ਜੀ. ਐਚ. ਜੀ. ਅਕੈਡਮੀ, ਜਗਰਾਓਂ ਵਿਖੇ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ  

ਜਗਰਾਉਂ, 13 ਅਪ੍ਰੈਲ ( ਅਮਿਤ ਖੰਨਾ  )- ਜੀ.ਐੱਚ. ਜੀ.ਅਕੈਡਮੀ, ਜਗਰਾਓਂ ਵਿਖੇ ਵਿਸਾਖੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ lਸਮਾਗਮ ਦੀ ਆਰੰਭਤਾ ਗੁਰਮਤਿ ਅਧਿਆਪਕ ਸਰਦਾਰ ਹਰਵਿੰਦਰ ਸਿੰਘ ਵੱਲੋਂ ਵਿਸਾਖੀ ਦੇ ਇਤਿਹਾਸਕ ਮਹੱਤਵ ਤੇ ਚਾਨਣਾ ਪਾ ਕੇ ਕੀਤੀ ਗਈ।ਸਭ ਤੋਂ ਪਹਿਲਾਂ ਹਾਊਸ ਅਨੁਸਾਰ ਕਵੀਸ਼ਰੀ ਗਾਇਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਜੁਝਾਰ ਹਾਊਸ ਦੀਆਂ ਵਿਦਿਆਰਥਣਾਂ ਨੇ ਪਹਿਲਾ, ਜ਼ੋਰਾਵਰ ਹਾਊਸ ਦੀਆਂ ਵਿਦਿਆਰਥਣਾਂ ਨੇ ਦੂਸਰਾ ਅਤੇ ਫਤਹਿ ਹਾਊਸ ਦੀਆਂ ਵਿਦਿਆਰਥਣਾਂ ਨੇ ਤੀਸਰਾ ਸਥਾਨ  ਪ੍ਰਾਪਤ ਕੀਤਾ।ਪੂਰਨ ਸਿੱਖੀ ਪਹਿਰਾਵੇ ਵਿੱਚ ਸਜੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਮੂਲ ਮੰਤਰ ਦਾ ਜਾਪ ਕੀਤਾ।ਜਿਸ ਵਿਚ ਜਾਪ ਕੌਰ ਅਤੇ ਮੰਗਲਦੀਪ ਕੌਰ ਨੇ ਪਹਿਲਾ, ਪ੍ਰਭਨੂਰ ਕੌਰ ਅਤੇ ਗੁਰਬਾਜ਼ ਕੌਰ ਨੇ ਦੂਸਰਾ ,ਕਸ਼ਿਸ਼ਪ੍ਰੀਤ ਕੌਰ ਅਤੇ ਪ੍ਰਭਜੋਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਬੜੇ ਹੀ ਸੋਹਣੇ ਰੂਪ ਵਿੱਚ ਰੰਗ ਬਿਰੰਗੀਆਂ ਦਸਤਾਰਾਂ ਸਜਾ ਕੇ ਸਮਾਗਮ ਨੂੰ ਬਹੁਤ ਹੀ ਲੁਭਾਵਣਾ ਬਣਾਇਆ।ਛੇਵੀਂ ਤੋਂ ਅੱਠਵੀਂ ਜਮਾਤ ਦੇ ਦਸਤਾਰਬੰਦੀ ਮੁਕਾਬਲਿਆਂ ਵਿੱਚ ਸੁਖਵੀਰ ਸਿੰਘ, ਉਂਕਾਰ ਸਿੰਘ ਅਤੇ ਕੀਰਤ ਸਿੰਘ ਨੇ ਪਹਿਲਾ,ਕਿਰਤ ਜੋਤ ਕੌਰ ,ਗੁਰਸੇਵਕ ਸਿੰਘ ਅਤੇ  ਤਰਨਵੀਰ ਸਿੰਘ ਨੇ ਦੂਸਰਾ ਅਤੇ ਕਰਨ ਸਿੰਘ ਨਵਜੋਤ ਸਿੰਘ ਅਤੇ ਸੁਖਮਨਦੀਪ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਦਸਤਾਰਬੰਦੀ ਮੁਕਾਬਲਿਆਂ ਵਿੱਚ ਕਮਨਪ੍ਰੀਤ ਸਿੰਘ ਨੇ ਪਹਿਲਾ, ਅਮਨਪ੍ਰੀਤ ਕੌਰ ਨੇ ਦੂਸਰਾ ਅਤੇ  ਗੁਰਵਿੰਦਰ ਸਿੰਘ, ਅਰਸ਼ਵੀਰ ਸਿੰਘ ਅਤੇ ਸੁਖਮਨਦੀਪ ਸਿੰਘ ਨੇ ਤੀਸਰਾ ਇਨਾਮ ਪ੍ਰਾਪਤ ਕੀਤਾ।