ਲੋਕ ਸੇਵਾ ਸੁਸਾਇਟੀ ਵੱਲੋਂ 22ਵਾਂ ਅੱਖਾਂ ਦਾ ਚੈੱਕਅੱਪ ਤੇ ਅਪਰੇਸ਼ਨ ਕੈਂਪ ਲਗਾਇਆ 

ਜਗਰਾਉ 13 ਮਾਰਚ (ਅਮਿਤ ਖੰਨਾ) ਪਿੰਡ ਮਾਣੂਕੇ ਦੇ ਭਾਈ ਦਾਨ ਸਿੰਘ ਪਬਲਿਕ ਸਕੂਲ ਵਿਖੇ ਅੱਜ ਲੋਕ ਸੇਵਾ ਸੁਸਾਇਟੀ ਵੱਲੋਂ ਸਵਰਗਵਾਸੀ ਰਾਮ ਲਾਲ ਗਰਗ ਦੀ ਯਾਦ ਵਿਚ 22ਵਾਂ ਅੱਖਾਂ ਦਾ ਚੈੱਕਅੱਪ ਤੇ ਅਪਰੇਸ਼ਨ ਕੈਂਪ ਲਗਾਇਆ ਗਿਆ। ਸੁਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਪਿ੍ਰੰਸੀਪਲ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ ਲਗਾਏ ਕੈਂਪ ਦਾ ਉਦਘਾਟਨ ਕਰਦਿਆਂ ਸਰਪੰਚ ਗੁਰਮੁਖ ਸਿੰਘ ਮਾਣੂਕੇ ਨੇ ਕਰਦਿਆਂ ਸੁਸਾਇਟੀ ਵੱਲੋਂ ਅੱਖਾਂ ਦੀ ਬਿਮਾਰੀਆਂ ਨੂੰ ਦੂਰ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਦੀ ਸ਼ਲਾਘਾ ਕਰਦਿਆਂ ਮਰਨ ਉਪਰੰਤ ਅੱਖਾਂ ਦਾ ਦਾਨ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੀ ਯਾਦ ਵਿਚ ਲੋਕਾਂ ਦੀ ਭਲਾਈ ਲਈ ਸਮਾਜ ਸੇਵੀ ਕੰਮ ਕਰਨੇ ਬਹੁਤ ਜ਼ਰੂਰੀ ਹਨ। ਕੈਂਪ ਵਿਚ ਸ਼ੰਕਰਾ ਆਈ ਹਸਪਤਾਲ ਦੇ ਡਾਕਟਰ ਮਨਮੀਤ ਸਿੰਘ ਨੇ ਆਪਣੀ ਟੀਮ ਨਾਲ 147 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅੱਪ ਕਰਦਿਆਂ 67 ਮਰੀਜ਼ਾਂ ਦੀ ਚੋਣ ਕੀਤੀ ਜਿਨ੍ਹਾਂ ਦੇ ਅਪਰੇਸ਼ਨ ਸ਼ੰਕਰਾ ਆਈ ਹਾਸਪੀਟਲ ਵਿਖੇ ਸੁਸਾਇਟੀ ਵੱਲੋਂ ਮੁਫ਼ਤ ਕਰਵਾਏ ਜਾਣਗੇ। ਕੈਂਪ ਵਿਚ 72 ਮਰੀਜ਼ਾਂ ਦੇ ਕੋਰੋਨਾ ਟੈੱਸਟ ਅਤੇ 147 ਮਰੀਜ਼ਾਂ ਦੇ ਸ਼ੂਗਰ ਟੈੱਸਟ ਵੀ ਕੀਤੇ ਗਏ। ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਕੰਵਲ ਕੱਕੜ, ਪੀ ਆਰ ਓ ਮਨੋਜ ਗਰਗ ਤੇ ਸੁਖਦੇਵ ਗਰਗ, ਪ੍ਰੋਜੈਕਟ ਕੈਸ਼ੀਅਰ ਰਾਜੀਵ ਗੁਪਤਾ, ਰਾਜਿੰਦਰ ਜੈਨ ਕਾਕਾ, ਸੁਖਜਿੰਦਰ ਸਿੰਘ ਢਿੱਲੋਂ, ਅਨਿਲ ਮਲਹੋਤਰਾ, ਮੁਕੇਸ਼ ਗੁਪਤਾ, ਨੀਰਜ ਮਿੱਤਲ, ਆਰ ਕੇ ਗੋਇਲ ਸਮੇਤ ਮਦਨ ਲਾਲ ਗਰਗ, ਪਵਨ ਕੁਮਾਰ ਗੋਇਲ, ਕੇਵਲ ਕਿ੍ਰਸ਼ਨ, ਸੁਖਦੇਵ ਸਿੰਘ ਸੰਧੂ, ਗੁਰਪ੍ਰੀਤ ਸਿੰਘ, ਸਾਧੂ ਸਿੰਘ, ਰਾਮ ਸਿੰਘ, ਗੁਰਮੀਤ ਕੌਰ, ਕਮਲਜੀਤ ਕੌਰ ਆਦਿ ਹਾਜ਼ਰ ਸਨ।