ਪੰਜਾਬ 'ਚ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਲਾਜ਼ਮੀ, ਕੋਵਿਡ ਦੀ ਆਹਟ ਤੋਂ ਸਰਕਾਰ ਅਲਰਟ 

ਚੰਡੀਗਡ਼੍ਹ, 21  ਅਪ੍ਰੈਲ (ਜਨ ਸ਼ਕਤੀ ਨਿਊਜ਼ ਬਿਊਰੋ) ਦੇਸ਼  ਭਰ ਵਿਚ ਕਈ ਸੂਬਿਆਂ ਵਿਚ ਕੋਰੋਨਾ ਦੇ ਕੇਸ ਵੱਧ ਰਹੇ ਹਨ। ਪੰਜਾਬ ਵਿਚ ਵੀ ਲਗਾਤਾਰ ਪਿਛਲੇ ਦਿਨਾਂ ਤੋਂ ਕੇਸਾਂ ਵਿਚ ਇਜਾਫਾ ਹੋਇਆ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਨਵੀਂ ਐਡਵਾਇਜ਼ਰੀ ਜਾਰੀ ਕੀਤੀ ਹੈ। ਨਵੀਂਆਂ ਹਦਾਇਤਾਂ ਜਾਰੀ ਕਰਦੇ ਹੋਏ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਨਤਕ ਤੇ ਭੀਡ਼ ਭਡ਼ੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ। ਹਾਲਾਂਕਿ ਮਾਸਕ ਨਾ ਪਹਿਨਣ ’ਤੇ ਕੋਈ ਜੁਰਮਾਨਾ ਨਹੀਂ ਰੱਖਿਆ। ਇਸ ਸਬੰਧੀ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਹਦਾਇਤਾਂ ਜਾਰੀ ਕੀਤੀਆਂ ਹਨ।

ਸੂਬੇ ਵਿੱਚ ਕੋਰੋਨਾ ਦੇ ਘਟ ਰਹੇ ਮਾਮਲਿਆਂ ਕਾਰਨ ਪਾਬੰਦੀਆਂ ਤੋਂ ਛੋਟ ਦਿੱਤੀ ਗਈ ਹੈ। ਮਾਸਕ ਦੀ ਜ਼ਰੂਰਤ ਵੀ ਖਤਮ ਕਰ ਦਿੱਤੀ ਗਈ ਹੈ। ਪਰ, ਹੁਣ ਦੇਸ਼ ਭਰ ਦੇ ਕਈ ਰਾਜਾਂ ਵਿੱਚ ਕੋਵਿਡ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਅਜਿਹੇ 'ਚ ਪੰਜਾਬ ਸਰਕਾਰ ਵੀ ਚੌਕਸ ਹੋ ਗਈ ਹੈ।