You are here

ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਕੀਤਾ ਸਿਜਦਾ

ਮਹਿਲ ਕਲਾਂ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾਡ਼ਾ ਮਨਾਇਆ
ਮਹਿਲ ਕਲਾਂ/ਬਰਨਾਲਾ- 23  ਮਾਰਚ- (ਗੁਰਸੇਵਕ ਸਿੰਘ ਸੋਹੀ) ਕਸਬਾ ਮਹਿਲ ਕਲਾਂ ਵਿਖੇ ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾਡ਼ੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਇਕੱਠੇ ਹੋਏ ਨੌਜਵਾਨਾਂ ਨੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਸ਼ਰਧਾ ਸਤਿਕਾਰ ਭੇਟ ਕਰਦਿਆਂ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਡਿਪਟੀ ਚੇਅਰਮੈਨ ਹਰਵਿੰਦਰ ਕੁਮਾਰ ਜਿੰਦਲ,ਲੋਕ ਭਲਾਈ ਵੈਲਫੇਅਰ ਸੁਸਾਇਟੀ (ਮਹਿਲ ਕਲਾਂ) ਦੇ ਪ੍ਰਧਾਨ ਡਾ ਪਰਮਿੰਦਰ ਸਿੰਘ ਹਮੀਦੀ,ਸਤਿਕਰਤਾਰ ਵੈਬ ਚੈਨਲ ਦੇ ਡਾਇਰੈਕਟਰ ਹਰਪਾਲ ਪਾਲੀ ਵਜੀਦਕੇ,ਗੁਣਤਾਜ ਪ੍ਰੈੱਸ ਕਲੱਬ ਮਹਿਲ ਕਲਾਂ ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਸਹੋਤਾ,ਸਮਾਜਸੇਵੀ ਅਵਤਾਰ ਸਿੰਘ ਚੀਮਾ,ਫਸਟ ਚੁਆਇਸ਼ ਇਮੀਗ੍ਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਮਾਹਲ,ਡਾ ਜਗਜੀਵਨ ਸਿੰਘ ਜੱਗਾ,ਜਗਤਾਰ ਸਿੰਘ ਪੰਡੋਰੀ ਅਤੇ ਹਰਜੀਤ ਸਿੰਘ ਹੈਰੀ ਨੇ ਕਿਹਾ ਕਿ  ਸ਼ਹੀਦ ਭਗਤ ਸਿੰਘ ਨੇ ਬਹੁਤ ਛੋਟੀ ਉਮਰ ਵਿੱਚ ਦੇਸ਼ ਨੂੰ ਆਜ਼ਾਦ ਕਰਾਉਣ ਲਈ ਕੁਰਬਾਨੀ ਦਿੱਤੀ। ਫਾਂਸੀ ਦਾ ਰੱਸਾ ਹੱਸਦਿਆਂ ਚਮਕੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਪਿਆਰ ਰੱਖਣ ਦਾ ਸੰਦੇਸ਼ ਦਿੱਤਾ। ਸ਼ਹੀਦ ਭਗਤ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਦੇਸ਼ ਦੇ ਲੋਕ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਜੋ ਸੁਪਨੇ ਦੇਖੇ ਸਨ ਉਨ੍ਹਾਂ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਇਕਜੁੱਟ ਹੋ ਕੇ ਅੱਗੇ ਵਧਣਾ ਚਾਹੀਦਾ ਹੈ, ਤੋਂ ਜੋ ਸ਼ਹੀਦਾਂ ਦੇ ਖ਼ੂਨ ਨਾਲ ਸਿੰਜੀ ਗਈ ਇਸ ਪਵਿੱਤਰ ਧਰਤੀ ਤੇ ਕੁਰੀਤੀਆਂ ਦੂਰ ਹੋ ਸਕਣ। ਉਨ੍ਹਾਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੇ ਦਰਸਾਏ ਰਾਹ ਤੇ ਚਲਦਿਆਂ ਦੇਸ਼ ਪ੍ਰਤੀ ਪਿਆਰ ਅਤੇ ਕੁਰਬਾਨੀ ਭਾਵਨਾ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਜਗਜੀਤ ਸਿੰਘ ਕੁਤਬਾ,ਫ਼ਿਰੋਜ਼ ਖ਼ਾਨ,ਅਸ਼ੋਕ ਅਗਰਵਾਲ ,ਮਨਪ੍ਰੀਤ ਮਨੀ ਸਹੋਤਾ,ਸੇਵਕ ਸਿੰਘ ਦੀਪ ਹਾਜਰ ਸਨ।