ਮਹਿਲ ਕਲਾਂ /ਬਰਨਾਲਾ- 12 ਮਾਰਚ- (ਗੁਰਸੇਵਕ ਸੋਹੀ ) ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਪ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੁਰਜੰਟ ਸਿੰਘ ਕੱਟੂ ਨੂੰ ਹਰਾਉਂਦਿਆਂ ਸਾਨਦਾਰ ਜਿੱਤ ਹਾਸਲ ਕੀਤੀ ਹੈ ।
20 ਫਰਵਰੀ ਨੂੰ ਪਈਆਂ ਵੋਟਾਂ ਨੂੰ ਲੈ ਕੇ ਆਮ ਆਦਮੀ ਦੇ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੁਰਜੰਟ ਸਿੰਘ ਕੱਟੂ ਨੂੰ 29931 ਵੋਟਾਂ ਨਾਲ ਹਰਾ ਕੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਇਸ ਜਿੱਤ ਦੀ ਖ਼ੁਸ਼ੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਅਤੇ ਜਿੱਤ ਦੇ ਜਸ਼ਨ ਤੇ ਲੱਡੂ ਵੰਡੇ ਜਾ ਰਹੇ ਹਨ । ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਘਰ ਪਹੁੰਚ ਕੇ ਜਿੱਤ ਦੇ ਜਸ਼ਨ ਮਨਾ ਰਹੇ ਹਨ ਅਤੇ ਭੰਗੜੇ ਪਾ ਰਹੇ ਹਨ । ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜੋ ਸੱਤਾਧਾਰੀ ਪਾਰਟੀਆਂ ਆਪਣੀ ਜਿੱਤ ਦੇ ਦਾਅਵੇ ਕਰਦੀਆਂ ਸੀ ਤਾਂ ਉਨ੍ਹਾਂ ਨੂੰ ਇਸ ਵਾਰ ਬੁਰੀ ਤਰ੍ਹਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਪਿਛਲੀ ਵਾਰ ਪੰਜਾਬ ਵਿਧਾਨ ਸਭਾ 2017 ਵਿੱਚ ਵੀ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਕੁੱਲ 57551 ਵੋਟਾਂ ਪਈਆਂ ਸਨ ਤੇ ਉਹ ਆਪਣੇ ਵਿਰੋਧੀ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਦੇ ਅਜੀਤ ਸਿੰਘ ਸ਼ਾਂਤ ਨੂੰ 27064 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾ ਕੇ ਵਿਧਾਇਕ ਬਣੇ ਸਨ। ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਹਰਚੰਦ ਕੌਰ ਘਨੌਰੀ ਤੀਜੇ ਸਥਾਨ ਤੇ ਰਹੇ ਸਨ ਤੇ ਇਸ ਵਾਰ ਵੀ ਬੀਬੀ ਤੀਜੇ ਸਥਾਨ ਤੇ ਰਹੀ ।