ਚੰਡੀਗੜ੍ਹ , 07 ਐਪ੍ਰਲ (ਜਨ ਸ਼ਕਤੀ ਨਿਊਜ਼ ਬਿਊਰੋ) ਪ੍ਰਵਾਸੀ ਭਾਰਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੁਨੀਆਂ ਭਰ `ਚ ਵਸਦੇ ਪੰਜਾਬੀਆਂ ਨੂੰ ਆਪਣੀ ਪਿੱਠ ਭੂਮੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅੱਗੇ ਆਉਣ ਦਾ ਖੁੱਲ੍ਹਾ ਸੱਦਾ ਦਿੱਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ 15 ਦਿਨਾਂ ਵਿੱਚ ਨਵੀਂ ਵਨ ਸਟਾਪ ਐਨ.ਆਰ.ਆਈ ਨੀਤੀ ਦਾ ਖਰੜਾ ਤਿਆਰ ਕਰਨ ਲਈ ਨਿਰਦੇਸ਼ ਦਿੱਤੇ।