ਅਣਮਿਥੇ ਸਮੇਂ ਲਈ ਕੀਤਾ ਰੋਸ ਧਰਨਾ ਜਾਰੀ  

ਜਗਰਾਉਂ/ਹਠੂਰ, 25 ਮਾਰਚ-(ਕੌਸ਼ਲ ਮੱਲ੍ਹਾ)-ਗਰੀਬ ਪਰਵਿਾਰ ਨੂੰ ਨਜ਼ਾਇਜ਼ ਹਰਿਾਸਤ 'ਚ ਰੱਖ ਕੇ ਅਣ-ਮਨੁੱਖੀ ਤਸੀਹੇ ਦੇਣ ਅਤੇ ਤਸੀਹਆਿਂ ਨੂੰ ਛੁਪਾਉਣ ਲਈ ਝੂਠੇ ਗਵਾਹ ਤੇ ਝੂਠਾ ਰਕਿਾਰਡ ਬਣਾ ਕੇ ਕਤਲ਼ ਕੇਸ ਵੱਿਚ ਨਜ਼ਾਇਜ਼ ਫਸਾਉਣ ਦੇ ਦੋਸ਼ਾਂ ਅਧੀਨ ਭਾਰਤੀ ਕਾਨੂੰਨ ਸੰਘਤਾ ਦੀਆਂ ਸੰਗੀਨ ਧਾਰਾ 304,342 ਅਤੇ ਛੂਤ-ਛਾਤ ਰੋਕੂ ਐਕਟ ਤਹਤਿ ਸਥਾਨਕ ਥਾਣਾ ਸਟਿੀ 'ਚ ਦਰਜ ਕੀਤੇ ਮੁਕੱਦਮੇ ਦੇ ਮੁੱਖ ਦੋਸ਼ੀ ਤੱਤਕਾਲੀ ਐਸ ਐਚ ਓ ਅਤੇ ਹੁਣ ਡੀ ਐਸ ਪੀ ਗੁਰੰਿਦਰ ਬੱਲ ਸਮੇਤ ਏ.ਐਸ ਆਈ ਰਾਜਵੀਰ ਸਿੰਘ ਤੇ ਹਰਜੀਤ ਸਿੰਘ ਸਰਪੰਚ ਨੂੰ ਪੁਲਸਿ  ਗ੍ਰਫਿ਼ਤਾਰ ਨਹੀਂ ਕਰ ਰਹੀ। ਜਦਕ ਿਦੋਸ਼ੀਆਂ ਕੋਲ ਨਾਂ ਅਗਾਊਂ ਜ਼ਮਾਨਤ ਹੈ, ਨਾਂ ਅਰੈਟ ਸਟੇਅ ਹੈ। ਇਹ ਦੋਸ਼ ਥਾਣਾ ਸਟਿੀ ਮੂਹਰੇ ਅਣਮਥਿੇ ਸਮੇਂ ਲਈ ਲਗਾਏ ਧਰਨੇ 'ਚ ਕਰਿਤੀ ਕਸਿਾਨ ਯੂਨੀਅਨ ਦੇ ਜਲਿ੍ਹਾ ਆਗੂ ਸਾਧੂ ਸੰਿਘ ਅੱਚਰਵਾਲ ਤੇ ਯੂਥ ਕਨਵੀਨਰ ਮਨੋਹਰ ਸੰਿਘ ਝੋਰੜਾਂ, ਕੁੱਲ ਹੰਿਦ ਕਸਿਾਨ ਸਭਾ ਦੇ ਆਗੂ ਨਰਿਮਲ ਸੰਿਘ ਧਾਲੀਵਾਲ,ਪੇਡੂ ਮਜ਼ਦੂਰ ਯੂਨੀਅਨ ਦੇ ਜਲਿ੍ਹਾ ਪ੍ਰਧਾਨ ਸੁਖਦੇਵ ਸੰਿਘ ਮਾਣੂੰਕੇ, ਭਾਰਤੀ ਕਸਿਾਨ ਯੂਨੀਅਨ ਡਕੌਂਦਾ ਦੇ ਆਗੂ ਦਰਸ਼ਨ ਸਿੰਘ ਗਾਲਬਿ, ਦਸਮੇਸ਼ ਕਸਿਾਨ ਯੂਨੀਅਨ ਦੇ ਆਗੂ ਜਸਦੇਵ ਸਿੰਘ ਲਲਤੋਂ, ਗੁਰੂ ਗ੍ਰੰਥ ਸਾਹਬਿ ਜੀ ਸਤਕਿਾਰ ਕਮੇਟੀ ਦੇ ਮੁੱਖ ਸੇਵਾਦਾਰ ਜਸਪ੍ਰੀਤ ਸੰਿਘ ਢੋਲ਼ਣ ਤੇ ਪੇਂਡੂ ਮਜ਼ਦੂਰ ਆਗੂ ਮਦਨ ਜਗਰਾਉਂ ਨੇ ਸਾਂਝੇ ਤੌਰ 'ਤੇ ਲਗਾਏ ਹਨ। ਉਨ੍ਹਾਂ ਇਹ ਵੀ ਕਹਿਾ ਕ ਿਲੋਕਾਂ ਦੀ ਰਖਵਾਲ਼ੀ ਕਰਨ ਵਾਲੀ ਪੁਲਸਿ ਨਾਂ ਸਰਿਫ਼ ਆਪਣੀ ਜ਼ੰਿਮੇਵਾਰੀ ਤੋਂ ਹੀ ਨਹੀਂ ਭੱਜ ਰਹੀ ਸਗੋਂ ਕਾਨੂੰਨ ਨੂੰ ਛੱਿਕੇ ਵੀ ਟੰਗ ਰਹੀ ਏ। ਉਨ੍ਹਾਂ ਸਪਸ਼ਟ ਕਹਿਾ ਕ ਿਪੁਲਸਿ ਅਧਕਿਾਰੀ ਸੰਗੀਨ ਅਪਰਾਧਾਂ ਦੇ ਦੋਸ਼ੀਆਂ ਨਾਲ ਰਲ਼ੀ-ਮਲਿੀ ਹੋਈ ਹੈ ਅਤੇ ਮੁਕੱਦਮੇ ਦੇ ਦੋਸ਼ੀ ਚਹੇਤੇ ਡੀ.ਐਸ. ਪੀ. ਨੂੰ ਬਚਾਉਣ ਦੀ ਕੋਸ਼ਸਿ਼ ਕਰ ਰਹੇ ਹਨ।
ਉਨ੍ਹਾਂ ਦਾਅਵਾ ਕੀਤਾ ਕ ਿਜਨਤਕ ਜੱਥੇਬੰਦੀਆਂ ਦਾ ਇਹ ਇਤਹਿਾਸ ਹੈ ਕ ਿਪੀੜ੍ਹਤ ਨੂੰ ਇਨਸਾਫ਼ ਤੇ ਗੁਨਾਹਗਾਰਾਂ ਨੂੰ ਸਜ਼ਾਵਾਂ ਦਵਿਾਕੇ ਹੀ ਦਮ ਲੈਂਦੀਆਂ ਨੇ, ਪੁਲਸਿ ਅਧਕਿਾਰੀਆਂ ਨੂੰ ਕਸਿੇ ਭਲੇਖੇ 'ਚ ਨਹੀਂ ਰਹਣਿਾ ਚਾਹੀਦਾ।
ਫੋਟੋ ਕੈਪਸਨ:-ਪੁਲਿਸ ਪ੍ਰਸਾਸਨ ਖਿਲਾਫ ਨਾਅਰੇਬਾਜੀ ਕਰਦੇ ਆਗੂ।