ਚਿੱਟਾ ਵੇਚਣ ਵਾਲਿਆ ਨੂੰ ਦਿੱਤੀ ਚਿਤਾਵਨੀ

ਹਠੂਰ,17,ਮਾਰਚ-(ਕੌਸ਼ਲ ਮੱਲ੍ਹਾ)-ਆਮ-ਆਦਮੀ ਪਾਰਟੀ ਦੇ ਵਰਕਰਾ ਅਤੇ ਅਹੁਦੇਦਾਰਾ ਦੀ ਮੀਟਿੰਗ ਪ੍ਰਧਾਨ ਹਰਜੀਤ ਸਿੰਘ ਦੀ ਅਗਵਾਈ ਹੇਠ ਸਥਾਨਿਕ ਕਸਬਾ ਵਿਖੇ ਹੋਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਹਲਕੇ ਦੇ ਯੂਥ ਆਗੂ ਸਿਮਰਨਜੋਤ ਸਿੰਘ ਹਠੂਰ ਨੇ ਕਿਹਾ ਕਿ ਸਭ ਤੋ ਪਹਿਲਾ ਅਸੀ ਸਮੂਹ ਵੋਟਰਾ ਦਾ ਧੰਨਵਾਦ ਕਰਦੇ ਹਾਂ ਜਿਨ੍ਹਾ ਨੇ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਨੂੰ ਦੂਜੀ ਵਾਰ ਵੱਡੀ ਜਿੱਤ ਦਿਵਾ ਕੇ ਵਿਧਾਨ ਸਭਾ ਵਿਚ ਭੇਜਿਆ ਹੈ।ਇਸ ਮੌਕੇ ਉਨ੍ਹਾ ਕਿਹਾ ਕਿ ਇਲਾਕੇ ਵਿਚ ਚਿੱਟਾ ਵੇਚਣ ਵਾਲੇ ਬਾਜ ਆ ਜਾਣ ਕਿਉਕਿ ਆਮ-ਆਦਮੀ ਪਾਰਟੀ ਦਾ ਮੁੱਖ ਏਜੰਡਾ ਪੰਜਾਬ ਵਿਚੋ ਨਸ਼ਾ ਖਤਮ ਕਰਨਾ ਹੈ।ਉਨ੍ਹਾ ਕਿਹਾ ਕਿ ਜੋ ਵਿਅਕਤੀ ਚਿੱਟਾ ਪੀਦੇ ਹਨ ਉਨ੍ਹਾ ਦਾ ਫਰੀ ਇਲਾਜ ਕਰਵਾਇਆ ਜਾਵੇਗਾ ਤਾਂ ਜੋ ਨਸਾ ਕਰਨ ਵਾਲੇ ਵਿਅਕਤੀ ਆਮ ਜਿੰਦਗੀ ਜੀ ਸਕਣ।ਉਨ੍ਹਾ ਕਿਹਾ ਕਿ ਆਉਣ ਵਾਲੇ ਦਿਨਾ ਵਿਚ ਸਰਕਾਰੀ ਹਸਪਤਾਲ ਹਠੂਰ ਦੇ ਡਾਕਟਰਾ ਦੀ ਟੀਮ ਨੂੰ ਨਾਲ ਲੈ ਕੇ ਪਿੰਡਾ ਵਿਚ ਨਸ਼ਾ ਛਡਾਊ ਕੈਪ ਲਗਾ ਕੇ ਨੌਜਵਾਨਾ ਨੂੰ ਜਾਗ੍ਰਿਤ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾ ਪਿੰਡ ਬੁਰਜ ਕੁਲਾਲਾ,ਹਠੂਰ,ਲੱਖਾ,ਮਾਣੂੰਕੇ,ਜੱਟਪੁਰਾ,ਲੰਮਾ ਅਤੇ ਕਮਾਲਪੁਰਾ ਤੱਕ ਬੁਰੀ ਤਰ੍ਹਾ ਟੁੱਟੀ ਸੜਕ ਨੂੰ ਜਲਦੀ ਬਣਾਉਣ ਲਈ ਪੰਜਾਬ ਸਰਕਾਰ ਤੋ ਮੰਗ ਕਰਦਿਆ ਕਿਹਾ ਕਿ ਆਉਣ ਵਾਲੇ ਦਿਨਾ ਵਿਚ ਕਣਕ ਦੀ ਕਟਾਈ ਸੁਰੂ ਹੋਣ ਵਾਲੀ ਹੈ,ਕਿਸਾਨਾ ਅਤੇ ਟਰੱਕ ਅਪਰੇਟਰ ਨੂੰ ਇਸ ਟੁੱਟੀ ਸੜਕ ਤੋ ਲੰਘਣ ਲਈ ਕਾਫੀ ਪ੍ਰੇਸਾਨੀਆ ਦਾ ਸਾਹਮਣਾ ਕਰਨਾ ਪੈਦਾ ਹੈ।ਇਸ ਟੁੱਟੀ ਸੜਕ ਕਾਰਨ ਅਨੇਕਾ ਸੜਕ ਹਾਦਸੇ ਵੀ ਵਾਪਰ ਚੁੱਕੇ ਹਨ।ਇਸ ਮੌਕੇ ਉਨ੍ਹਾ ਨਾਲ ਪ੍ਰਧਾਨ ਤਰਸੇਮ ਸਿੰਘ ਖਾਲਸਾ,ਗੁਰਚਰਨ ਸਿੰਘ,ਹਰਜੀਤ ਸਿੰਘ,ਸਤਪਾਲ ਸਿੰਘ,ਪ੍ਰਮਿੰਦਰ ਸਿੰਘ,ਅਮਰ ਸਿੰਘ,ਵਿਸਾਖਾ ਸਿੰਘ,ਬਲਵਿੰਦਰ ਸਿੰਘ,ਇੰਦਰਜੀਤ ਸਿੰਘ,ਕਾਲਾ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ:-ਯੂਥ ਆਗੂ ਸਿਮਰਨਜੋਤ ਸਿੰਘ ਹਠੂਰ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