ਮਹਿਲ ਕਲਾਂ 25 ਮਾਰਚ (ਗੁਰਸੇਵਕ ਸੋਹੀ) ਪੀ ਐਸ ਪੀ ਸੀ ਐਲ ਸਬ ਡਿਵੀਜ਼ਨ ਮਹਿਲ ਕਲਾਂ ਦੇ ਮੁਲਾਜ਼ਮਾਂ ਵੱਲੋਂ ਜਥੇਬੰਦੀ ਦੇ ਆਗੂਆਂ ਨਿਰਮਲ ਸਿੰਘ ਨਿੰਮਾ, ਜਸਵਿੰਦਰ ਸਿੰਘ ਜੱਸਾ, ਅਵਤਾਰ ਸਿੰਘ, ਹਰਦੇਵ ਸਿੰਘ ,ਸਿਕੰਦਰ ਸਿੰਘ ਮਹਿਲ ਖੁਰਦ ਅਤੇ ਹਰਬੰਸ ਸਿੰਘ ਦੀ ਅਗਵਾਈ ਹੇਠ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ । ਜਿਸ ਦੇ ਆਧਾਰ ਤੇ ਅੱਜ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮਿਲ ਕੇ ਉਨ੍ਹਾਂ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ।ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਵਿਧਾਇਕ ਪੰਡੋਰੀ ਤੋਂ ਮੰਗ ਕੀਤੀ ਕਿ ਜੋ ਪ੍ਰਵੀਜ਼ਨ ਪੀਰੀਅਡ ਪਹਿਲਾਂ ਤਿੰਨ ਸਾਲ ਦਾ ਸੀ ਉਸ ਨੂੰ ਬਿਲਕੁਲ ਖ਼ਤਮ ਕੀਤਾ ਜਾਵੇ । ਇਸ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਮੁਲਾਜ਼ਮਾਂ ਦੀਆਂ ਜੋ ਵੀ ਜਾਇਜ਼ ਮੰਗਾਂ ਹਨ ਉਨ੍ਹਾਂ ਨੂੰ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇਗਾ। ਇਸ ਮੌਕੇ ਜਗਸੀਰ ਸਿੰਘ, ਗੁਰਪ੍ਰੀਤ ਸਿੰਘ ,ਸੁਖਦੀਪ ਸਿੰਘ, ਮਨਦੀਪ ਸਿੰਘ ,ਹਰਭਜਨ ਸਿੰਘ ,ਕੁਲਵਿੰਦਰ ਸਿੰਘ, ਬਲਜਿੰਦਰ ਸਿੰਘ ,ਗੁਰਜੰਟ ਦਾਸ ,ਪਰਗਟ ਸਿੰਘ ਤੇ ਲਖਵੀਰ ਸਿੰਘ ਆਦਿ ਹਾਜ਼ਰ ਸਨ ।