ਜਗਰਾਉ 17 ਮਾਰਚ (ਅਮਿਤ ਖੰਨਾ) ਵਿਧਾਨ ਸਭਾ ਹਲਕਾ ਜਗਰਾਉ ਤੋ ਦੂਜੀ ਵਾਰ ਵਿਧਾਇਕ ਸਰਬਜੀਤ ਕੋਰ ਮਾਣੂੰਕੇ ਨੇ ਅੱਜ ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਅੱਜ ਪੰਜਾਬ ਵਿਧਾਨ ਸਭਾ ਵਿਖੇ ਸਹੁੰ ਚੁੱਕਦਿਆ ਪ੍ਰਣ ਕੀਤਾ ਕਿ ਮੈਂ ਹਮੇਸ਼ਾ ਆਪਣੇ ਸੰਵਿਧਾਨ ਪ੍ਰਤੀ ਵਫਾਦਾਰੀ ਨਾਲ ਕੰਮ ਕਰਾਂਗੀ ਅਤੇ ਹਲਕਾ ਜਗਰਾਉਂ ਲਈ ਹਮੇਸ਼ਾ ਆਪਣੀ ਆਵਾਜ਼ ਬੁਲੰਦ ਕਰਾਂਗੀ ਵਿਧਾਨਸਭਾ ਹਲਕਾ ਜਗਰਾਉਂ ਦੇ ਸਮੂਹ ਵੋਟਰਾਂ ਦੁਆਰਾ ਦਿੱਤੇ ਪਿਆਰ ਅਤੇ ਸਤਿਕਾਰ ਦੀ ਮੈਂ ਕਰਜ਼ਦਾਰ ਹਾਂ। ਜਿਸਦਾ ਦਾ ਮੁੱਲ ਮੈਂ ਕਦੇ ਵੀ ਨਹੀਂ ਚੁਕਾ ਸਕਦੀ। ਅਤੇ ਵਿਸ਼ਵਾਸ ਦਿਵਾਉਂਦੀ ਹਾਂ ਕਿ ਤੁਹਾਡੇ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਇਮਾਨਦਾਰੀ ਨਿਭਾਵਾਂਗੀ. ਜ਼ਿਕਰਯੋਗ ਹੈ ਕਿ ਵਿਧਾਇਕਾ ਸਰਬਜੀਤ ਕੋਰ ਮਾਣੂੰਕੇ ਨੇ ਕਾਂਗਰਸ ਦੇ ਉਮੀਦਵਾਰ ਜਗਤਾਰ ਸਿੰਘ ਜੱਗਾ ਅਤੇ ਅਕਾਲੀ ਬਸਪਾ ਗਠਜੋੜ ਦੇ ਉਮੀਦਵਾਰ ਐਸਆਰ ਕਲੇਰ ਤੋ 39656 ਵੋਟਾਂ ਦੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ ਹੈ।