ਬਰਨਾਲਾ /ਮਹਿਲਕਲਾਂ- ਅਪ੍ਰੈਲ- (ਗੁਰਸੇਵਕ ਸੋਹੀ)- ਬਰਨਾਲਾ ਜ਼ਿਲ੍ਹੇ ਦੇ ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਸਿੱਖ ਕੌਮ ਦੇ ਕੌਮੀ ਤਿਉਹਾਰ ਖ਼ਾਲਸੇ ਦੇ ਸਾਜਣਾ ਦਿਵਸ ਨੂੰ ਧੂਮਧਾਮ ਨਾਲ ਮਨਾਇਆ ਗਿਆ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਸੁਰਿੰਦਰ ਸਿੰਘ ਮੰਡੀਲਾ ਵਾਲੇ ਅਤੇ ਸ਼ਹੀਦਾਂ ਦੀ ਇੱਕ ਕਮੇਟੀ ਆਗੂਆਂ ਨੇ ਕਿਹਾ ਹੈ ਕਿ ਜਿਹੜੀ ਕੌਮ ਚ ਆਪਣੇ ਜਨਮ ਦਿਹਾੜੇ ਨੂੰ ਲੈ ਕੇ ਉਤਸ਼ਾਹ ਮਰ ਜਾਂਦਾ ਹੈ ਹੌਲੀ ਹੌਲੀ ਉਹ ਆਪਣੀ ਆਜ਼ਾਦੀ ਦੀ ਚਿਣਗ ਵੀ ਮਰ ਜਾਂਦੀ ਹੈ ਉਨ੍ਹਾਂ ਸੰਗਤਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਗੁਰੂਆਂ ਪੀਰਾਂ ਅਤੇ ਖ਼ਾਲਸੇ ਦੇ ਜਨਮ ਦਿਹਾੜੇ ਬੜੀ ਧੂਮ ਧਾਮ ਨਾਲ ਅਤੇ ਵੱਡੇ ਪੱਧਰ ਤੇ ਮਨਾਉਣੇ ਚਾਹੀਦੇ ਹਨ ਤਾਂ ਹੀ ਅਸੀਂ ਗੁਰੂਆਂ ਪੀਰਾਂ ਦੇ ਦਰਸਾਏ ਮਾਰਗ ਤੇ ਚੱਲ ਸਕਦੇ ਹਾਂ ਇਸ ਸਮੇਂ ਉਨ੍ਹਾਂ ਦੇਸ਼ ਵਿਦੇਸ਼ ਵਿਚ ਵੱਸਦੀਆਂ ਸਿੱਖ ਸੰਗਤਾਂ ਨੂੰ ਖਾਲਸੇ ਦੇ ਜਨਮ ਦਿਹਾੜੇ ਅਤੇ ਵਿਸਾਖੀ ਦੀਆਂ ਲੱਖ ਲੱਖ ਮੁਬਾਰਕਾਂ ਦਿੱਤੀਆਂ ਅਤੇ ਨੌਜਵਾਨਾਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੇ ਪਤਿੱਤਪੁਣੇ ਛੱਡ ਕੇ ਗੁਰੂ ਵਾਲੇ ਬਣਨ ।