You are here

ਲੰਗਰ ਹਾਲ ਲਈ ਗਰਾਟ ਦੀ ਕੀਤੀ ਮੰਗ-Video link

ਹਠੂਰ,25 ਮਾਰਚ-(ਕੌਸ਼ਲ ਮੱਲ੍ਹਾ)-ਗੁਰਦੁਆਰਾ ਸ੍ਰੀ ਰਵਿਦਾਸ ਭਗਤ ਜੀ ਪਿੰਡ ਮੱਲ੍ਹਾ ਦੀ ਪ੍ਰਬੰਧਕੀ ਕਮੇਟੀ ਦੀ ਅੱਜ ਮੀਟਿੰਗ ਹੋਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਕਮੇਟੀ ਦੇ ਮੁੱਖ ਬੁਲਾਰੇ ਮਾਸਟਰ ਸਰਬਜੀਤ ਸਿੰਘ ਮੱਲ੍ਹਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਐਨ ਆਰ ਆਈ ਵੀਰਾ ਅਤੇ ਪਿੰਡ ਮੱਲ੍ਹਾ ਵਾਸੀਆ ਦੇ ਸਹਿਯੋਗ ਨਾਲ ਤਿਆਰ ਹੋ ਚੁੱਕੀ ਹੈ ਅਤੇ ਸੰਗਤਾ ਲਈ ਲੰਗਰ ਹਾਲ ਤਿਆਰ ਕੀਤਾ ਜਾ ਰਿਹਾ ਹੈ ਇਸ ਲੰਗਰ ਹਾਲ ਦੇ ਪਿਲਰ ਤਿਆਰ ਹੋ ਗਏ ਹਨ ਅਤੇ ਲੈਟਰ ਪਾਉਣ ਲਈ ਲਗਭਗ ਵੀਹ ਲੱਖ ਰੁਪਏ ਦਾ ਖਰਚ ਆਉਣਾ ਹੈ।ਉਨ੍ਹਾ ਐਸ ਜੀ ਪੀ ਸੀ ਅੰਮ੍ਰਿਤਸਰ ਅਤੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਗੁਰਦੁਆਰਾ ਸ੍ਰੀ ਰਵਿਦਾਸ ਭਗਤ ਜੀ ਪਿੰਡ ਮੱਲ੍ਹਾ ਦੇ ਲੰਗਰ ਹਾਲ ਦੀ ਚੱਲ ਰਹੀ ਕਾਰ ਸੇਵਾ ਲਈ ਗ੍ਰਾਟ ਜਾਰੀ ਕੀਤੀ ਜਾਵੇ ਤਾਂ ਜੋ ਇਹ ਇਮਾਰਤ ਜਲਦੀ ਤਿਆਰ ਕੀਤੀ ਜਾਵੇ।ਇਸ ਮੌਕੇ ਉਨ੍ਹਾ ਸਮੇਂ-ਸਮੇਂ ਤੇ ਗੁਰਦੁਆਰਾ ਸ੍ਰੀ ਰਵਿਦਾਸ ਭਗਤ ਜੀ ਦੀ ਕਾਰ ਸੇਵਾ ਵਿਚ ਯੋਗਦਾਨ ਪਾਉਣ ਵਾਲੇ ਸਮੂਹ ਦਾਨੀ ਵੀਰਾ ਦਾ ਧੰਨਵਾਦ ਕੀਤਾ।ਇਸ ਮੌਕੇ ਉਨ੍ਹਾ ਨਾਲ ਡਾਕਟਰ ਰਾਜਪਾਲ ਸਿੰਘ ਪਾਲੀ,ਪ੍ਰਿਤਪਾਲ ਸਿੰਘ,ਹਰਜੀਤ ਸਿੰਘ,ਵਰਿੰਦਰ ਸਿੰਘ,ਅਮਰਜੀਤ ਸਿੰਘ ਮੱਲ੍ਹਾ,ਅਮਰਜੀਤ ਸਿੰਘ ਗਾਧੀ,ਐਸ਼ਪ੍ਰੀਤ ਸਿੰਘ,ਮਨਪ੍ਰੀਤ ਸਿੰਘ,ਅਸਵਿੰਦਰ ਸਿੰਘ,ਜਗਜੀਤ ਸਿੰਘ,ਕਰਮਜੀਤ ਸਿੰਘ,ਇੰਦਰਜੀਤ ਸਿੰਘ,ਧਰਮਪ੍ਰੀਤ ਸਿੰਘ,ਲਵਪ੍ਰੀਤ ਸਿੰਘ,ਸੁਖਰਾਜ ਸਿੰਘ,ਹਿੰਮਤ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸਨ:- ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮਾਸਟਰ ਸਰਬਜੀਤ ਸਿੰਘ ਮੱਲ੍ਹਾ ਅਤੇ ਹੋਰ

 ਫੇਸਬੁੱਕ ਵੀਡੀਓ ਦੇਖਣ ਲਈ ਇਸ ਲਿੰਕ ਉਪਰ ਕਲਿੱਕ ਕਰੋ ; https://fb.watch/bZVzMpM9wg/