ਮਿਸਤਰੀ ਮਜ਼ਦੂਰਾਂ ਦਾ ਕੰਮ ਵਾਲੇ ਵਿਅਕਤੀਆਂ ਨੂੰ ਸਰਕਾਰ ਵਲੋਂ ਜਾਰੀ ਕੀਤੀ ਜਾਣਵਾਲੀ ਲਾਭਪਾਤਰੀ ਕਾਪੀ ਦੀਆਂ ਸਰਤਾਂ ਨੂੰ ਹੋਰ ਬਣਾਇਆ ਜਾਵੇਗਾ ਸੁਖਾਲਾ : ਸ. ਕੁਲਤਾਰ ਸਿੰਘ ਸੰਧਵਾਂ
ਸ੍ਰੀ ਮੁਕਤਸਰ ਸਾਹਿਬ 7 ਮਈ ( ਰਣਜੀਤ ਸਿੱਧਵਾਂ) : ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 299ਵਾਂ ਜਨਮ ਦਿਹਾੜਾ ਸਮੂਹ ਰਾਮਗੜ੍ਹੀਆ ਭਾਈਚਾਰੇ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਗਿਆ । ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ. ਸੰਧਵਾ ਨੇ ਸਮੂਹ ਰਾਮਗੜ੍ਹੀਆ ਭਾਈਚਾਰੇ ਨੂੰ ਅਪੀਲ ਕੀਤੀ ਕਿ ਸਾਨੂੰ ਸ. ਜੱਸਾ ਸਿੰਘ ਵਲੋਂ ਦਰਸਾਏ ਪੂਰਨਿਆ ਤੇ ਚਲਣਾ ਚਾਹੀਦਾ ਹੈ ਅਤੇ ਆਪਸੀ ਭਾਈਚਾਰੇ ਨੂੰ ਹਮੇਸ਼ਾ ਕਾਮਯਾਬ ਰੱਖਣਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਨੀਤੀ ਨੂੰ ਕਾਮਯਾਬ ਬਨਾਉਣ ਲਈ ਜਲਦੀ ਬੰਦ ਪਏ ਉਦਯੋਗਾਂ ਨੂੰ ਮੁੜ ਚਾਲੂ ਕਰਵਾਇਆ ਜਾਵੇਗਾ, ਜਿਸ ਨਾਲ ਬੇਰੁਜ਼ਗਾਰ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ । ਉਹਨਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਜਲਦੀ ਬਾਬਾ ਵਿਸ਼ਵਕਰਮਾ ਟੈਕਨੀਕਲ ਯੂਨੀਵਰਸਿਟੀ ਵੀ ਸਥਾਪਿਤ ਕੀਤੀ ਜਾਵੇਗੀ, ਜਿੱਥੇ ਬੇਰੁਜ਼ਗਾਰਾਂ ਨੂੰ ਇੰਡਸਟਰੀ ਨਾਲ ਸਬੰਧਿਤ ਸਿਖਲਾਈ ਦੇ ਕੇ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਕਾਬੂ ਕੀਤਾ ਜਾਵੇਗਾ।ਉਹਨਾਂ ਇਹ ਵੀ ਕਿਹਾ ਕਿ ਮਿਸਤਰੀ ਮਜ਼ਦੂਰਾਂ ਦਾ ਕੰਮ ਵਾਲੇ ਵਿਅਕਤੀਆਂ ਨੂੰ ਸਰਕਾਰ ਵਲੋਂ ਜਾਰੀ ਕੀਤੀ ਜਾਣਵਾਲੀ ਲਾਭਪਾਤਰੀ ਕਾਪੀ ਦੀਆਂ ਸਰਤਾਂ ਨੂੰ ਹੋਰ ਸੁਖਾਲਾ ਬਣਾਇਆ ਜਾਵੇਗਾ ਤਾਂ ਜ਼ੋ ਇਸ ਵਰਗ ਦੇ ਲੋਕ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਉਠਾ ਸਕਣਾ। ਉਹਨਾਂ ਇਸ ਮੌਕੇ ਤੇ ਕਾਮਨਾ ਕੀਤੀ ਕਿ ਉਹਨਾਂ ਦੀ ਵੱਡੀ ਸੇਵਾ ਇਹ ਹੈ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਣ ਵਾਲੇ ਸੱਚੇ ਸੁੱਚੇ ਅਤੇ ਇਮਾਨਦਾਰ ਸਿੱਖ ਵਿਅਕਤੀਆਂ ਦੇ ਹੱਥ ਆਵੇ ਤਾਂ ਜੋ ਗੁਰੂ ਗ੍ਰੰਥ ਸਾਹਿਬ ਨੂੰ ਮੰਨਣ ਵਾਲੇ ਵਿਅਕਤੀ ਗੁਰੂ ਘਰ ਨਾਲ ਜੁੜ ਸਕਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਪ੍ਰਧਾਨ ਕਿਸਾਨ ਸੈਲ ਸੁਖਜਿੰਦਰ ਸਿੰਘ ਬਰਾੜ, ਜਗਮੀਤ ਸਿੰਘ ਜੱਗਾ ਐਮ.ਸੀ, ਬਲਾਕ ਪ੍ਰਧਾਨ ਰਾਜਿੰਦਰ ਸਿੰਘ ਬਰਾੜ , ਸੁਖਜਿੰਦਰ ਸਿੰਘ ਸੁੱਖਾ, ਸ਼ਮਸੇਰ ਸਿੰਘ ਵੜਿੰਗ ਵਾਈਸ ਪ੍ਰਧਾਨ ਕਿਸਾਨ ਸੈਲ, ਜਸਵਿੰਦਰ ਸਿੰਘ ਫੱਤਣਵਾਲਾ, ਸ਼ਮਿੰਦਰ ਸਿੰਘ ਚਾਨਾ, ਗੁਰਪਾਲ ਸਿੰਘ ਪਾਲੀ, ਸਮਿੰਦਰ ਸਿੰਘ ਠੇਕੇਦਾਰ, ਬਲਵਿੰਦਰ ਸਿੰਘ ਖੋਖਰ ਤੋਂ ਇਲਾਵਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਵਾਗਤੀ ਕਮੇਟੀ ਦੇ ਅਹੁਦੇਦਾਰ ਮੌਜੂਦ ਸਨ।