You are here

ਸੈਮੀਨਾਰ 'ਚ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ

ਜਗਰਾਉ 30 ਅਪ੍ਰੈਲ (ਅਮਿਤਖੰਨਾ) ਸਥਾਨਕ ਆਰਕੇ ਸੀਨੀਅਰ ਸੈਕੰਡਰੀ ਸਕੂਲ 'ਚ ਲਗਾਏ ਸੈਮੀਨਾਰ 'ਚ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜਗਰਾਓਂ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐੱਸਆਈ ਹਰਪਾਲ ਸਿੰਘ ਤੇ ਭੁਪਿੰਦਰ ਸਿੰਘ ਨੇ 10ਵੀਂ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੰਦੇ ਹੋਏ ਆਪਣਾ ਵਹੀਕਲ ਸੇਫ਼ ਚਲਾਉਣ ਲਈ ਪੇ੍ਰਿਤ ਕੀਤਾ ਉਨ੍ਹਾਂ ਵਿਦਿਆਰਥੀਆਂ ਨੂੰ ਸੜਕ 'ਤੇ ਬਣੇ ਹੋਏ ਵੱਖ ਵੱਖ ਟ੍ਰੈਿਫ਼ਕ ਸਿਗਨਲ ਦੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਪਿੰ੍ਸੀਪਲ ਕੈਪਟਨ ਨਰੇਸ਼ ਵਰਮਾ ਨੇ ਕਿਹਾ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰੇਕ ਵਿਅਕਤੀ ਦਾ ਮੁੱਢਲਾ ਫ਼ਰਜ਼ ਹੈ ਉਨ੍ਹਾਂ ਕਿਹਾ ਅਣਗਹਿਲੀ ਮੌਤ ਦਾ ਕਾਰਨ ਬਣਦੀ ਹੈ ਤੇ ਵਹੀਕਲ ਚਲਾਉਂਦੇ ਸਮੇਂ ਕਿਸੇ ਕਿਸਮ ਦੀ ਅਣਗਹਿਲੀ ਨਹੀਂ ਕਰਨੀ ਚਾਹੀਦੀ। ਇਸ ਸਮੇਂ ਅੰਜੂ ਗੋਇਲ, ਮਨੀਸ਼ਾ ਸ਼ਰਮਾ ਤੇ ਸਕੂਲ ਸਟਾਫ਼ ਹਾਜ਼ਰ ਸੀ।