ਲੋਕ ਸੇਵਾ ਸੁਸਾਇਟੀ ਵੱਲੋਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ

ਜਗਰਾਉ 9 ਮਈ (ਅਮਿਤਖੰਨਾ) ਜਗਰਾਉਂ ਦੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਸੁਸਾਇਟੀ ਵੱਲੋਂ ਦਿਲ ਛਾਤੀ ਕੰਨ ਨੱਕ ਅਤੇ ਗਲੇ ਦੀਆਂ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਪਿ੍ਰੰਸੀਪਲ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਵਿੱਚ ਲਗਾਇਆ ਗਿਆ। ਅਰੋੜਾ ਪ੍ਰਾਪਰਟੀ ਐਡਵਾਈਜ਼ਰ ਲਿੰਕ ਰੋਡ ਸਾਹਮਣੇ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਲਗਾਏ ਇਸ ਕੈਂਪ ਵਿਚ ਦਿਲ ਅਤੇ ਛਾਤੀ ਦੇ ਰੋਗਾਂ ਦੇ ਮਾਹਿਰ ਸੇਵਾ ਮੁਕਤ ਮੈਡੀਕਲ ਅਫ਼ਸਰ ਡਾ ਰਾਜ ਕੁਮਾਰ ਗਰਗ ਅਤੇ ਨੱਕ ਕੰਨ ਗਲੇ ਦੇ ਮਾਹਿਰ ਡਾ ਵਿਪਨ ਗਰਗ ਨੇ 87 ਮਰੀਜ਼ਾਂ ਦਾ ਚੈੱਕਅੱਪ ਕਰ ਕੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ। ਕੈਂਪ ਦਾ ਉਦਘਾਟਨ ਕਰਦਿਆਂ ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਨੇ ਕਿਹਾ ਕਿ ਸੁਸਾਇਟੀ ਵੱਲੋਂ ਕੀਤੇ ਜਾਂਦੇ ਉਪਰਾਲੇ ਗ਼ਰੀਬ ਲੋਕਾਂ ਲਈ ਬਹੁਤ ਸਹਾਈ ਸਿੱਧ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਮਹਿੰਗਾਈ ਦੇ ਯੁੱਗ ਵਿੱਚ ਇਲਾਜ ਕਰਵਾਉਣਾ ਹਰੇਕ ਪਰਿਵਾਰ ਦੇ ਗ਼ਰੀਬ ਪਰਿਵਾਰ ਦੇ ਵੱਸ ਦੀ ਗੱਲ ਨਹੀਂ ਰਹੀ ਲੋੜਵੰਦ ਪਰਿਵਾਰਾਂ ਦੇ ਸਿਹਤ ਨੂੰ ਦੇਖਦੇ ਹੋਏ ਸੁਸਾਇਟੀ ਵੱਲੋਂ ਕੀਤਾ ਜਾਂਦਾ ਉਪਰਾਲਾ ਅਤਿ ਸ਼ਲਾਘਾਯੋਗ ਹੈ। ਕੈਂਪ ਵਿੱਚ ਦਿਲ ਅਤੇ ਛਾਤੀ ਦੇ 47 ਜਦਕਿ ਨੱਕ ਕੰਨ ਗਲੇ ਦੇ 40 ਮਰੀਜ਼ਾਂ ਦਾ ਚੈੱਕਅੱਪ ਕਰ ਕੇ  ਉਨ੍ਹਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ। ਕੈਂਪ ਵਿਚ 42 ਮਰੀਜ਼ਾਂ ਦੀ ਈਸੀਜੀ ਮੌਕੇ ਦੇ ਕੀਤੀ ਗਈ। ਇਸ ਮੌਕੇ ਪ੍ਰਾਜੈਕਟ ਚੇਅਰਮੈਨ ਨੀਰਜ ਮਿੱਤਲ, ਪੀ ਆਰ ਓ ਸੁਖਦੇਵ ਗਰਗ, ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਰਜਿੰਦਰ ਜੈਨ ਕਾਕਾ, ਕੈਪਟਨ ਨਰੇਸ਼ ਵਰਮਾ, ਰਜਿੰਦਰ ਗਰਗ, ਮੁਕੇਸ਼ ਗੁਪਤਾ, ਅਨਿਲ ਮਲਹੋਤਰਾ, ਸੀਨੀਅਰ ਵਾਈਸ ਪ੍ਰਧਾਨ ਕੰਵਲ ਕੱਕੜ, ਆਰ ਕੇ ਗੋਇਲ, ਕਪਿਲ ਸ਼ਰਮਾ ਯੋਗ ਰਾਜ ਗੋਇਲ, ਪ੍ਰਸ਼ੋਤਮ ਅਗਰਵਾਲ, ਵਿਨੋਦ ਬਾਂਸਲ ਆਦਿ ਹਾਜ਼ਰ ਸਨ।