ਗੁਰਦੁਆਰਾ ਚੰਦੂਆਣਾ ਸਾਹਿਬ ਵਿਖੇ  ਕੈਨੇਡਾ ਨੇਤਰ ਮੰਚ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਾਇਆ ਗਿਆ

ਮਹਿਲ ਕਲਾਂ /ਬਰਨਾਲਾ- 20 ਮਾਰਚ- (ਗੁਰਸੇਵਕ ਸੋਹੀ)- ਬਰਨਾਲਾ ਜ਼ਿਲ੍ਹੇ ਦੇ ਪਿੰਡ ਨਰੈਣਗੜ੍ਹ ਸੋਹੀਆਂ, ਗਹਿਲਾਂ, ਦੀਵਾਨੇ, ਛੀਨੀਵਾਲ ਖੁਰਦ ਇਨ੍ਹਾਂ ਚੌਹਾਂ ਨਗਰਾਂ ਦੇ ਵਿਚਕਾਰ ਨੇਤਰਹੀਣ ਸੰਗੀਤ ਵਿਦਿਆਲਾ ਗੁਰਦੁਆਰਾ ਚੰਦੂਆਣਾ ਸਾਹਿਬ ਵਿਖੇ ਕੈਨੇਡਾ ਨੇਤਰ ਮੰਚ ਅਤੇ ਮੁੱਖ ਸੇਵਾਦਾਰ ਸੰਤ ਬਾਬਾ ਸੂਬਾ ਸਿੰਘ ਜੀ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅੱਪ ਅਪ੍ਰੇਸ਼ਨ ਕੈਂਪ ਲਾਇਆ ਗਿਆ। ਇਸ ਕੈਂਪ ਵਿਚ ਪੰਜਾਬ ਦੇ ਪ੍ਰਸਿੱਧ ਅੱਖਾਂ ਦੇ ਮਾਹਰ ਡਾ ਰਮੇਸ਼ ਐੱਮ ਡੀ (ਸਟੇਟ ਅਵਾਰਡੀ) ਅਤੇ ਉਨ੍ਹਾਂ ਦੀ ਟੀਮ ਵੱਲੋਂ ਚਿੱਟੇ ਮੋਤੀਏ, ਕਾਲੇ ਮੋਤੀਏ, ਟੇਢੇਪਣ' ਸ਼ੂਗਰ ਕਾਰਨ ਅੱਖਾਂ ਉੱਤੇ ਬੁਰੇ ਅਸਰ ਅਤੇ ਅੱਖਾਂ ਦੀ ਪੁਤਲੀ 213 ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ। ਲੋੜਵੰਦਾਂ ਨੂੰ ਐਨਕਾਂ ਤੇ ਦਵਾਈ ਦਿੱਤੀ ਗਈ ਅਤੇ 26 ਮਰੀਜ਼ਾਂ ਦਾ ਲੁਧਿਆਣਾ ਸਥਿਤ ਹਸਪਤਾਲ ਵਿਖੇ ਅੱਖਾਂ ਦਾ ਆਪ੍ਰੇਸ਼ਨ ਕੀਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਤ ਬਾਬਾ ਸੂਬਾ ਸਿੰਘ ਜੀ ਨੇ ਕਿਹਾ ਹੈ ਕਿ ਇਹ ਅਪਰੇਸ਼ਨ ਕੈਂਪ ਐਨ, ਆਰ, ਆਈ ਹਰਜਿੰਦਰ ਸਿੰਘ ਧਾਲੀਵਾਲ ਪਿੰਡ ਗਹਿਲ ਤੇ ਐਨ, ਆਰ' ਆਈ ਚਰਨਜੀਤ ਸਿੰਘ ਧਾਲੀਵਾਲ ਪਿੰਡ ਛੀਨੀਵਾਲ ਖੁਰਦ ਜੀ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ 20 ਵਾਂ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ। ਬਾਬਾ ਜੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।