ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

 

ਚੰਡੀਗੜ੍ਹ, 24 ਮਾਰਚ,(ਜਨਸ਼ਕਤੀ ਨਿਊਜ਼ ਬਿਊਰੋ )ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।ਭਗਵੰਤ ਮਾਨ ਅੱਜ ਸਵੇਰੇ ਹੀ ਦਿੱਲੀ ਪਹੁੰਚੇ ਸਨ। ਸੂਬੇ ਵਿੱਚ ਮੁੱਖ ਮੰਤਰੀ    ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪੀਐੱਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਭਗਵੰਤ ਮਾਨ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰ ਸਕਦੇ ਹਨ।ਮੁੱਖ ਮੰਤਰੀ ਪੰਜਾਬ ਨੇ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੂੰ ਚਰਖਾ ਅਤੇ ਫੁਲਕਾਰੀ ਭੇਟ ਕੀਤੀ। ਸੂਬੇ ਵਿੱਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਰਸਮੀ ਮੁਲਾਕਾਤ ਹੈ। ਮਾਨ ਨੇ   ਕੁਝ ਸਮਾਂ ਪਹਿਲਾ ਟਵੀਟ ਰਾਹੀਂ ਹੋਈ ਮੀਟਿੰਗ ਵਾਰੇ ਜਾਣਕਾਰੀ ਦਿੱਤੀ ਅਤੇ ਆਖਿਆ  ਅੱਜ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੁੱਦਿਆਂ ਤੇ ਚਰਚਾ ਕੀਤੀ ਮੈਨੂੰ ਪੂਰੀ ਉਮੀਦ ਹੈ ਕਿ ਪੰਜਾਬ ਦੇ ਭਖਦੇ ਮਸਲਿਆਂ ਤੇ ਕੇਂਦਰ ਸਰਕਾਰ ਤੋਂ ਲੋੜੀਂਦਾ ਸਹਿਯੋਗ ਮਿਲੇਗਾ ।