ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦਾ ਦੌਰਾ, ਵਿਕਾਸ ਦੇ ਕੰਮਾਂ ਦੀ ਕੀਤੀ ਸਮੀਖਿਆ

ਹਰ ਜ਼ਿਲ੍ਹੇ ਨੂੰ ਵਿਕਾਸ, ਸਿੱਖਿਆ ਅਤੇ ਸਿਹਤ ਪੱਖੋਂ ਬਿਹਤਰ ਬਣਾਉਣਾ ਕੇਂਦਰ ਸਰਕਾਰ ਦਾ ਮਕਸਦ
ਫ਼ਿਰੋਜ਼ਪੁਰ  28 ਅਪ੍ਰੈਲ  (ਰਣਜੀਤ ਸਿੱਧਵਾਂ)   :  ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਫਿਰੋਜ਼ਪੁਰ ਵਿੱਚ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਨ ਲਈ ਕੇਂਦਰੀ ਹਾਊਸਿੰਗ ਐਂਡ ਅਰਬਨ ਅਫੇਅਰ ਅਤੇ ਪੈਟਰੋਲੀਅਮ ਐਂਡ ਨੈਚੂਰਲ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਨੇ ਪਹਿਲਾਂ ਆਂਗਨਵੜੀ ਸੈਂਟਰ ਪਿੰਡ ਸਤੀਏ ਵਾਲਾ ਫਿਰੋਜ਼ਪੁਰ ਵਿਖੇ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਆਂਗਨਵੜੀ ਸੈਂਟਰ ਨਾਲ ਸਬੰਧਿਤ ਵਿਭਾਗ ਤੋਂ ਜ਼ਿਲ੍ਹੇ ਵਿੱਚ ਆਂਗਨਵੜੀ ਸੈਂਟਰਾਂ ਦੀ ਜਾਣਕਾਰੀ ਲਈ ਅਤੇ ਨਾਲ ਹੀ ਇਹ ਵੀ ਦੇਖਿਆ ਕਿ ਹੁਣ ਤੱਕ ਕਿੰਨੇ ਆਂਗਨਵੜੀ ਸੈਂਟਰ ਮੋਡਰਨਾਈਜੇਸ਼ਨ ਕੀਤੇ ਗਏ ਹਨ ਅਤੇ ਕਿੰਨੇ ਪੈਂਡਿੰਗ ਹਨ। ਇਸ ਦੌਰਾਨ ਉਨ੍ਹਾ ਪੋਸ਼ਨ ਅਭਿਆਨ ਤਹਿਤ ਗਰਭਵਤੀ ਮਹਿਲਾਵਾ ਨੂੰ ਦਿੱਤੀ ਜਾਂਦੀ ਡਾਈਟ ਬਾਰੇ ਵੀ ਜਾਣਕਾਰੀ ਲਈ। ਆਂਗਨਵੜੀ ਸੈਂਟਰਾ ਵਿਖੇ ਉਹ ਉਥੇ ਛੋਟੇ ਬੱਚਿਆਂ ਨਾਲ ਰੁਬਰੂ ਵੀ ਹੋਏ ਅਤੇ ਨਾਲ ਹੀ ਕੁੱਝ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਵੀ ਕੀਤੀ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੇਂਦਰੀ ਮੰਤਰੀ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਜ਼ਿਲ੍ਹੇ ਵਿੱਚ ਵਿਕਾਸ ਦੇ ਕੰਮਾਂ ਲਈ ਦਿੱਤੇ ਗਏ ਫੰਡਾਂ ਦੀ ਵਰਤੋਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਪੈਂਡਿੰਗ ਕੰਮਾ ਨੂੰ ਜਲਦ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੋ ਵੀ ਫੰਡ ਦਿੱਤੇ ਜਾਂਦ ਹਨ ਵਿਕਾਸ ਦੇ ਕੰਮਾਂ ਵਿੱਚ ਉਸ ਦੀ ਸਮੇਂ ਸਿਰ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਦੇ ਕੰਮਾਂ ਨਾਲ ਹੀ ਜ਼ਿਲ੍ਹੇ ਦੀ ਰੈਕਿੰਗ ਬਣਦੀ ਹੈ ਅਤੇ ਜੇਕਰ ਵਿਕਾਸ ਦੇ ਕੰਮਾ ਵਿੱਚ ਦੇਰੀ ਹੁੰਦੀ ਹੈ ਤਾਂ ਜ਼ਿਲ੍ਹੇ ਦੀ ਰੈਕਿੰਗ ਥੱਲੇ ਆ ਜਾਂਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਵੱਲੋਂ ਉਨ੍ਹਾਂ ਨੂੰ ਜ਼ਿਲ੍ਹੇ ਵਿੱਚ ਸਿੱਖਿਆ, ਸਿਹਤ, ਖੇਤੀਬਾੜੀ ਸਮੇਤ ਹੋਰ ਖੇਤਰਾਂ ਵਿਚ ਹੁਣ ਤੱਕ ਦੀ ਪ੍ਰਫਾਰਮੈਂਸ ਬਾਰੇ ਜਾਣੂੂੰ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਪ੍ਰਫਾਰਮੈਂਸ ਵਿੱਚ ਪਹਿਲਾਂ ਨਾਲ ਹੁਣ ਤੱਕ ਵਾਧਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਕੰਮਾਂ ਵਿਚ ਤੇਜੀ ਲਿਆ ਕੇ ਹੋਰ ਵਾਧਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਵਿੱਚ ਚੱਲ ਰਹੇ ਕੁਝ ਪ੍ਰਾਜੈਕਟ ਜਿਵੇਂ ਕਿ ਸਿਵਲ ਹਸਪਤਾਲ ਦੀ ਰੈਨੇਵੇਸ਼ਨ, ਆਂਗਨਵੜੀ ਸੈਂਟਰਾਂ ਦੀ ਮੋਡਰਾਈਜੇਸ਼ਨ, ਪੀਐਚਸੀ ਸੈਂਟਰ ਅਤੇ ਹੋਰ ਮੈਡੀਕਨ ਅਕਿਊਪਮੈਂਟ ਆਦਿ ਬਾਰੇ ਵੀ ਜਾਣੂੰ ਕਰਵਾਇਆ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਵਿਕਾਸ ਲਈ ਹੋਰ ਫੰਡ ਅਤੇ ਮਸ਼ੀਨਰੀ ਦੀ ਡਿਮਾਂਡ ਰੱਖੀ ਗਈ। ਜਿਸ ਤੇ ਕੇਂਦਰੀ ਮੰਤਰੀ ਵੱਲੋਂ ਜ਼ਿਲ੍ਹੇ ਦੀ ਪ੍ਰਗਤੀ ਲਈ ਐਸਪੀਰੇਸ਼ਨਲ ਪ੍ਰੋਗਰਾਮ ਅਧੀਨ ਹੋਰ ਫੰਡ ਦੇਣ ਦਾ ਵਿਸ਼ਵਾਸ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਸੂਬੇ ਦੇ ਹਰ ਜ਼ਿਲ੍ਹੇ ਨੂੰ ਵਿਕਾਸ, ਸਿੱਖਿਆ ਅਤੇ ਸਿਹਤ ਪੱਖੋਂ ਵਧੀਆ ਬਣਾਉਣਾ ਹੈ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਦੀਆਂ ਹੋਰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭਪਾਤਰੀਆਂ ਨੂੰ ਦਿੱਤੇ ਜਾਂਦੇ ਲਾਭਾ ਬਾਰੇ ਵੀ ਵਿਚਾਰ ਚਰਚਾ ਕੀਤੀ।