ਲੋਕ ਸੇਵਾ ਸੁਸਾਇਟੀ ਵੱਲੋਂ 24 ਵਾਂ ਅੱਖਾਂ ਦਾ ਮੁਫਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ               

ਜਗਰਾਉਂ (ਅਮਿਤ ਖੰਨਾ  )  ਸਵਰਗਵਾਸੀ ਦਿਆ ਚੰਦ ਜੈਨ ਦੀ ਯਾਦ ਵਿੱਚ ਉਨ੍ਹਾਂ ਦੇ ਸਪੁੱਤਰ ਰਾਜਿੰਦਰ ਜੈਨ ਦੇ ਪਰਿਵਾਰ ਵੱਲੋਂ ਲੋਕ ਸੇਵਾ ਸੋਸਾਇਟੀ ਜਗਰਾਓਂ ਦੇ ਸਹਿਯੋਗ ਨਾਲ 24 ਵਾਂ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਅੱਜ ਅਰੋੜਾ ਪ੍ਰਾਪਰਟੀ ਐਡਵਾਈਜ਼ਰ ਰੇਲਵੇ ਲਿੰਕ ਰੋਡ ਜਗਰਾਉਂ ਵਿਖੇ ਲਗਾਇਆ ਗਿਆ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਪਿ੍ਰੰਸੀਪਲ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਦੇ ਭਰਪੂਰ ਯੋਗਦਾਨ ਸਦਕਾ ਲਗਾਏ ਕੈਂਪ ਦੇ ਕੈਂਪ ਦੇ ਮੁੱਖ ਮਹਿਮਾਨ ਸੇਵਾ ਮੁਕਤ ਪਿ੍ਰੰਸੀਪਲ ਸਤੀਸ਼ ਸ਼ਰਮਾ ਡਿਪਟੀ ਚੇਅਰਮੈਨ ਕਾਡੀਆ ਗਰੁੱਪ ਇੰਡਸਟਰੀ ਨੇ ਆਪਣੇ ਕਰ ਕਮਲਾਂ ਨਾਲ ਉਦਘਾਟਨ ਕਰਦਿਆਂ ਸੁਸਾਇਟੀ ਵੱਲੋਂ ਨਿਰਵਿਘਨ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਰਾਜਿੰਦਰ ਜੈਨ ਆਪਣੇ ਆਪ ਵਿਚ ਇੱਕ ਸੰਸਥਾ ਹਨ ਅਤੇ ਹਮੇਸ਼ਾ ਹੀ ਲੋੜਵੰਦਾਂ ਦੀ ਮਦਦ ਲਈ ਤਤਪਰ ਰਹਿੰਦੇ ਹਨ। ਕੈਂਪ ਵਿਚ ਸ਼ੰਕਰਾ ਆਈ ਹਾਸਪੀਟਲ ਦੀ ਡਾਕਟਰ ਸੁਮਿਤਾ ਅਤੇ ਅੰਮਿ੍ਰਤਪਾਲ ਸਿੰਘ ਦੀ ਟੀਮ ਵੱਲੋਂ 107 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕਰਦਿਆਂ 47 ਮਰੀਜ਼ਾਂ ਦੀ ਚੋਣ ਕੀਤੀ ਜਿਨ੍ਹਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਹਸਪਤਾਲ ਵਿਖੇ ਕੀਤੇ ਜਾਣਗੇ। ਕੈਂਪ ਵਿਚ ਸਿਵਲ ਹਸਪਤਾਲ ਜਗਰਾਓਂ ਦੀ ਅਮਰਪ੍ਰੀਤ ਕੌਰ, ਕੁਲਦੀਪ ਸਿੰਘ, ਕੋਮਲ, ਸੀਮਾ ਅਤੇ ਜਸਪ੍ਰੀਤ ਕੌਰ ਦੀ ਟੀਮ ਵੱਲੋਂ 55 ਮਰੀਜ਼ਾਂ ਦੇ ਕੋਰੋਨਾ ਟੈੱਸਟ ਵੀ ਲਏ ਗਏ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਭੱਲਾ, ਪ੍ਰੋ: ਕਰਮ ਸਿੰਘ ਸੰਧੂ, ਗੁਰਿੰਦਰ ਸਿੰਘ ਸਿੱਧੂ ਐੱਮ ਡੀ ਏ ਐੱਸ ਆਟੋਮੋਬਾਇਲ, ਕੈਪਟਨ ਨਰੇਸ਼ ਵਰਮਾ, ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਰਾਜਿੰਦਰ ਜੈਨ ਕਾਕਾ, ਪੀ ਆਰ ਓ ਸੁਖਦੇਵ ਗਰਗ ਤੇ ਮਨੋਜ ਗਰਗ, ਸੀਨੀਅਰ ਮੀਤ ਪ੍ਰਧਾਨ ਕੰਵਲ ਕੱਕੜ, ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਡਾ: ਭਾਰਤ ਭੂਸ਼ਨ ਬਾਂਸਲ, ਵਿਨੋਦ ਬਾਂਸਲ, ਮੁਕੇਸ਼ ਗੁਪਤਾ, ਲਾਕੇਸ਼ ਟੰਡਨ, ਆਰ ਕੇ ਗੋਇਲ, ਪ੍ਰੇਮ ਬਾਂਸਲ, ਨੀਰਜ ਮਿੱਤਲ, ਪ੍ਰਸ਼ੋਤਮ ਅਗਰਵਾਲ, ਅਨਿਲ ਮਲਹੋਤਰਾ, ਸੁਨੀਲ ਅਰੋੜਾ, ਰਾਜਨ ਸਿੰਗਲਾ, ਮਦਨ ਲਾਲ ਅਰੋੜਾ ਆਦਿ ਹਾਜ਼ਰ ਸਨ