ਡੀ.ਏ.ਵੀ ਸੈਟਨਰੀ ਪਬਲਿਕ ਸਕੂਲ ,ਵਿਖੇ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ 

ਜਗਰਾਉਂ, 13 ਅਪ੍ਰੈਲ ( ਅਮਿਤ ਖੰਨਾ  )- ਡੀ.ਏ.ਵੀ ਸੈਟਨਰੀ ਪਬਲਿਕ ਸਕੂਲ ,ਜਗਰਾਉਂ ਵਿਖੇ ਵਿਸਾਖੀ ਦਾ ਤਿਉਹਾਰ ਬੱਚਿਆਂ ਵੱਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ।ਇਸ ਮੌਕੇ  ਨਰਸਰੀ ਜਮਾਤ ਦੇ ਵਿਦਿਆਰਥੀਆਂ ਨੇ ਰੰਗ ਭਰਨ ਦੀ, ਤੀਸਰੀ ਤੋਂ ਪੰਜਵੀਂ ਤੱਕ ਦੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਕਵਿਤਾ  ਉਚਾਰਨ ਗਤੀਵਿਧੀ ਵਿੱਚ ਭਾਗ ਲਿਆ।  ਛੇਵੀਂ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬੀ ਲੇਖ ਰਚਨਾ ਗਤੀ ਵਿਧੀ ਵਿੱਚ ਬੜਾ ਜੋਸ਼ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਵਿਸਾਖੀ ਦੇ ਇਤਿਹਾਸ ਨੂੰ ਸਕੂਲ ਵੱਲੋਂ ਸੁਝਾਈਆਂ ਗਤੀਵਿਧੀਆਂ ਰਾਹੀਂ ਬਖ਼ੂਬ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਬ੍ਰਿਜ ਮੋਹਨ ਬੱਬਰ ਜੀ ਨੇ ਵਿਦਿਆਰਥੀਆਂ ਨੂੰ ਵਿਸਾਖ ਮਹੀਨੇ ਦੇ ਵਿੱਚ ਆਉਂਦੇ ਵਿਸਾਖੀ ਦੇ ਤਿਉਹਾਰ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਬੱਚਿਆਂ ਨੂੰ ਇਹ ਦੱਸਿਆ ਕਿ ਹਾੜ੍ਹੀ ਦੀ ਫ਼ਸਲ ਕਣਕ ਦੇ ਪੱਕਣ ਦੀ ਖੁਸ਼ੀ ਦੇ ਵਿਚ ਕਿਸਾਨ ਵਰਗ ਇਹ ਤਿਉਹਾਰ ਬੜੇ ਜੋਸ਼ ਨਾਲ ਮਨਾਉਂਦਾ ਹੈ । ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਖਾਲਸਾ ਪੰਥ ਦੀ ਸਥਾਪਨਾ ਕਰਨ ਦੇ ਧਾਰਮਿਕ ਮਹੱਤਵ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਜਲ੍ਹਿਆਂਵਾਲੇ ਬਾਗ ਵਿਚ ਸ਼ਹੀਦ ਹੋਏ ਪੰਜਾਬ ਦੇ ਮਹਾਨ ਯੋਧੇ ,ਕ੍ਰਾਂਤੀਕਾਰੀ ਅਤੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਵਿਦਿਆਰਥੀਆਂ ਨੂੰ ਉਹਨਾਂ ਦੀ ਸ਼ਹਾਦਤ ਨੂੰ  ਸਦਾ ਯਾਦ ਰੱਖਣ ਦੀ ਪ੍ਰੇਰਨਾ ਦਿੱਤੀ।