ਜਗਰਾਉ 23 ਅਪ੍ਰੈਲ (ਅਮਿਤਖੰਨਾ) ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਉੱਚ ਪੱਧਰੀ ਪੜ੍ਹਾਈ ਕਰਕੇ ਵਿਦੇਸ਼ ਸੈਟ ਹੋਣ ਲਈ ਨਵੇਂ ਆਈਲੈਟਸ ਸੈਂਟਰ ਦਾ ਅਰੰਭ ਕੀਤਾ ਗਿਆ। "ਦਾ ਵੀਜਾ ਪਾਥ" ਆਈਲੈਟਸ ਸੈਂਟਰ ਦਾ ਅੱਜ ਰਸਮੀ ਉਦਘਾਟਨ ਸਾਬਕਾ ਵਿਧਾਇਕ ਐਸ ਆਰ ਕਲੇਰ ਵਲੋਂ ਕੀਤਾ ਗਿਆ।ਇਸ ਮੌਕੇ ਸ੍ਰੀ ਐਸ ਆਰ ਕਲੇਰ ਨੇ ਆਖਿਆ ਕਿ ਆਈਲੈਟਸ ਸਾਡੇ ਬੇਰੁਜ਼ਗਾਰ ਨੌਜਵਾਨਾਂ ਦੇ ਭਵਿੱਖ ਲਈ ਕਾਰਗਰ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨਿੰਦਰ ਪਾਲ ਸਿੰਘ ਬਾਲੀ ਵਲੋਂ ਖੋਲੇ ਇਸ ਸੈਂਟਰ ਰਾਹੀਂ ਵਿਦਿਆਰਥੀ ਭਵਿੱਖ ਵਿੱਚ ਵਿਦੇਸ਼ਾਂ ਵਿੱਚ ਸੈਟ ਹੋ ਕੇ ਪੈਰਾਂ ਸਿਰ ਖੜ੍ਹੇ ਹੋਣ ਦਾ ਮਾਣ ਹਾਸਲ ਕਰਨਗੇ। ਇਸ ਮੌਕੇ ਜਿਲਾ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਸ.ਕਮਲਜੀਤ ਸਿੰਘ ਮੱਲਾ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਯੂਥ ਪ੍ਰਧਾਨ ਵਰਿੰਦਰਪਾਲ ਸਿੰਘ ਪਾਲੀ, ਸਰਕਲ ਪ੍ਰਧਾਨ ਸਿਵਰਾਜ ਸਿੰਘ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ,ਕੌਂਸਲਰ ਅਮਰਜੀਤ ਸਿੰਘ ਮਾਲਵਾ, ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੋਬੀ, ਵਿਕਰਮਜੀਤ ਸਿੰਘ ਥਿੰਦ, ਸਾਬਕਾ ਸਰਪੰਚ ਰੇਸ਼ਮ ਸਿੰਘ ਮਾਣੂੰਕੇ, ਸੁਰਵੇਸ਼ ਕੁਮਾਰ ਗੁਡਗੋ, ਪ੍ਰਧਾਨ ਸੁਖਮੰਦਰ ਸਿੰਘ ਮਾਣੂੰਕੇ, ਜਸਵੰਤ ਸਿੰਘ ਕੋਠੇ ਖਜੂਰਾ, ਹਰਮੀਤ ਸਿੰਘ ਤੋਂ ਇਲਾਵਾ ਹੋਰ ਕੋਈ ਹਾਜਰ ਸਨ।