ਜਗਰਾਉਂ (ਅਮਿਤ ਖੰਨਾ) ਆਰਕੇ ਸੀਨੀਅਰ ਸੈਕੰਡਰੀ ਸਕੂਲ 'ਚ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਤੋਂ ਬਾਅਦ ਆਪਣਾ ਕਰੀਅਰ ਚੁਣਨ ਲਈ ਕਰੀਅਰ ਕੌਂਸਿਲੰਗ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੇ ਮੁੱਖ ਬੁਲਾਰੇ ਕੋਰਡੀਆ ਗਰੁੱਪ ਆਫ਼ ਐਜੂਕੇਸ਼ਨ ਇੰਸਟੀਚਿਊਸ਼ਨ ਦੇ ਵਾਈਸ ਚੇਅਰਮੈਨ ਡਾ. ਸਤੀਸ਼ ਸ਼ਰਮਾ ਨੇ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਦੀ ਪ੍ਰਰੀਖਿਆ ਪਾਸ ਕਰਨ ਤੋਂ ਬਾਅਦ ਉਨ੍ਹਾਂ ਦੀ ਰੁਚੀ ਮੁਤਾਬਕ ਕੋਰਸਾਂ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਜਿਸ ਸਕੂਲ 'ਚ ਤੁਸੀਂ ਪੜ੍ਹਦੇ ਹੋ ਉਹ ਇਸ ਸਕੂਲ ਦੀ ਸਹਾਇਤਾ ਲਈ ਹਮੇਸ਼ਾ ਤਿਆਰ ਹਨ। ਉਨ੍ਹਾਂ ਸਕੂਲ ਵਿਦਿਆਰਥੀਆਂ ਦੇ ਅਨੁਸ਼ਾਸਨ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਪ੍ਰਧਾਨ ਐਡਵੋਕੇਟ ਨਵੀਨ ਗੁਪਤਾ, ਪਿੰ੍ਸੀਪਲ ਕੈਪਟਨ ਨਰੇਸ਼ ਵਰਮਾ, ਰਾਕੇਸ਼ ਗੋਇਲ, ਅੰਜੂ ਗੋਇਲ, ਸੀਮਾ ਸ਼ਰਮਾ ਤੇ ਸਟਾਫ਼ ਵੱਲੋਂ ਡਾ ਸਤੀਸ਼ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਿੰਦਰ ਸਿੰਘ ਸਿੱਧੂ ਤੇ ਰਾਜ ਕੁਮਾਰ ਭੱਲਾ ਵੀ ਹਾਜ਼ਰ ਸਨ।