ਮਹਿਲ ਕਲਾਂ/ਬਰਨਾਲਾ- 25 ਮਾਰਚ(ਗੁਰਸੇਵਕ ਸੋਹੀ )- ਗ਼ਦਰ ਲਹਿਰ ਦੇ ਮਹਾਨ ਹੀਰੇ ਸ਼ਹੀਦ ਰਹਿਮਤ ਅਲੀ ਵਜ਼ੀਦਕੇ ਦਾ ਸ਼ਹੀਦੀ ਦਿਹਾੜਾ ਅੱਜ ਪਿੰਡ ਵਜੀਦਕੇ ਕਲਾਂ ਦੇ ਪ੍ਰਾਇਮਰੀ ਸਕੂਲ ਵਿਖੇ ਸ਼ਹੀਦ ਰਹਿਮਤ ਅਲੀ ਦੇ ਆਦਮ ਕੱਦ ਬੁੱਤ ਤੇ ਸ਼ਹੀਦ ਰਹਿਮਤ ਅਲੀ ਮੈਮੋਰੀਅਲ ਕਲੱਬ,ਗ੍ਰਾਮ ਪੰਚਾਇਤ ਅਤੇ ਬੀ ਕੇ ਯੂ ਏਕਤਾ ;(ਉਗਰਾਹਾਂ) ਦੇ ਆਗੂਆਂ ਵੱਲੋਂ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਬੀਕੇਯੂ (ਉਗਰਾਹਾਂ) ਦੇ ਆਗੂ ਰਾਜਿੰਦਰ ਸਿੰਘ ਖੱਟੂ ਵਜੀਦਕੇ, ਨਵ ਨਿਯੁਕਤ ਕਲੱਬ ਪ੍ਰਧਾਨ ਸ਼ਮਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਰਹਿਮਤ ਅਲੀ ਗ਼ਦਰ ਲਹਿਰ ਦੇ ਮਹਾਨ ਸ਼ਹੀਦ ਸਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੇ ਸਾਥੀਆਂ ਸਮੇਤ ਆਪਣੀਆਂ ਕੀਮਤੀ ਜਾਨਾਂ ਦੇਸ਼ ਦੇ ਲੇਖੇ ਲਾਈਆਂ ਸਨ।ਇਸ ਲਈ ਸਾਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ਤੋਂ ਸੇਧ ਲੈ ਕੇ ਜੀਵਨ ਚ ਅੱਗੇ ਚੱਲਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹੁੰਦੇ ਹਨ। ਜਿਹਡ਼ੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ ਉਹ ਕੌਮਾਂ ਨਕਸ਼ੇ ਤੋਂ ਮਿਟ ਜਾਂਦੀਆਂ ਹਨ ।ਉਨ੍ਹਾਂ ਕਿਹਾ ਕਿ ਸਾਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਮਨਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀ ਨੌਜਵਾਨ ਪੀੜ੍ਹੀ ਇਨ੍ਹਾਂ ਤੋਂ ਪ੍ਰੇਰਨਾ ਲੈ ਕੇ ਅੱਗੇ ਵਧ ਸਕਣ ।
ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਮਿਸ਼ਰਾ, ਗੁਰਦੀਪ ਸਿੰਘ ਖਾਲਸਾ,ਸੁਖਵਿੰਦਰ ਸਿੰਘ ਸੁੱਖੀ ਗਰੇਵਾਲ,ਸਿਕੰਦਰ ਸਿੰਘ, ਜੋਗਿੰਦਰ ਸਿੰਘ, ਮਲਜੀਤ ਸਿੰਘ ਕਾਕਾ, ਹਰਮੋਲਕ ਸਿੰਘ ਫੌਜੀ ,ਅਮਰਜੀਤ ਸਿੰਘ ਸਾਬਕਾ ਪੰਚ, ਰਣਜੀਤ ਸਿੰਘ ਗਿੱਲ ,ਸ਼ੇਵਕ ਸਿੰਘ ਪੋਪਾ ਗਰੇਵਾਲ, ਚਰਨ ਸਿੰਘ ਖ਼ਾਲਸਾ ਤੇ ਕੁਲਵਿੰਦਰ ਸਿੰਘ ਆਦਿ ਹੋਰ ਹਾਜ਼ਰ ਸਨ ।