ਪ੍ਰੋ. ਬੀਰ ਇੰਦਰ ਸਰਾਂ
ਫ਼ਰੀਦਕੋਟ, (ਜਨ ਸ਼ਕਤੀ ਨਿਊਜ਼ ਬਿਊਰੋ ) ਕਲਮਾਂ ਦੇ ਰੰਗ ਸਾਹਿਤ ਸਭਾ, ਫ਼ਰੀਦਕੋਟ ਦੇ ਚੇਅਰਮੈਨ ਪ੍ਰੋ. ਬੀਰ ਇੰਦਰ ਸਰਾਂ ਨੇ ਅਤੇ ਪ੍ਰਧਾਨ ਸ਼ਿਵਨਾਥ ਦਰਦੀ ਨੇ ਪ੍ਰੈਸ ਨੂੰ ਸਾਂਝੇ ਰੂਪ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 08 ਮਈ 2022 (ਐਤਵਾਰ) ਨੂੰ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਸਵੇਰੇ 10 ਤੋਂ ਬਾਅਦ ਦੁਪਹਿਰ 2 ਵਜੇ ਤੱਕ ਸਭਾ ਦੇ ਸਹਿਯੋਗ ਨਾਲ ਇੱਕ ਸਾਂਝਾ ਕਾਵਿ-ਸੰਗ੍ਰਹਿ ‘ਕਲਮਾਂ ਦੇ ਰੰਗ’ ਲੋਕ-ਅਰਪਣ ਕੀਤਾ ਜਾ ਰਿਹਾ ਹੈ। ਇਸ ਕਾਵਿ-ਸੰਗ੍ਰਹਿ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਸਥਾਪਿਤ ਅਤੇ ਉੱਭਰਦੇ ਕਵੀ ਸਾਹਿਬਾਨ ਸ਼ਾਮਿਲ ਹਨ । ਸਭਾ ਦੇ ਸਰਪ੍ਰਸਤ ਡਾ. ਨਿਰਮਲ ਕੌਸ਼ਿਕ ਨੇ ਦੱਸਿਆ ਕਿ ਕਵੀ ਦਰਬਾਰ ਤੋਂ ਬਾਅਦ 101 ਕਲਮਕਾਰਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਇਸ ਸਮਾਗਮ ਦੇ ਮੁੱਖ ਮਹਿਮਾਨ ਸ. ਗੁਰਦਿੱਤ ਸਿੰਘ ਸੇਖੋਂ, ਹਲਕਾ ਵਿਧਾਇਕ ਫ਼ਰੀਦਕੋਟ ਹੋਣਗੇ ਅਤੇ ਵਿਸ਼ੇਸ਼ ਮਹਿਮਾਨ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ (ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ), ਸ. ਮਨਜੀਤ ਪੁਰੀ (ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਰੀਦਕੋਟ), ਸ. ਹਰਿੰਦਰ ਸੰਧੂ (ਪ੍ਰਸਿੱਧ ਪੰਜਾਬੀ ਲੋਕ ਗਾਇਕ), ਸ. ਜਸਬੀਰ ਜੱਸੀ (ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਸਿੱਖਿਆ ਵਿਭਾਗ, ਫ਼ਰੀਦਕੋਟ ਅਤੇ ਅੰਤਰਰਾਸ਼ਟਰੀ ਮੰਚ ਸੰਚਾਲਕ) ਹੋਣਗੇ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਦੇਵਿੰਦਰ ਸੈਫ਼ੀ (ਪ੍ਰਸਿੱਧ ਸਾਹਿਤਕਾਰ ਅਤੇ ਆਲੋਚਕ) ਕਰਨਗੇ ਅਤੇ ਮੰਚ ਸੰਚਾਲਕ ਦੀ ਭੂਮਿਕਾ ਬੀਬਾ ਅਮਨਦੀਪ ਕੌਰ ਖੀਵਾ , ਰਿਸ਼ੀ ਦੇਸ ਰਾਜ ਸ਼ਰਮਾ ਨਿਭਾਉਣਗੇ। ਇਸ ਮੌਕੇ ਸਭਾ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।