ਹਾਊਸ ਅਨੁਸਾਰ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਵਿਸਾਖੀ ਦੇ ਇਤਿਹਾਸ ਤੇ ਰੌਸ਼ਨੀ ਪਾਉਂਦੇ ਭਾਸ਼ਣ ਮੁਕਾਬਲੇ ਵਿੱਚ ਭਾਗ ਲਿਆ।ਜਿਸ ਵਿੱਚੋਂ  ਦਸਵੀਂ ਜਮਾਤ ਦੀ ਵਿਦਿਆਰਥਣ ਪ੍ਰਾਚੀ (ਜੁਝਾਰ ਹਾਊਸ) ਨੇ ਪਹਿਲਾ, ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਅਵਨੀਤ ਕੌਰ   (ਫਤਿਹ ਹਾਊਸ) ਨੇ ਦੂਸਰਾ ਅਤੇ ਦਸਵੀਂ ਜਮਾਤ ਦੀ ਵਿਦਿਆਰਥਣ ਮੁਸਕਾਨ ਸ਼ਰਮਾ (ਅਜੀਤ ਹਾਊਸ)ਨੇ ਤੀਸਰਾ ਇਨਾਮ ਪ੍ਰਾਪਤ ਕੀਤਾ।ਨਰਸਰੀ ਤੋਂ ਯੂ. ਕੇ. ਜੀ. ਜਮਾਤਾਂ ਦੇ ਵਿਦਿਆਰਥੀ ਪੂਰਨ ਪੰਜਾਬੀ ਪਹਿਰਾਵੇ ਵਿੱਚ ਸਜ ਕੇ ਆਏ।ਇਹਨਾਂ ਨੰਨ੍ਹੇ- ਮੁੰਨੇ ਵਿਦਿਆਰਥੀਆਂ ਨੇ ਨੱਚ- ਗਾ ਕੇ ਵਿਸਾਖੀ ਦੇ ਤਿਉਹਾਰ ਦਾ ਖੂਬ ਆਨੰਦ ਮਾਣਿਆ ।ਪੰਜਾਬੀ ਪਹਿਰਾਵੇ ਵਿੱਚੋਂ ਯੂ.ਕੇ.ਜੀ. ( ਸੀ) ਦੇ ਅਭਿਜੀਤ ਸਿੰਘ ਅਤੇ  ਐੱਲ.ਕੇ.ਜੀ ਦੀ ਗੁਰਲੀਨ ਕੌਰ ਨੇ ਪਹਿਲਾ ਇਨਾਮ ਪ੍ਰਾਪਤ ਕੀਤਾ।ਯੂ.ਕੇ.ਜੀ. ( ਡੀ) ਦੇ ਸਾਹਿਬ ਫਤਿਹ ਸਿੰਘ ਅਤੇ ਯੂ.ਕੇ. ਜੀ. ( ਸੀ) ਦੀ ਸਵਰੀਤ ਕੌਰ ਨੂੰ ਹੌਸਲਾ ਅਫ਼ਜਾਈ ਵਜੋਂ ਇਨਾਮ ਦਿੱਤਾ ਗਿਆ।ਸਮਾਗਮ ਦੌਰਾਨ ਸਟੇਜ ਦੀ ਅਗਵਾਈ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਪਵਨੀਤ ਕੌਰ ਦੁਆਰਾ ਬੜੇ ਹੀ ਸੁਚੱਜੇ ਢੰਗ ਨਾਲ ਕੀਤੀ ਗਈ।ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਇਨਾਮ ਦੇ ਕੇ ਹੌਸਲਾ ਅਫਜ਼ਾਈ ਕੀਤੀ ਗਈ।ਜੀ. ਐਚ. ਜੀ. ਅਕੈਡਮੀ ਦੇ ਚੇਅਰਮੈਨ ਸਰਦਾਰ ਗੁਰਮੇਲ ਸਿੰਘ ਮੱਲ੍ਹੀ ਅਤੇ ਡਾਇਰੈਕਟਰ ਸਰਦਾਰ ਬਲਜੀਤ ਸਿੰਘ ਮੱਲੀ ਨੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਨੂੰ ਪੜ੍ਹਨ ਅਤੇ ਉਸ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।ਅਖੀਰ ਵਿੱਚ ਜੀ.ਐੱਚ.ਜੀ ਅਕੈਡਮੀ ਦੇ ਪ੍ਰਿੰਸੀਪਲ ਸ੍ਰੀਮਤੀ ਰਮਨਜੋਤ ਕੌਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਖ਼ਾਲਸਾ ਪੰਥ ਦੀ ਸਾਜਨਾ ਤੇ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦਿੱਤੇ ਉਪਦੇਸ਼ਾਂ ਨੂੰ ਜ਼ਿੰਦਗੀ ਵਿਚ ਅਪਣਾਉਣ ਲਈ ਪ੍ਰੇਰਿਆ।