ਪਿੰਡ ਛੀਨੀਵਾਲ ਕਲਾਂ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਕੁਰਬਾਨੀ ਨੂੰ ਕੀਤਾ ਸਿਜਦਾ

ਮਹਿਲ ਕਲਾਂ/ਬਰਨਾਲਾ- 23 ਮਾਰਚ- (ਗੁਰਸੇਵਕ ਸਿੰਘ ਸੋਹੀ) ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਛੀਨੀਵਾਲ ਕਲਾਂ ਵਿਖੇ ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾਡ਼ੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਅਤੇ ਇਕੱਠੇ ਹੋਏ ਨੌਜਵਾਨਾਂ ਨੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਸ਼ਰਧਾ ਸਤਿਕਾਰ ਭੇਟ ਕਰਦਿਆ ਨੌਜਵਾਨ ਸਭਾ ਅਤੇ ਕਿਸਾਨ ਆਗੂ ਕੌਰ ਸਿੰਘ, ਨਾਜਰ ਸਿੰਘ, ਭਾਨ ਸਿੰਘ, ਪ੍ਰਧਾਨ ਲਖਵਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਬਹੁਤ ਛੋਟੀ ਉਮਰ ਵਿੱਚ ਦੇਸ਼ ਨੂੰ ਆਜ਼ਾਦ ਕਰਾਉਣ ਲਈ ਕੁਰਬਾਨੀ ਦਿੱਤੀ। ਫਾਂਸੀ ਦਾ ਰੱਸਾ ਹੱਸਦਿਆਂ ਚੁੰਮਕੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਪਿਆਰ ਰੱਖਣ ਦਾ ਸੰਦੇਸ਼ ਦਿੱਤਾ। ਸ਼ਹੀਦ ਭਗਤ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਦੇਸ਼ ਦੇ ਲੋਕ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਜੋ ਸੁਪਨੇ ਦੇਖੇ ਸਨ ਉਨ੍ਹਾਂ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਇਕਜੁੱਟ ਹੋ ਕੇ ਅੱਗੇ ਵਧਣਾ ਚਾਹੀਦਾ ਹੈ, ਤੋਂ ਜੋ ਸ਼ਹੀਦਾਂ ਦੇ ਖ਼ੂਨ ਨਾਲ ਸਿੰਜੀ ਗਈ ਇਸ ਪਵਿੱਤਰ ਧਰਤੀ ਤੇ ਕੁਰੀਤੀਆਂ ਦੂਰ ਹੋ ਸਕਣ। ਉਨ੍ਹਾਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੇ ਦਰਸਾਏ ਰਾਹ ਤੇ ਚਲਦਿਆਂ ਦੇਸ਼ ਪ੍ਰਤੀ ਪਿਆਰ ਅਤੇ ਕੁਰਬਾਨੀ ਭਾਵਨਾ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਕੁਲਵਿੰਦਰ ਸਿੰਘ' ਪ੍ਰਧਾਨ ਕਾਕਾ ਸਿੰਘ, ਬਾਰੂ ਸਿੰਘ, ਨੰਬਰਦਾਰ ਬੰਤ ਸਿੰਘ, ਸਾਧੂ ਸਿੰਘ, ਕਾਕਾ ਸਿੰਘ ਹਾਜਰ ਸਨ।