ਅਸੀਂ ਇਹ ਹੱਕੀ ਲੜਾਈ ਬੰਦੀ ਸਿੰਘਾਂ ਦੀ ਰਿਹਾਈ ਜਲਦ ਫ਼ਤਹਿ ਕਰਾਂਗੇ : ਦੇਵ ਸਰਾਭਾ
ਮੁੱਲਾਪੁਰ ਦਾਖਾ 11 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਸਥਿਤ ਸ਼ਹੀਦ ਸਰਾਭਾ ਚੌਕ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਥਕ ਮੋਰਚਾ ਭੁੱਖ ਹਡ਼ਤਾਲ ਦਾ 50 ਦਿਨ ਹੋਏ ਪੂਰੇ ਅੱਜ ਭੁੱਖ ਹੜਤਾਲ ਤੇ ਬਲਦੇਵ ਸਿੰਘ ਦੇਵ ਸਰਾਭਾ ਨਾਲ ਬੈਠਣ ਵਾਲੇ ਸਹਿਯੋਗੀ ਕੈਪਟਨ ਰਾਮਲੋਕ ਸਿੰਘ ਸਰਾਭਾ, ਜਸਪਾਲ ਸਿੰਘ ਸਰਾਭਾ, ਪਰਵਿੰਦਰ ਸਿੰਘ ਬਿੱਟੂ ਸਰਾਭਾ, ਬਲੌਰ ਸਿੰਘ ਸਰਾਭਾ ਆਦਿ ਬੈਠੇ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ ਪੰਜਾਬ ਚ ਨਵੀਂ ਬਣੀ ਸਰਕਾਰ ਜਿਵੇਂ ਸੌਣ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕਰਦੀ ਸੀ ਉਹ ਹੁਣ ਲਾਰੇ ਬਣਦੇ ਦਿਖਾਈ ਦਿੰਦੇ ਨੇ ਭਾਵੇਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਹ ਐਲਾਨ ਕੀਤਾ ਸੀ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਚੌਵੀ ਘੰਟੇ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ ਪਰ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ ਪਰ ਅੱਜ ਉਨ੍ਹਾਂ ਦੀ ਸਰਕਾਰ ਬਣੀ ਨੂੰ ਪੰਜਾਬ ਚ ਚੌਵੀ ਦਿਨਾਂ ਤੋਂ ਉਪਰ ਬੀਤ ਚੁੱਕੇ ਹਨ ਪਰ ਹਾਲੇ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ।ਉਨ੍ਹਾਂ ਨੇ ਅੱਗੇ ਆਖਿਆ ਕਿ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੂਰੇ ਪੰਜਾਬ ਦੇ ਪਿੰਡ ਪਿੰਡ ਹਰ ਘਰ ਦੇ ਵਿਚੋਂ ਇਕ ਵਿਅਕਤੀ ਜ਼ਰੂਰ ਅਵਾਜ਼ ਬੁਲੰਦ ਕਰਨ ਤਾਂ ਜੋ ਸਜ਼ਾਵਾਂ ਭੁਗਤ ਚੁੱਕੇ ਸਿੱਖ ਕੌਮ ਦੇ ਜੁਝਾਰੂਆਂ ਨੂੰ ਜਲਦ ਰਿਹਾਅ ਕਰਵਾ ਸਕੀਏ । ਦੇਵ ਸਰਾਭਾ ਨੇ ਆਖ਼ਰ ਵਿੱਚ ਆਖਿਆ ਕਿ ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਚ ਹਾਜ਼ਰੀ ਲਗਵਾਉਂਦੇ ਨੇ ਉਨ੍ਹਾਂ ਦੇ ਅਸੀਂ ਧੰਨਵਾਦੀ ਹਾਂ ਅਤੇ ਜਿਨ੍ਹਾਂ ਨੇ ਪੰਜਾਹ ਦਿਨਾਂ ਦੇ ਬੀਤਣ ਦੇ ਬਾਵਜੂਦ ਹਾਲੇ ਤੱਕ ਹਾਜ਼ਰੀ ਲਾਉਣੀ ਵੀ ਜ਼ਰੂਰੀ ਨਹੀਂ ਸਮਝੀ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਜ਼ਰੂਰ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਬੁੱਤ ਸਾਹਮਣੇ ਲੱਗੇ ਮੋਰਚੇ ਵਿੱਚ ਪਹੁੰਚ ਕੇ ਸਾਥ ਦੇਣ ਤਾਂ ਜੋ ਅਸੀਂ ਇਹ ਹਕੀਕੀ ਲੜਾਈ ਬੰਦੀ ਸਿੰਘਾਂ ਦੀ ਰਿਹਾਈ ਜਲਦ ਫ਼ਤਹਿ ਕਰਵਾ ਸਕਣਗੇ । ਇਸ ਮੌਕੇ ਸਾਬਕਾ ਸਰਪੰਚ ਜਗਤਾਰ ਸਿੰਘ ਸਰਾਭਾ, ਇੰਦਰਜੀਤ ਸਿੰਘ ਸਹਿਜਾਦ,ਕੁਲਜੀਤ ਸਿੰਘ ਭੰਮਰਾ ਸਰਾਭਾ, ਹਰਜਿੰਦਰ ਸਿੰਘ ਸਰਾਭਾ,ਬਲਵਿੰਦਰ ਸਿੰਘ ਸਰਾਭਾ, ਗੁਲਜ਼ਾਰ ਸਿੰਘ ਮੋਹੀ,ਪੰਚ ਜੁਗਰਾਜ ਸਿੰਘ ਰਾਜੀ ਸਰਾਭਾ, ਪੰਚ ਹਰਪ੍ਰੀਤ ਸਿੰਘ ਹੈਪੀ ਸਰਾਭਾ ,ਹਰਦੀਪ ਸਿੰਘ ਜਸਵਿੰਦਰ ਸਿੰਘ ਕਾਲਖ ,ਜੱਗਧੂੜ ਸਿੰਘ ਸਰਾਭਾ ਤੁਲਸੀ ਸਿੰਘ,ਪਰਮਜੀਤ ਸਿੰਘ ਪੰਮੀ ਆਦਿ ਨੇ ਵੀ ਹਾਜ਼ਰੀ ਲਵਾਈ।