ਗੁਰੂ ਨਾਨਕ ਗੁਰਦੁਆਰਾ ਬੈੱਡਫੋਰਡ ਵਿਖੇ ਹੋਇਆ ਅੰਮ੍ਰਿਤ ਸੰਚਾਰ  

ਭਾਈ ਬਲਦੇਵ ਸਿੰਘ ਦੇ ਜਥੇ ਵੱਲੋਂ ਕੀਤਾ ਗਿਆ ਬਾਟਾ ਤਿਆਰ  

ਸੋਲ਼ਾਂ ਪ੍ਰਾਣੀ ਲੱਗੇ ਗੁਰੂ ਦੇ ਲੜ  

ਤਕਰੀਬਨ ਬਾਹੀਆਂ ਪ੍ਰਾਣੀਆਂ ਵੱਲੋਂ ਲਿਆ ਗਿਆ ਚੂਲਾ  

ਬੈੱਡਫੋਰਡ /ਇੰਗਲੈਂਡ, 18 ਅਪ੍ਰੈਲ ( ਖਹਿਰਾ)  ਗੁਰੂ ਨਾਨਕ ਗੁਰਦੁਆਰਾ ਸਾਹਿਬ ਬੈੱਡਫੋਰਡ ਦੇ ਪ੍ਰਬੰਧਕਾਂ ਦੇ ਯੋਗ ਯਤਨਾਂ ਸਦਕਾ  ਅੰਮ੍ਰਿਤ ਸੰਚਾਰ ਕੀਤਾ ਗਿਆ  ।  ਗੁਰੂ ਨਾਨਕ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਤੇ ਸਮਾਗਮਾਂ ਵਿੱਚ ਵਾਟਾਂ ਤਿਆਰ ਕਰਨ ਲਈ ਉਚੇਚੇ ਤੌਰ ਤੇ ਪਹੁੰਚੇ ਭਾਈ ਬਲਦੇਵ ਸਿੰਘ ਦੇ ਜਥੇ ਨੇ ਇਸ ਸਾਰੇ ਕਾਰਜ ਦੀ ਸੇਵਾ ਨਿਭਾਈ  । ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕ੍ਰਿਪਾ ਦੁਆਰਾ ਸੋਲ਼ਾਂ ਪ੍ਰਾਣੀ ਵੱਲੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਕੇ ਆਪਣਾ ਜਨਮ ਸਫਲਾ ਕੀਤਾ । ਇਸ ਅੰਮ੍ਰਿਤ ਸੰਚਾਰ ਦੇ ਪ੍ਰੋਗਰਾਮਾਂ ਦੌਰਾਨ ਤਕਰੀਬਨ ਬਾਈ ਪ੍ਰਾਣੀਆਂ ਵੱਲੋਂ ਚੂਲਾ ਪ੍ਰਾਪਤ ਕੀਤਾ ਗਿਆ । ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਲਰਾਜ ਸਿੰਘ ਰਾਏ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੋਟਨ ਕੋਟ ਸ਼ੁਕਰਾਨਾ ਕੀਤਾ ਗਿਆ ਅਤੇ ਭਾਈ ਬਲਦੇਵ ਸਿੰਘ ਦੇ ਜਥੇ ਦਾ ਧੰਨਵਾਦ ਕੀਤਾ ਅਤੇ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਨਵੇਂ ਜੀਵਨ ਦੀਆਂ ਮੁਬਾਰਕਬਾਦ ਦਿੱਤੀਆਂ ਗਈਆਂ । ਭਾਈ ਬਲਰਾਜ ਸਿੰਘ ਰਾਏ ਨੇ ਸਾਡੇ ਪ੍ਰਤੀਨਿਧੀ ਨਾਲ ਗੱਲਬਾਤ ਕਰਦੇ ਦੱਸਿਆ  ਇਹ ਬਹੁਤ ਹੀ ਲੰਮੇ ਸਮੇਂ ਤੋਂ ਬਾਅਦ ਗੁਰੂ ਨਾਨਕ ਗੁਰਦੁਆਰਾ ਸਾਹਿਬ ਬੈੱਡਫੋਰਡ  ਦੇ ਪ੍ਰਬੰਧਕਾਂ ਨੂੰ ਗੁਰੂ ਸਾਹਿਬ ਦੀ ਅਪਾਰ ਕ੍ਰਿਪਾ ਦੁਆਰਾ ਇਹ ਮੌਕਾ ਪ੍ਰਾਪਤ ਹੋਇਆ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਸੰਚਾਰ ਦਾ ਪ੍ਰੋਗਰਾਮ ਆਰਗੇਨਾਈਜ਼ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। 

ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਅੱਜ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਏ ਵੱਡੀ ਗਿਣਤੀ ਵਿੱਚ ਸੰਗਤਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਈਆਂ ਗੁਰੂ ਦੇ ਲੰਗਰਾਂ ਦੀਆਂ ਸੇਵਾਵਾਂ ਨਿਰੰਤਰ ਚੱਲੀਆਂ ।