You are here

ਪਿੰਡ ਵਜੀਦਕੇ ਖੁਰਦ ਵਿਖੇ ਸ਼ਹੀਦ ਰਹਿਮਤ ਅਲੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ,ਸ਼ਹੀਦ ਰਹਿਮਤ ਅਲੀ ਨੂੰ ਕੀਤਾ ਸਿਜਦਾ  
ਮਹਿਲ ਕਲਾਂ/ ਬਰਨਾਲਾ 25 ਮਾਰਚ- (ਗੁਰਸੇਵਕ ਸੋਹੀ ) ਸ਼ਹੀਦ ਰਹਿਮਤ ਅਲੀ ਮੈਮੋਰੀਅਲ ਕਲੱਬ ਪਿੰਡ ਵਜੀਦਕੇ ਖੁਰਦ ਵੱਲੋਂ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗ਼ਦਰ ਲਹਿਰ ਦੇ ਅਨਮੋਲ ਹੀਰੇ ਸ਼ਹੀਦ ਰਹਿਮਤ ਅਲੀ ਵਜੀਦਕੇ ਦਾ ਸਾਲਾਨਾ ਸ਼ਹੀਦੀ ਸਮਾਗਮ ਪਿੰਡ ਵਜੀਦਕੇ ਖੁਰਦ ਵਿਖੇ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ। ਇਸ ਸਮਾਗਮ ਵਿਚ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਸ਼ਹੀਦ ਰਹਿਮਤ ਅਲੀ ਵਜੀਦਕੇ ਦੀ ਯਾਦ ਵਿੱਚ ਬਣਾਏ ਬੁੱਤ ਉੱਪਰ ਫੁੱਲ ਮਾਲਾਵਾਂ ਭੇਟ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਜਿਹੜੀਆਂ ਕੌਮਾਂ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹ ਕੌਮਾਂ ਹਮੇਸ਼ਾਂ ਲਈ ਅਮਰ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੇ ਨੌਜਵਾਨਾਂ ਲਈ ਇੱਕ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਸਮੂਹ ਲੋਕਾਂ ਨੂੰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਕਲੱਬ ਪ੍ਰਧਾਨ ਭੁਪਿੰਦਰ ਸਿੰਘ,ਚਰਨਜੀਤ ਸਿੰਘ,ਨਿਰਭੈ ਸਿੰਘ,ਧਰਮਿੰਦਰ ਸਿੰਘ,ਅਵਤਾਰ ਸਿੰਘ,ਜਤਿੰਦਰ ਸਿੰਘ ਲਾਲੀ,ਗੁਰਜੀਤ ਸਿੰਘ,ਨਛੱਤਰ ਸਿੰਘ ਸੋਨੀ,ਪਰਮਿੰਦਰ ਸਿੰਘ ਨੇ ਸਹਿਯੋਗ ਕਰਨ ਵਾਲੇ ਪਤਵੰਤਿਆ ਦਾ ਧੰਨਵਾਦ ਕੀਤਾ।ਇਸ ਮੌਕੇ ਪਿੰਡ ਵਾਸੀਆਂ ਦੀਆਂ ਮੰਗਾਂ ਨੂੰ ਲੈ ਕੇ ਵਿਧਾਇਕ ਪੰਡੋਰੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸਰਪੰਚ ਕਰਮ ਸਿੰਘ ਬਾਜਵਾ, ਨੰਬਰਦਾਰ ਬੇਅੰਤ ਸਿੰਘ ਸਰਾਂ,ਨਾਜ਼ਰ ਸਿੰਘ ਧਾਲੀਵਾਲ,ਪੰਚ ਜਸਵੀਰ ਸਿੰਘ ਗਰੇਵਾਲ,ਪੰਚ ਨਛੱਤਰ ਸਿੰਘ, ਪੰਚ ਗੋਬਿੰਦ ਸਿੰਘ, ਸਤਨਾਮ ਸਿੰਘ ਵਿਰਕ,ਹਰਪਾਲ ਪਾਲੀ ਵਜੀਦਕੇ,ਜਤਿੰਦਰ ਸਿੰਘ ਬਾਬੂ,ਬਲਵਿੰਦਰ ਸਿੰਘ ਬਿੰਦਾ,ਪੰਚ ਦਰਸਨ ਸਿੰਘ,ਜਥੇਦਾਰ ਜੋਰਾ ਸਿੰਘ ਵਿਰਕ,ਜਗਰਾਜ ਸਿੰਘ ਇਲਾਵਾ ਹੋਰ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।