You are here

ਲੋਕ ਸੇਵਾ ਸੁਸਾਇਟੀ ਵੱਲੋਂ  ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਜਗਰਾਉਂ ਨੂੰ 10 ਛੱਤ ਵਾਲੇ ਪੱਖੇ ਦਿੱਤੇ

ਜਗਰਾਉਂ( ਅਮਿਤ ਖੰਨਾ  )ਲੋਕ ਸੇਵਾ ਸੋਸਾਇਟੀ ਜਗਰਾਓਂ ਵੱਲੋਂ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਜਗਰਾਉਂ ਨੂੰ 10 ਛੱਤ ਵਾਲੇ ਪੱਖੇ ਦਿੱਤੇ ਗਏ। ਇਸ ਮੌਕੇ ਸੋਸਾਇਟੀ ਦੇ ਸਰਪ੍ਰਸਤ ਰਾਜਿੰਦਰ ਜੈਨ, ਚੇਅਰਮੈਨ ਗੁਲਸ਼ਨ ਅਰੋੜਾ ਅਤੇ ਪ੍ਰਧਾਨ ਚਰਨਜੀਤ ਸਿੰਘ ਭੰਡਾਰੀ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਜਿੱਥੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਸਮੇਂ ਸਮੇਂ ਤੇ ਸਮਾਜ ਸੇਵੀ ਪ੍ਰਾਜੈਕਟ ਲਗਾਏ ਜਾਂਦੇ ਹਨ ਉੱਥੇ ਸਕੂਲਾਂ ਕਾਲਜਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਨੂੰ ਲੋੜੀਂਦਾ ਸਾਮਾਨ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਾਇੰਸ ਕਾਲਜ ਦੇ ਸਟਾਫ਼ ਦੀ ਮੰਗ ਤੇ ਕਾਲਜ ਨੂੰ ਦਸ ਛੱਤ ਵਾਲੇ ਪੱਖੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਸੁਸਾਇਟੀ ਵੱਲੋਂ ਜ਼ਿਆਦਾ ਵਿੱਦਿਅਕ ਸੰਸਥਾਵਾਂ ਦੀ ਮਦਦ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ। ਇਸ ਮੌਕੇ ਕਾਲਜ ਡਾਇਰੈਕਟਰ ਪ੍ਰੋ: ਕਿਰਪਾਲ ਕੌਰ ਨੇ ਸੁਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੁਸਾਇਟੀ ਵੱਲੋਂ ਕਾਲਜ ਨੂੰ ਹੋ ਕਈ ਵਾਰ ਲੋੜੀਂਦਾ ਸਾਮਾਨ ਦੇਣ ਦੇ ਨਾਲ ਲੋੜਵੰਦ ਵਿਦਿਆਰਥੀਆਂ ਦੀ ਫ਼ੀਸ ਵੀ ਦਿੱਤੀ ਗਈ ਹੈ। ਡਾਇਰੈਕਟਰ ਨੇ ਸੁਸਾਇਟੀ ਤੋਂ ਕਾਲਜ ਦੀ ਇੱਕ ਲੈਬ ਲਈ ਏ ਸੀ ਦੀ ਮੰਗ ਵੀ ਰੱਖੀ ਜਿਸ ਨੂੰ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ ਨੇ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਲੋਕ ਸੇਵਾ ਸੁਸਾਇਟੀ ਦੇ ਸੈਕਟਰੀ ਕੁਲਭੂਸ਼ਣ ਗੁਪਤਾ, ਕੈਸ਼ੀਅਰ ਮਨੋਹਰ ਸਿੰਘ ਟੱਕਰ, ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਰਾਜਿੰਦਰ ਜੈਨ ਕਾਕਾ, ਪੀ ਆਰ ਓ ਸੁਖਦੇਵ ਗਰਗ ਤੇ ਮਨੋਜ ਗਰਗ, ਸੀਨੀਅਰ ਮੀਤ ਪ੍ਰਧਾਨ ਕੰਵਲ ਕੱਕੜ, ਡਾ: ਭਾਰਤ ਭੂਸ਼ਨ ਬਾਂਸਲ, ਵਿਨੋਦ ਬਾਂਸਲ, ਮੁਕੇਸ਼ ਗੁਪਤਾ, ਲਾਕੇਸ਼ ਟੰਡਨ, ਆਰ ਕੇ ਗੋਇਲ, ਪ੍ਰੇਮ ਬਾਂਸਲ, ਅਨਿਲ ਮਲਹੋਤਰਾ, ਇਕਬਾਲ ਸਿੰਘ ਕਟਾਰੀਆ, ਨੀਰਜ ਮਿੱਤਲ ਸਮੇਤ ਪ੍ਰੋ: ਸਰਬਦੀਪ ਕੌਰ ਸਿੱਧੂ, ਸੁਰਿੰਦਰ ਸ਼ਰਮਾ, ਗੁਰਦੀਪ ਸਿੰਘ, ਨਿਧੀ, ਰਾਧਿਕਾ ਡਾਵਰ, ਜਤਿੰਦਰ ਸਿੰਘ, ਸੁਮਿਤ ਸੋਨੀ, ਪਰਮਿੰਦਰ ਸਿੰਘ, ਮਨਦੀਪ ਸਿੰਘ, ਵਿਨੈ ਗਰਗ, ਨਰਿੰਦਰ ਸਿੰਘ, ਕੁਲਵਿੰਦਰ ਸਿੰਘ, ਵੀਰਪਾਲ ਕੌਰ ਅਤੇ ਗੁਰਿੰਦਰਜੀਤ ਕੌਰ ਆਦਿ ਹਾਜ਼ਰ ਸਨ।