉਪਲਬਧ ਕਰਵਾਉਣ ਵਿਚ ਕੀਤੀ ਜਾਂਦੀ ਹੈ ਮਦਦ-ਓਐੱਸਡੀ ਮਨੀ ਸ਼ਰਮਾ
ਮੁੱਲਾਂਪੁਰ ਦਾਖਾ, 25 ਫਰਵਰੀ(ਸਤਵਿੰਦਰ ਸਿੰਘ ਗਿੱਲ )— ਵਿਧਾਨ ਸਭਾ ਹਲਕਾ ਦਾਖਾ ਦੇ ਲੋਕਾਂ ਨਾਲ ਭਾਵਨਾਤਮਕ ਤੌਰ 'ਤੇ ਜੁੜੇ ਹੋਏ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਜਿੱਥੇ ਹਲਕੇ ਦੇ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ, ਉਥੇ ਹੀ ਵੱਖ ਵੱਖ ਪ੍ਰਕਾਰ ਦੀਆਂ ਸਰਕਾਰੀ ਅਤੇ ਗੈਰ ਸਰਕਾਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਲਈ ਉਨ੍ਹਾਂ ਦੇ ਮੁੱਲਾਂਪੁਰ ਵਿਖੇ ਸਥਿਤ ਮੁੱਖ ਦਫ਼ਤਰ ਵਿੱਚ ਸੇਵਾਵਾਂ ਪਹਿਲਾਂ ਦੀ ਤਰ੍ਹਾਂ ਨਿਰੰਤਰ ਜਾਰੀ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਇਆਲੀ ਦੇ ਓ.ਐੱਸ.ਡੀ ਮਨੀ ਸ਼ਰਮਾ ਦੱਸਿਆ ਕਿ ਐੱਮ ਐੱਲ ਏ ਸਾਬ੍ਹ ਦੇ ਦਫਤਰ ਵਿਚ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਦੀ ਸੇਵਾ ਲਈ ਵਿਸ਼ੇਸ਼ ਤੌਰ 'ਤੇ ਸੁਵਿਧਾ ਕੇਂਦਰ ਚਲਾਇਆ ਜਾ ਰਿਹਾ ਹੈ, ਜਿਥੇ ਸਰਕਾਰੀ ਅਤੇ ਗੈਰ ਸਰਕਾਰੀ ਦਰਜਨਾਂ ਸੁਵਿਧਾਵਾਂ ਜਿਵੇਂ ਕਿਸੇ ਵੀ ਪ੍ਰਕਾਰ ਦੇ ਸਰਟੀਫਿਕੇਟ ਲਈ ਫਾਰਮ, ਕੱਚੇ ਮਕਾਨਾਂ ਵਾਲਿਆਂ ਲਈ ਫਾਰਮ, ਸ਼ਗਨ ਸਕੀਮ ਫਾਈਲ, ਬੁਢੇਪਾ, ਵਿਧਵਾ ਤੇ ਅੰਗਹੀਣਾਂ ਲਈ ਪੈਨਸ਼ਨ ਫਾਰਮ, ਲਾਭਪਾਤਰੀ ਕਾਰਡ, ਪੈਨ ਕਾਰਡ, ਅਧਾਰ ਕਾਰਡ ਫਾਰਮ ਭਰਨ ਤੋਂ ਇਲਾਵਾ ਪੰਜਾਬ ਸੇਵਾ ਦੇ ਅਧਿਕਾਰ ਐਕਟ, ਕਈ ਹੋਰ ਸੇਵਾਵਾਂ ਸਬੰਧੀ ਸਹਾਇਤਾ ਦਾ ਲਾਭ ਲੈਣ ਵਾਲੇ ਲੋਕਾਂ ਦੀਆਂ ਫਾਈਲਾਂ ਤਿਆਰ ਕਰਵਾ ਕੇ ਅੱਗੋਂ ਸਬੰਧਿਤ ਵਿਭਾਗਾਂ ਵਿਚ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਉੱਥੇ ਹੀ ਲੋਕਾਂ ਨੂੰ ਸਰਕਾਰੀ ਅਤੇ ਗੈਰ ਸਰਕਾਰੀ ਸੁਵਿਧਾਵਾਂ ਜਾਗਰੂਕ ਵੀ ਕੀਤਾ ਜਾਂਦਾ ਹੈ। ਇਸ ਮੌਕੇ ਸਕੀਮਾਂ ਦਾ ਲਾਭ ਲੈਣ ਲਈ ਆਏ ਲੋਕਾਂ ਨੇ ਦੱਸਿਆ ਕਿ ਵਿਧਾਇਕ ਇਆਲੀ ਦੇ ਦਫ਼ਤਰ ਵਿੱਚ ਚਲਾਏ ਜਾਂਦੇ ਲੋਕ ਸੇਵਾ ਕੇਂਦਰ ਵਿੱਚ ਇਕ ਛੱਤ ਥੱਲੇ ਸਰਕਾਰੀ ਅਤੇ ਗੈਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਬਿਨਾਂ ਕਿਸੇ ਖੱਜਲ ਖੁਆਰੀ 'ਤੇ ਮੁੱਢਲੀ ਸਹਾਇਤਾ ਮਿਲਦੀ ਹੈ। ਇਸ ਮੌਕੇ ਲੋਕਾਂ ਨੇ ਵਿਧਾਇਕ ਇਆਲੀ ਵੱਲੋਂ ਉਪਲੱਬਧ ਕਰਵਾਈਆਂ ਜਾਂਦੀਆਂ ਸੇਵਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ।