You are here

ਵਿਰੋਧੀ ਜਿੰਨਾ ਮਰਜ਼ੀ ਜ਼ੋਰ ਲਾ ਲੈਣ, ਆਮ ਆਦਮੀ ਪਾਰਟੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਏਗੀ-ਬਿੰਦਾ ਵਿਰਕ ਰਾਏਸਰ

ਮੀਤ ਹੇਅਰ ਦੇ ਸਿੱਖਿਆ ਮੰਤਰੀ ਬਣਨ ਤੇ ਜ਼ਿਲ੍ਹਾ ਬਰਨਾਲਾ ਚ ਖੁਸ਼ੀ ਦੀ ਲਹਿਰ

ਮਹਿਲ ਕਲਾਂ /ਬਰਨਾਲਾ- 21 ਮਾਰਚ- (ਗੁਰਸੇਵਕ ਸੋਹੀ)- ਜ਼ਿਲ੍ਹਾ ਬਰਨਾਲਾ ਅੰਦਰ ਆਮ ਆਦਮੀ ਪਾਰਟੀ ਦੇ ਦੂਜੀ ਵਾਰ ਵਿਧਾਇਕ ਚੁਣੇ ਗਏ ਗੁਰਮੀਤ ਸਿੰਘ ਮੀਤ ਹੇਅਰ ਨੂੰ ਸਿੱਖਿਆ ਮੰਤਰੀ ਬਣਾਏ ਜਾਣ ਤੇ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਅਤੇ ਵਰਕਰਾਂ ਚ ਉਤਸ਼ਾਹ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਵਿਰਕ (ਬਿੰਦਾ ਵਿਰਕ ਰਾਏਸਰ) ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਰੋਧੀਆਂ ਨੂੰ ਪਛਾੜਕੇ ਪੰਜਾਬ ਚ ਇਤਿਹਾਸਕ ਜਿੱਤ ਦਰਜ ਕੀਤੀ ਹੈ। ਪੰਜਾਬ ਵਿੱਚ ਪਿਛਲੇ 70 ਸਾਲਾਂ ਤੋਂ ਰਾਜ ਕਰਦੀਆਂ ਪਾਰਟੀਆਂ ਦੇ ਵੱਡੇ ਚਿਹਰਿਆਂ ਨੂੰ ਚੋਣ ਹਰਾਕੇ ਆਮ ਘਰਾਂ ਦੇ ਨੌਜਵਾਨ ਵਿਧਾਨ ਸਭਾ ਵਿੱਚ ਪੁੱਜੇ ਹਨ ਅਤੇ ਉਨ੍ਹਾਂ ਨੂੰ ਮੰਤਰੀ ਮੰਡਲ ਚ ਸ਼ਾਮਲ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿਵਾਜਿਆ ਗਿਆ ਹੈ। ਪੰਜਾਬ ਦੇ ਇਤਿਹਾਸ ਵਿਚ ਇਸ ਵਿਲੱਖਣ ਜਿੱਤ ਨੇ ਵਿਰੋਧੀਆਂ ਨੂੰ ਚੁੱਪ ਕਰਾ ਦਿੱਤਾ ਹੈ ਤੇ ਗੰਧਲੀ ਹੋ ਚੁੱਕੀ ਪੰਜਾਬ ਦੀ ਰਾਜਨੀਤੀ ਨੂੰ ਸਾਫ ਕਰਨ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਵਿਰੋਧੀ ਅੱਜ ਵੀ ਆਮ ਆਦਮੀ ਪਾਰਟੀ ਤੇ ਚਿੱਕੜ ਉਛਾਲ ਰਹੇ ਹਨ, ਜਿਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਿੰਦਾ ਵਿਰਕ ਰਾਏਸਰ ਨੇ ਕਿਹਾ ਕਿ ਪੰਜਾਬ ਵਿਚ ਨਵੀਂ ਨਵੀਂ ਬਣੀ ਸਰਕਾਰ ਨੂੰ ਸਮਾਂ ਦੇਣਾ ਚਾਹੀਦਾ ਹੈ ਤਾਂ ਕਿ ਪੰਜਾਬ ਦੇ ਬੁਰੀ ਤਰ੍ਹਾਂ ਗੰਧਲੇ ਹੋਏ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਜਿੱਥੇ ਰੁਜ਼ਗਾਰ ਮਿਲੇਗਾ, ਉਥੇ ਹਰ ਵਰਗ ਨੂੰ ਮਿਲਦੀਆਂ ਸਹੂਲਤਾਂ ਚ ਪਾਰਦਰਸ਼ਤਾ ਆਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਉੱਜਵਲ ਭਵਿੱਖ ਲਈ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀਆਂ ਅਤੇ ਆਗੂਆਂ ਦਾ ਸਾਥ ਦੇਣ, ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।